Illegal Occupation Of Land Released
ਕਾਰਵਾਈ: ਪਿੰਡ ਹੁਲਕਾ ਦੀ 14 ਏਕੜ ਸ਼ਾਮਲਾਟ ਜ਼ਮੀਨ ਤੋਂ ਛੁਡਵਾਇਆ ਨਜਾਇਜ਼ ਕਬਜ਼ਾ
* ਆਰਥਿਕ ਸੰਕਟ ‘ਚੋਂ ਕੱਢਣ ਲਈ ਨਜਾਇਜ਼ ਕਾਬਜ਼ਕਾਰ ਤੁਰੰਤ ਕਬਜ਼ੇ ਛੱਡਣ-ਕੁਲਦੀਪ ਧਾਲੀਵਾਲ
ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)
ਪੰਜਾਬ ਸਰਕਾਰ ਵੱਲੋਂ ਸਰਕਾਰੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੀ ਅਰੰਭੀ ਮੁਹਿੰਮ ਤਹਿਤ ਅੱਜ ਬਲਾਕ ਰਾਜਪੁਰਾ ਦੇ ਪਿੰਡ ਹੁਲਕਾ ਦੀ 14 ਏਕੜ ਸ਼ਾਮਲਾਟ ਜ਼ਮੀਨ ਤੋਂ ਨਾਇਬ ਤਹਿਸੀਲਦਾਰ ਬਨੂੜ ਗੁਰਪ੍ਰੀਤ ਸਿੰਘ ਢਿੱਲੋਂ ਅਤੇ ਥਾਣਾ ਮੁਖੀ ਬਨੂੜ ਜਗਜੀਤ ਸਿੰਘ ਵੱਲੋਂ ਭਾਰੀ ਪੁਲਸ ਫੋਰਸ ਨਾਲ ਇਹ ਨਜਾਇਜ਼ ਕਬਜ਼ਾ ਛੁਡਵਾਇਆ ਗਿਆ। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਦੇਖ-ਰੇਖ ਕੀਤੀ ਗਈ ਇਸ ਕਾਰਵਾਈ ਦੌਰਾਨ 30 ਏਕੜ ਜਮੀਨ ਵਿੱਚੋਂ ਦੋ ਮਾਮਲਿਆਂ ‘ਚ 14 ਏਕੜ ਨਜਾਇਜ਼ ਕਾਬਜ਼ਕਾਰਾਂ ਦੇ ਕਬਜ਼ੇ ਹੇਠੋਂ ਕਬਜ਼ਾ ਵਾਰੰਟ ਲੈਕੇ ਛੁਡਵਾਈ ਗਈ। Illegal Occupation Of Land Released
ਪੰਜਾਬ ਨੂੰ ਆਰਥਿਕ ਸੰਕਟ ਤੋਂ ਕੱਢਾਂਗੇ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ‘ਚ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਿੱਤਾਂ ਦੀ ਰਾਖੀ ਕਰਨ ਵਾਲੀ ਸਰਕਾਰ ਬਣੀ ਹੈ, ਜਿਹੜੀ ਕਿ ਵੱਡੇ ਆਰਥਿਕ ਸੰਕਟ ਫਸੇ ਪੰਜਾਬ ਨੂੰ ਮਜ਼ਬੂਤ ਇਰਾਦੇ ਨਾਲ ਅਜਿਹੇ ਸੰਕਟ ‘ਚੋਂ ਬਾਹਰ ਕੱਢੇਗੀ।
ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਪਿੰਡ ਨੈਣ ਖੁਰਦ ਦੀ 43 ਏਕੜ ਅਤੇ ਹੁਲਕਾ ਪਿੰਡ ਦੀ 14 ਏਕੜ ਜਮੀਨ ਮੁੜ ਸਰਕਾਰ ਦੇ ਕੋਲ ਵਾਪਸ ਆਉਣੀ ਸ਼ੁਭ ਸ਼ਗਨ ਹੈ। ਉਨ੍ਹਾਂ ਨੇ ਪੰਚਾਇਤ ਮਹਿਕਮੇ ਦੇ ਅਧਿਕਾਰੀਆਂ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਕਾਰਵਾਈ ਦੀ ਸ਼ਲਾਘਾ ਵੀ ਕੀਤੀ। Illegal Occupation Of Land Released
ਨਜਾਇਜ਼ ਕਬਜ਼ੇ ਛੱਡਣ ਦੀ ਅਪੀਲ
ਪੰਚਾਇਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਨੇ ਖ਼ੁਦ ਵੀ ਨਜਾਇਜ਼ ਕਾਬਜ਼ਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਸਰਕਾਰੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਤੁਰੰਤ ਖਾਲੀ ਕਰ ਦੇਣ। ਉਨ੍ਹਾਂ ਕਿਹਾ ਕਿ ਜਿਹੜਾ ਨਜਾਇਜ਼ ਕਾਬਜ਼ਕਾਰ ਅਜਿਹਾ ਨਹੀਂ ਕਰੇਗਾ, ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਕ ਸਵਾਲ ਦੇ ਜਵਾਬ ‘ਚ ਕੁਲਦੀਪ ਧਾਲੀਵਾਲ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਨੂੰ ਨਮੂਨੇ ਦੇ ਪਿੰਡ ਬਣਾਉਣ ਲਈ ਲੋਕਾਂ ਦੇ ਸੁਝਾਓ ਲੈਕੇ ਨਿਵੇਕਲੀ ਪਹਿਲਕਦਮੀ ਕਰ ਰਹੀ ਹੈ। Illegal Occupation Of Land Released
ਪੰਚਾਇਤ ਦੇ ਹਵਾਲੇ ਕੀਤੀ ਜ਼ਮੀਨ
ਕੈਬਨਿਟ ਮੰਤਰੀ ਧਾਲੀਵਾਲ ਨੇ ਹੁਲਕਾ ਪਿੰਡ ਦੀ ਜ਼ਮੀਨ ਨੂੰ ਛੁਡਵਾਉਣ ਬਾਬਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਡੀ.ਪੀ.ਓ.-ਕਮ-ਕੁਲੈਕਟਰ ਪਟਿਆਲਾ ਸੁਖਚੈਨ ਸਿੰਘ ਦੀ ਅਦਾਲਤ ਨੇ ਪੰਜਾਬ ਵਿਲੇਜ਼ ਕਾਮਨ ਲੈਂਡਜ਼ ਐਕਟ 1961 ਦੀ ਧਾਰਾ 7 ਤਹਿਤ ਦੋ ਮਾਮਲਿਆਂ ‘ਚ ਫੈਸਲਾ ਸੁਣਾਇਆ ਸੀ। ਇਸ ਤਰ੍ਹਾਂ ਕੁਲ 16 ਕਬਜ਼ਾ ਵਾਰੰਟ ਜਾਰੀ ਕੀਤੇ ਗਏ ਸਨ ਅਤੇ ਅੱਜ ਇਨ੍ਹਾਂ ਕਬਜ਼ਾ ਵਾਰੰਟਾਂ ਤਹਿਤ 14 ਏਕੜ ਸ਼ਾਮਲਾਟ ਜ਼ਮੀਨ ਤੋਂ ਕਬਜ਼ਾ ਛੁਡਵਾ ਕੇ ਗ੍ਰਾਮ ਪੰਚਾਇਤ ਹੁਲਕਾ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਇਸ ਮੌਕੇ ਏ.ਡੀ.ਸੀ. (ਵਿਕਾਸ) ਗੌਤਮ ਜੈਨ, ਡੀ.ਡੀ.ਪੀ.ਓ. ਸੁਖਚੈਨ ਸਿੰਘ, ਬੀ.ਡੀ.ਪੀ.ਓ. ਰਾਜਪੁਰਾ ਅਮਨਦੀਪ ਕੌਰ, ਨਾਇਬ ਤਹਿਸੀਲਦਾਰ ਬਨੂੜ ਗੁਰਪ੍ਰੀਤ ਸਿੰਘ ਢਿੱਲੋਂ ਅਤੇ ਸਬੰਧਤ ਥਾਣਿਆਂ ਦੀ ਪੁਲਿਸ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ। Illegal Occupation Of Land Released
Also Read :ਯੂਥ ਕੇਸਰੀ ਟੀਮ ਵਲੋਂ ਸਰਕਾਰ ਦੇ ਫੈਸਲੇ ਦਾ ਸਵਾਗਤ YKT Welcomes Government’s Decision
Also Read :ਕਿਤਾਬਾਂ ਮਨੁੱਖ ਦੀ ਸਭ ਤੋਂ ਚੰਗੀ ਦੋਸਤ ਹਨ: ਡਾਇਰੈਕਟਰ ਏਸੀ ਗਲੋਬਲ The School Celebrated Book Week
Connect With Us : Twitter Facebook youtube