ਸ਼ਹਿਰਵਾਸੀ ਹੁਣ ‘ਡੋਨੇਸ਼ਨ ਕਾਰਨਰ’ ‘ਤੇ ਲੋੜਵੰਦ ਬੱਚਿਆਂ ਲਈ ਸਟੇਸ਼ਨਰੀ ਤੇ ਖਿਡੌਣੇ ਦਾਨ ਕਰ ਸਕਦੇ ਹਨ Donation Corner in Ludhiana

0
310
Donation Corner in Ludhiana

Donation Corner in Ludhiana

ਦਿਨੇਸ਼ ਮੌਦਗਿਲ, ਲੁਧਿਆਣਾ:

Donation Corner in Ludhiana ‘ਵੇਸਟ ਵੈਲਥ – ਗਿਵ ਐਂਡ ਟੇਕ’ ਦੇ ਸਲੋਗਨ ਹੇਠ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਇੱਕ ਨਿਵੇਕਲੀ ਪਹਿਲਕਦਮੀ ਸ਼ੁਰੂ ਕੀਤੀ ਹੈ, ਜਿਸਦੇ ਤਹਿਤ ਸਥਾਨਕ ਦਫ਼ਤਰ ਡਿਪਟੀ ਕਮਿਸ਼ਨਰ ਦੇ ਦਰਵਾਜ਼ੇ ਦੇ ਨਾਲ ਇੱਕ ‘ਡੋਨੇਸ਼ਨ ਕਾਰਨਰ’ ਸਥਾਪਤ ਕੀਤਾ ਗਿਆ ਹੈ। ਇਸ ਡੋਨੇਸ਼ਨ ਕਾਰਨਰ ਵਿੱਚ, ਸ਼ਹਿਰਵਾਸੀ ਹੁਣ ਬੱਚਿਆਂ ਲਈ ਸਟੇਸ਼ਨਰੀ ਅਤੇ ਖਿਡੌਣੇ ਦਾਨ ਕਰ ਸਕਦੇ ਹਨ, ਜੋ ਅੱਗੇ ਲੋੜਵੰਦ ਬੱਚਿਆਂ ਨੂੰ ਵੰਡੇ ਜਾਣਗੇ।

ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਉਦਘਾਟਨ ਕੀਤਾ Donation Corner in Ludhiana

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਅੱਜ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਸਟੇਸ਼ਨਰੀ ਏਟੀਐਮ’ ਅਤੇ ‘ਖਿਡੌਣਿਆਂ ਵਾਲਾ ਬੈਂਕ’ ਵਾਲੇ ਡੋਨੇਸ਼ਨ ਕਾਰਨਰ’ ਦਾ ਉਦਘਾਟਨ ਕੀਤਾ। ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ ਅਤੇ ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਨੇਪਰੇ ਚਾੜ੍ਹੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ।

ਲੋੜਵੰਦ ਬੱਚਿਆਂ ਦੀ ਹੋਵੇਗੀ ਮਦਦ  Donation Corner in Ludhiana

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਮਲਿਕ ਨੇ ਕਿਹਾ ਕਿ ‘ਸਟੇਸ਼ਨਰੀ ਏ.ਟੀ.ਐਮ’ ਝੁੱਗੀ-ਝੌਂਪੜੀ ਵਿੱਚ ਰਹਿੰਦਿਆਂ ਬੱਚਿਆਂ, ਅਨਾਥ ਆਸ਼ਰਮਾਂ ਵਿੱਚ ਰਹਿਣ ਵਾਲੇ ਅਤੇ ਲੋੜਵੰਦ ਬੱਚਿਆਂ ਦੀਆਂ ਲੋੜਾਂ ਨੂੰ ਪੂਰਾ ਕਰੇਗਾ। ਉਨ੍ਹਾਂ ਕਿਹਾ ਕਿ ਸ਼ਹਿਰਵਾਸੀ ਨਵੀਂ/ਪੁਰਾਣੀ ਸਟੇਸ਼ਨਰੀ ਵਾਲੀਆਂ ਵਸਤਾਂ ਜਿਵੇਂ ਕਿ ਪੈਨਸਿਲ, ਸ਼ਾਰਪਨਰ, ਇਰੇਜ਼ਰ, ਪੈਨ, ਰੰਗ, ਨੋਟਬੁੱਕ, ਰਜਿਸਟਰ, ਖਾਲੀ ਕਾਗਜ਼, ਬੱਚਿਆਂ ਦੀਆਂ ਕਿਤਾਬਾਂ ਆਦਿ ਦਾਨ ਕਰ ਸਕਦੇ ਹਨ।

Donation Corner in Ludhiana

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ‘ਖਿਡੌਣਿਆਂ ਵਾਲਾ ਬੈਂਕ’ ਨਿਵਾਸੀਆਂ ਨੂੰ ਆਪਣੇ ਬੱਚਿਆਂ ਜਾਂ ਪੋਤੇ-ਪੋਤੀਆਂ ਦੇ ਖਿਡੌਣੇ ਦਾਨ ਕਰਨ ਦੀ ਸਹੂਲਤ ਪ੍ਰਦਾਨ ਕਰੇਗਾ ਜੋ ਹੁਨਰ ਹੱਟ ਵੱਲੋਂ ਮੁਰੰਮਤ ਤੋਂ ਬਾਅਦ ਅੱਗੇ ਆਂਗਨਵਾੜੀ, ਝੁੱਗੀ-ਝੌਂਪੜੀ ਵਿੱਚ ਰਹਿੰਦਿਆਂ ਬੱਚਿਆਂ, ਅਨਾਥ ਆਸ਼ਰਮਾਂ ਦੇ ਬੱਚਿਆਂ ਅਤੇ ਹੋਰ ਲੋੜਵੰਦ ਬੱਚਿਆਂ ਨੂੰ ਦਾਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋੜਵੰਦ ਮਾਪੇ, ਦੇਖਭਾਲ ਕਰਨ ਵਾਲੇ ਆਦਿ ਵੀ ਲੋੜ ਪੈਣ ‘ਤੇ ਇਹ ਖਿਡੌਣੇ ਲੈ ਸਕਦੇ ਹਨ, ਪਰ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਨਾਲ ਆਉਣਾ ਲਾਜ਼ਮੀ ਹੋਵੇਗਾ।

Also Read : ਨਹਿਰ’ ਚ ਡਿੱਗੀ ਫਾਰਚੂਨਰ, 5 ਲੋਕਾਂ ਦੀ ਮੌਤ

Also Read : ਭਗਵੰਤ ਮਾਨ ਨੇ ਦਿੱਲੀ ਦੇ ਮੁਹੱਲਾ ਕਲੀਨਿਕ ਦਾ ਦੌਰਾ ਕੀਤਾ Bhagwant mann’s Delhi Visit

Connect With Us : Twitter Facebook youtube

SHARE