Hand over appointment letters to youth
ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਕਾਨੂੰਨੀ ਉਲਝਣਾਂ ਤੋਂ ਬਚਣ ਲਈ ਨਿਯੁਕਤੀ ਪੱਤਰਾਂ ਤੋਂ ਪਹਿਲਾਂ ਸਾਰੀ ਪ੍ਰਕਿਰਿਆ ਮੁੰਕਮਲ ਹੋਣ ਤੱਕ ਸੂਬਾ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ
ਇੰਡੀਆ ਨਿਊਜ਼, ਚੰਡੀਗੜ੍ਹ :
Hand over appointment letters to youth ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਸੂਬਾ ਸਰਕਾਰ ਦਾ ਸਾਥ ਦੇਣ ਲਈ ਆਖਿਆ ਕਿਉਂਕਿ ਉਨ੍ਹਾਂ ਦੀ ਸਰਕਾਰ ਭਰਤੀ ਪ੍ਰਕਿਰਿਆ ਸਬੰਧੀ ਲੋੜੀਂਦੇ ਕਾਰਜਾਂ ਨੂੰ ਪੂਰਾ ਕਰਨ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਰਤੀ ਪ੍ਰਕਿਰਿਆ ਮੁਕੰਮਲ ਹੋਣ ਵਿਚ ਕਿਸੇ ਤਰ੍ਹਾਂ ਦੀ ਕਾਨੂੰਨੀ ਅੜਚਣ ਪੈਦਾ ਨਾ ਹੋ ਸਕੇ।
ਇੱਥੇ ਮਿਉਂਸਪਲ ਭਵਨ ਵਿਖੇ 26754 ਅਸਾਮੀਆਂ ਨੂੰ ਭਰਨ ਲਈ ਵਿਸ਼ਾਲ ਭਰਤੀ ਮੁਹਿੰਮ ਸ਼ੁਰੂ ਕਰਨ ਤੋਂ ਤੁਰੰਤ ਬਾਅਦ 2373 ਨੌਜਵਾਨਾਂ ਨੂੰ ਅੱਜ ਨਿਯੁਕਤੀ ਪੱਤਰ ਸੌਂਪਣ ਲਈ ਕੀਤੇ ਗਏ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਾਮਨਾ ਕੀਤੀ ਕਿ ਸਾਡੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਅਜਿਹੇ ਸਮਾਗਮ ਲਗਾਤਾਰ ਹੁੰਦੇ ਰਹਿਣੇ ਚਾਹੀਦੇ ਹਨ।
ਨੌਜਵਾਨ ਸਬਰ ਰੱਖਣ ਅਤੇ ਕੁਝ ਸਮਾਂ ਉਡੀਕ ਕਰਨ
ਉਨ੍ਹਾਂ ਨੇ ਰੋਸ ਪ੍ਰਗਟਾ ਰਹੇ ਨੌਜਵਾਨਾਂ ਨੂੰ ਕਿਹਾ ਕਿ ਉਹ ਸਬਰ ਰੱਖਣ ਅਤੇ ਕੁਝ ਸਮਾਂ ਉਡੀਕ ਕਰਨ ਤਾਂ ਜੋ ਸਰਕਾਰ ਵੱਲੋਂ ਨਿਯੁਕਤੀ ਪੱਤਰ ਜਾਰੀ ਕਰਨ ਲਈ ਲੋੜੀਂਦੀਆਂ ਰਸਮਾਂ ਪੂਰੀਆਂ ਕੀਤੀਆਂ ਜਾ ਸਕਣ। ਉਨ੍ਹਾਂ ਅੱਗੇ ਕਿਹਾ ਕਿ ਪ੍ਰਦਰਸ਼ਨ ਕਰ ਰਹੇ ਨੌਕਰੀ ਦੇ ਚਾਹਵਾਨ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਵਿੱਚ ਕਾਹਲੀ ਨਾਲ ਕੀਤੀ ਗਈ ਕਾਰਵਾਈ ਵਿਚ ਜੇਕਰ ਕੋਈ ਇਸ ਨੂੰ ਅਦਾਲਤ ਵਿੱਚ ਚੁਣੌਤੀ ਦਿੰਦਾ ਹੈ ਤਾਂ ਇਸ ਪ੍ਰਕਿਰਿਆ ਨੂੰ ਮੁਕੰਮਲ ਕਰਨ ਵਿੱਚ ਹੋਰ ਮੁਸ਼ਕਲਾਂ ਖੜ੍ਹੀਆਂ ਹੋ ਸਕਦੀਆਂ ਹਨ।
ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ Hand over appointment letters to youth
ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਆਪਣੇ ਕਾਰਜਕਾਲ ਦੇ ਆਖਰੀ ਦੋ ਮਹੀਨਿਆਂ ਵਿੱਚ ਜੋ ਕੁਝ ਕਰਦੀਆਂ ਰਹੀਆਂ ਹਨ, ਉਹੀ ਸਾਡੀ ਸਰਕਾਰ ਨੇ ਸ਼ੁਰੂਆਤੀ ਦੋ ਮਹੀਨਿਆਂ ਵਿੱਚ ਕੀਤਾ ਹੈ ਜਿਸ ਨਾਲ ਉਮੀਦਵਾਰਾਂ ਨੂੰ ਨਿਰੋਲ ਮੈਰਿਟ ਅਤੇ ਉਨ੍ਹਾਂ ਦੀਆਂ ਵਿਦਿਅਕ ਯੋਗਤਾਵਾਂ ਦੇ ਅਧਾਰ ‘ਤੇ ਨੌਕਰੀਆਂ ਦੇਣ ਸਬੰਧੀ ਸਾਡੀ ਸਰਕਾਰ ਦੇ ਇਰਾਦੇ ਸਪੱਸ਼ਟ ਹੋ ਜਾਂਦੇ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੇ ਸਿੰਗਲਾ, ਜਲ ਸਰੋਤ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ ਹੁਸਨ ਲਾਲ, ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਸਕੱਤਰ ਸਿਹਤ ਤੇ ਪਰਿਵਾਰ ਭਲਾਈ ਅਜੋਏ ਸ਼ਰਮਾ ਅਤੇ ਡਾਇਰੈਕਟਰ ਸਥਾਨਕ ਸਰਕਾਰਾਂ ਪੁਨੀਤ ਗੋਇਲ ਹਾਜ਼ਰ ਸਨ।
Also Read : 31 ਮਈ ਤੱਕ ਪੰਚਾਇਤੀ ਜ਼ਮੀਨਾਂ ਤੋਂ ਕਬਜ਼ਾ ਹਟਾਓ : ਮਾਨ
Also Read : ਪੰਜਾਬ ਨੂੰ ਦੁਸ਼ਮਣ ਤਾਕਤਾਂ ਤੋਂ ਖ਼ਤਰਾ: ਅਮਰਿੰਦਰ ਸਿੰਘ
Connect With Us : Twitter Facebook youtube