ਕੁਲਤਾਰ ਸਿੰਘ ਸੰਧਵਾਂ ਨੇ ਬਟਾਲਾ ਘਟਨਾ ‘ਤੇ ਦੁੱਖ ਪ੍ਰਗਟਾਇਆ Kultar Singh Sandhwan

0
255
Kultar Singh Sandhwan
Kultar Singh Sandhwan
ਨਾੜ ਨੂੰ ਅੱਗ ਲਾਉਣ ਦੀ ਕੁਰੀਤੀ ਖਿਲਾਫ ਲਾਮਬੰਦ ਹੋਣ ਦੀ ਅਪੀਲ 
ਇੰਡੀਆ ਨਿਊਜ਼, ਚੰਡੀਗੜ੍ਹ: 
Kultar Singh Sandhwan ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਟਾਲਾ ਨਜ਼ਦੀਕ ਨਵਾਂ ਪਿੰਡ ਬਰਕੀਵਾਲ ਵਿਖੇ ਇਕ ਨਿੱਜੀ ਸਕੂਲ ਦੀ ਬੱਸ ਦੇ ਨਾੜ ਦੀ ਅੱਗ ਵਿਚ ਜਲ ਜਾਣ ਵਾਲੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ ‘ਚ 7 ਬੱਚੇ ਝੁਲਸ ਗਏ ਜਿਨ੍ਹਾਂ ‘ਚੋਂ 3 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਨਾੜ ਨੂੰ ਅੱਗ ਲੱਗੀ ਹੋਣ ਕਰਕੇ ਧੂਏਂ ਕਾਰਨ ਬੱਸ ਦੇ ਡਰਾਈਵਰ ਨੂੰ ਕੁਝ ਦਿਖਾਈ ਨਾ ਦਿੱਤਾ ਅਤੇ ਸੰਤੁਲਨ ਵਿਗੜਨ ਕਰਕੇ ਬੱਸ ਖੇਤਾਂ ਵਿੱਚ ਪਲਟ ਗਈ ਅਤੇ ਅੱਗ ਲੱਗ ਗਈ।

ਮਨ ਨੂੰ ਬੇਹੱਦ ਦੁੱਖ ਮਹਿਸੂਸ ਹੋਇਆ  Kultar Singh Sandhwan

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਕੂਲ ਬੱਸ ਨੂੰ ਲੱਗੀ ਅੱਗ ਦੀਆਂ ਤਸਵੀਰਾਂ ਵੇਖਕੇ ਮਨ ਨੂੰ ਬੇਹੱਦ ਦੁੱਖ ਮਹਿਸੂਸ ਹੋਇਆ ਹੈ। ਨਾੜ ਨੂੰ ਅੱਗ ਲਾਉਣ ਨਾਲ ਜਿੱਥੇ ਵਾਤਾਵਰਨ ਗੰਧਲਾ ਹੁੰਦਾ ਹੈ ਉਥੇ ਹੀ ਹਜ਼ਾਰਾਂ ਜੀਵ ਜੰਤੂ, ਮਿੱਤਰ ਕੀੜੇ ਅਤੇ ਦਰੱਖਤ ਵੀ ਤਬਾਹ ਹੁੰਦੇ ਹਨ। ਉਹਨਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਹਰ ਵਰਗ ਨੂੰ ਇਸ ਕੁਰੀਤੀ ਖਿਲਾਫ ਲਾਮਬੰਦ ਹੋਣਾ ਪਵੇਗਾ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਅਸੀਂ ਸਿਹਤਮੰਦ ਵਾਤਾਵਰਣ ਛੱਡ ਕੇ ਜਾ ਸਕੀਏ ।

ਮਾਹਿਰਾਂ ਦੇ ਸੁਜਾਉ ਮਨਣ ਕਿਸਾਨ Kultar Singh Sandhwan

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਫ਼ਸਲੀ ਵਿਭਿੰਨਤਾ ਲਈ ਵੀ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ ਜਿਸ ਤਹਿਤ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਸਹਾਇਤਾ ਰਾਸ਼ੀ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਨਾੜ ਨੂੰ ਅੱਗ ਲਾਉਣ ਦੀ ਥਾਂ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਦਿੱਤੇ ਸੁਝਾਵਾਂ ਅਨੁਸਾਰ ਨਾੜ ਪ੍ਰਬੰਧਾਂ ਵੱਲ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ।
SHARE