ਅਪਰਾਧੀਆਂ ਸਾਹਮਣੇ ਲੁਧਿਆਣਾ ਪੁਲਿਸ ਬੇਵੱਸ Rising crime in Ludhiana

0
213
Rising crime in Ludhiana

Rising crime in Ludhiana

ਦਿਨੇਸ਼ ਮੌਦਗਿਲ, ਲੁਧਿਆਣਾ:

Rising crime in Ludhiana ਸ਼ਹਿਰ ਵਿੱਚ ਦਿਨ-ਬ-ਦਿਨ ਅਪਰਾਧ ਦਾ ਗ੍ਰਾਫ਼ ਵੱਧਦਾ ਜਾ ਰਿਹਾ ਹੈ ਅਤੇ ਲੁੱਟ-ਖੋਹ ਵਰਗੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ। ਅਪਰਾਧੀ ਦਿਨ-ਦਿਹਾੜੇ ਸ਼ਰੇਆਮ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਅਪਰਾਧੀ ਬਾਜ਼ਾਰਾਂ ਵਿਚ ਸ਼ਰੇਆਮ ਲੁੱਟ-ਖਸੁੱਟ ਕਰ ਰਹੇ ਹਨ।

ਇਸ ਦੇ ਨਾਲ ਹੀ ਬਾਜ਼ਾਰਾਂ ਵਿੱਚ ਵਾਹਨ ਚੋਰੀ ਦੀਆਂ ਵਾਰਦਾਤ ਵੀ ਅਕਸਰ ਸੁਣਨ ਨੂੰ ਮਿਲਦੀਆਂ ਹਨ। ਇਸ ਕਾਰਨ ਲੋਕਾਂ ਵਿੱਚ ਅਸੁਰੱਖਿਆ ਦੀ ਭਾਵਨਾ ਦਿਖਾਈ ਦੇ ਰਹੀ ਹੈ ਅਤੇ ਲੋਕਾਂ ਦੇ ਮਨਾਂ ਵਿੱਚ ਡਰ ਪੈਦਾ ਕੀਤਾ ਜਾ ਰਿਹਾ ਹੈ। ਅਜਿਹਾ ਲੱਗਦਾ ਹੈ ਕਿ ਅਪਰਾਧੀਆਂ ‘ਤੇ ਪੁਲਸ ਦਾ ਡਰ ਖਤਮ ਹੁੰਦਾ ਜਾ ਰਿਹਾ ਹੈ ਅਤੇ ਪੁਲਸ ਅਪਰਾਧੀਆਂ ਸਾਹਮਣੇ ਬੇਵੱਸ ਨਜ਼ਰ ਆ ਰਹੀ ਹੈ।

ਦਿਨ ਦਿਹਾੜੇ ਫੈਕਟਰੀ ਵਿਚੋਂ 16 ਲੱਖ ਰੁਪਏ ਲੁੱਟ ਕੇ ਫਰਾਰ

ਬੁੱਧਵਾਰ ਦੁਪਹਿਰ ਨੂੰ ਅਪਰਾਧੀਆਂ ਨੇ ਫੋਕਲ ਪੁਆਇੰਟ ਇਲਾਕੇ ‘ਚ ਇਕ ਫੈਕਟਰੀ ‘ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਜਿਸ ਵਿਚ ਦਿਨ ਦਿਹਾੜੇ ਫੈਕਟਰੀ ਵਿਚੋਂ 16 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਇਸੇ ਤਰ੍ਹਾਂ ਇਸ ਫੈਕਟਰੀ ਤੋਂ ਕਰੀਬ 3 ਕਿਲੋਮੀਟਰ ਦੇ ਘੇਰੇ ਅੰਦਰ ਅਤੇ ਕਰੀਬ ਢਾਈ ਘੰਟੇ ਦੇ ਅੰਦਰ ਹੀ ਸ਼ੇਰਪੁਰ ਮਾਰਕੀਟ ਵਿੱਚ ਲੁੱਟ ਦੀ ਇੱਕ ਹੋਰ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਜਿਸ ਵਿੱਚ ਬਦਮਾਸ਼ ਇੱਕ ਬੈਂਕ ਵਿੱਚੋਂ ਬੰਦੂਕ ਦੀ ਨੋਕ ’ਤੇ 4.39 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ।

ਪੁਲਿਸ ਅਪਰਾਧੀਆਂ ‘ਤੇ ਸ਼ਿਕੰਜਾ ਕੱਸਣ ‘ਚ ਨਾਕਾਮ

ਪਿਛਲੇ ਇੱਕ ਮਹੀਨੇ ਦੌਰਾਨ ਸ਼ਹਿਰ ਵਿੱਚ ਅਜਿਹੀਆਂ ਕਈ ਘਟਨਾਵਾਂ ਵਾਪਰੀਆਂ ਹਨ। ਪਰ ਪੁਲਿਸ ਅਜਿਹੇ ਅਪਰਾਧੀਆਂ ‘ਤੇ ਸ਼ਿਕੰਜਾ ਕੱਸਣ ‘ਚ ਨਾਕਾਮ ਸਾਬਤ ਹੋ ਰਹੀ ਹੈ। ਪੀਸੀਆਰ ਸੇਵਾ ਅਤੇ ਸ਼ਹਿਰ ਵਿੱਚ ਗਸ਼ਤ ਵੀ ਬਹੁਤ ਸੁਸਤ ਹੈ। ਖਾਸ ਤੌਰ ‘ਤੇ ਸ਼ਹਿਰ ਦੇ ਬਾਹਰੀ ਇਲਾਕਿਆਂ ਵਿੱਚ ਇਨ੍ਹਾਂ ਸੇਵਾਵਾਂ ਦੀ ਘਾਟ ਹੈ। ਸੂਤਰਾਂ ਅਨੁਸਾਰ ਸ਼ਹਿਰ ਦੇ ਥਾਣਿਆਂ ਵਿੱਚ ਪੁਲੀਸ ਮੁਲਾਜ਼ਮਾਂ ਦੀ ਘਾਟ ਹੈ ਅਤੇ ਦੂਜੇ ਪਾਸੇ ਜਦੋਂ ਵੀਆਈਪੀ ਡਿਊਟੀ ਹੁੰਦੀ ਹੈ ਤਾਂ ਪੁਲੀਸ ਮੁਲਾਜ਼ਮਾਂ ਨੂੰ ਵੀਆਈਪੀ ਡਿਊਟੀ ’ਤੇ ਲਾਇਆ ਜਾਂਦਾ ਹੈ।

ਜ਼ਿਕਰਯੋਗ ਹੈ ਕਿ ਸ਼ਹਿਰ ‘ਚ ਪੁਲਿਸ ਪ੍ਰਸ਼ਾਸਨ ਨੂੰ ਅਪਰਾਧੀਆਂ ‘ਤੇ ਸਖ਼ਤੀ ਕਰਨੀ ਪਵੇਗੀ ਅਤੇ ਵਰਦੀ ਦਾ ਡਰ ਪੈਦਾ ਕਰਨਾ ਪਵੇਗਾ | ਪੀਸੀਆਰ ਸੇਵਾ ਅਤੇ ਗਸ਼ਤ ਨੂੰ ਹੋਰ ਤੇਜ਼ ਕਰਨਾ ਹੋਵੇਗਾ। ਰਾਤ 8 ਵਜੇ ਤੋਂ ਬਾਅਦ ਵੀ ਪੀਸੀਆਰ ਸੇਵਾ ਅਤੇ ਗਸ਼ਤ ਸਖ਼ਤ ਕਰਨੀ ਪਵੇਗੀ। ਇਸ ਦੇ ਨਾਲ ਹੀ ਅਪਰਾਧੀਆਂ ‘ਤੇ ਵੀ ਤਿੱਖੀ ਨਜ਼ਰ ਰੱਖੀ ਜਾਣੀ ਹੈ। ਤਾਂ ਜੋ ਲੋਕ ਸੁਰੱਖਿਅਤ ਮਹਿਸੂਸ ਕਰ ਸਕਣ। Rising crime in Ludhiana

Also Read : 31 ਮਈ ਤੱਕ ਪੰਚਾਇਤੀ ਜ਼ਮੀਨਾਂ ਤੋਂ ਕਬਜ਼ਾ ਹਟਾਓ : ਮਾਨ

Connect With Us : Twitter Facebook youtube

SHARE