ਜਾਗਰੂਕਤਾ ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ World Malaria Day

0
184
World Malaria Day

World Malaria Day

ਸਿਹਤ ਵਿਭਾਗ ਵਲੋ ਅੱਜ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ

ਦਿਨੇਸ਼ ਮੌਦਗਿਲ, ਲੁਧਿਆਣਾ:

World Malaria Day ਹਰ ਸਾਲ ਦੀ ਤਰਾਂ ਵਿਸ਼ਵ ਸਿਹਤ ਸੰਸਥਾ ਵਲੋ ਮਲੇਰੀਆਂ ਦਿਵਸ ਪੂਰੇ ਸੰਸਾਰ ਵਿਚ ਮਨਾਇਆ ਜਾਂਦਾ ਹੈ, ਜਿਸ ਨੂੰ ਮੁੱਖ ਰੱਖਦੇ ਹੋਏ ਅੱਜ ਲੁਧਿਆਣਾ ਦੇ ਸਿਹਤ ਵਿਭਾਗ ਵਲੋ ਵੀ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਡਿਪਟੀ ਕਮਿਸਨਰ ਲੁਧਿਆਣਾ ਸੁਰਭੀ ਮਲਿਕ ਨੇ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਵੈਨ ਨੂੰ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਡਾ. ਐਸਪੀ ਸਿੰਘ, ਜ਼ਿਲ੍ਹਾ ਐਪੀਡੀਮੌਲੋਡੈਜਿਸਟ ਡਾ. ਪ੍ਰਭਲੀਨ ਕੌਰ, ਡਾ. ਸਾਹਿਲ, ਮਲੇਰੀਆ ਵਿਭਾਗ ਦਾ ਸਟਾਫ ਅਤੇ ਮਾਸ ਮੀਡੀਆ ਵਿੰਗ ਵੀ ਹਾਜ਼ਰ ਸੀ।

ਜਾਗਰੂਕਤਾ ਰੈਲੀ ਵੀ ਕੱਢੀ ਗਈ World Malaria Day

ਡਿਪਟੀ ਕਮਿਸਨਰ ਸੁਰਭੀ ਮਲਿਕ ਨੇ ਇਸ ਮੌਕੇ ਦੱਸਿਆ ਕਿ ਮਲੇਰੀਆ ਇਕ ਕਿਸਮ ਦਾ ਗੰਭੀਰ ਬੁਖ਼ਾਰ ਹੈ ਜੋੋ ਮਾਦਾ ਐਨੋਫਲੀਸ ਮੱਛਰ ਦੇ ਕੱਟਣ ‘ਤੇ ਫੈਲਦਾ ਹੈl ਜਿਸ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ ਕਿ ਉਹ ਆਪਣੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦੇਣ ਜਿੱਥੇ ਇਹ ਮੱਛਰ ਪੈਦਾ ਹੁੰਦੇ ਹਨ।

ਕੀਤਾ ਜਾ ਰਿਹਾ ਜਾਗਰੂਕ World Malaria Day

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਐਸਪੀ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋ ਸਕੂਲਾਂ, ਕਾਲਜਾਂ ਵਿੱਚ ਬੱਚਿਆਂ ਨੂੰ ਜਾਗਰੂਕ ਕਰਨ ਲਈ ਪੋਸਟਰ ਮੇਕਿੰਗ ਮੁਕਾਬਲੇ, ਭਾਸ਼ਣ ਮੁਕਾਬਲਿਆ ਤੋ ਇਲਾਵਾ ਆਮ ਲੋਕਾਂ ਨੂੰ ਵੀ ਇਸ ਸਬੰਧੀ ਪਿਛਲੇ ਹਫਤੇ ਤੋ ਜਾਗਰੂਕ ਕੀਤਾ ਜਾ ਰਿਹਾ ਹੈ। ਜਾਗਰੂਕਤਾ ਵੈਨ ਨੂੰ ਝੰਡੀ ਦੇਣ ਉਪਰੰਤ ਡਾ. ਐਸਪੀ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਸਕੂਲਾਂ ਵਿਚ ਕਰਵਾਈਆਂ ਗਈਆਂ ਗਤੀਵਿਧੀਆਂ ਵਿਚ ਭਾਗ ਲੈਣ ਵਾਲੇ ਸਕੂਲੀ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆl

Also Read : ਪੰਚਾਇਤਾਂ ਭਾਰਤੀ ਲੋਕਤੰਤਰ ਦੇ ਥੰਮ੍ਹ ਹਨ: ਮੋਦੀ

Connect With Us : Twitter Facebook youtube

SHARE