ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨਾ ਹੀ ਸ਼ਹੀਦਾਂ ਨੂੰ ਸ਼ਰਧਾਂਜਲੀ : ਬੈਂਸ

0
204
Bains statement on social evils

ਕਿਹਾ! ਪੰਜਾਬ ਸਰਕਾਰ ਸ਼ਹੀਦਾਂ ਦੀ ਵਿਰਾਸਤ ਅਤੇ ਸੁਪਨਿਆਂ ਨੂੰ ਸਕਾਰ ਕਰਨ ਲਈ ਵਚਨਬੱਧ

ਸ਼ਹੀਦ ਸੁਖਦੇਵ ਦੇ ਜਨਮ ਦਿਵਸ ਸੰਬੰਧੀ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ

ਦਿਨੇਸ਼ ਮੌਦਗਿਲ, Ludhiana news : ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਖਣਨ ਅਤੇ ਭੂ-ਵਿਗਿਆਨ ਵਿਭਾਗ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਦੇਸ਼ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਆਜ਼ਾਦ ਕਰਾਉਣ ਵਾਲੇ ਸ਼ਹੀਦਾਂ ਦੀ ਯਾਦ ਨੂੰ ਹਮੇਸ਼ਾਂ ਜੀਵਤ ਰੱਖਣਾ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਜਾਣੂ ਕਰਾਉਣਾ ਸਾਡਾ ਹਰੇਕ ਦੇਸ਼ ਵਾਸੀ ਦਾ ਫਰਜ਼ ਬਣਦਾ ਹੈ। ਬੈਂਸ ਅੱਜ ਗੁਰੂ ਨਾਨਕ ਦੇਵ ਭਵਨ ਵਿਖੇ ਸ਼ਹੀਦ ਸੁਖਦੇਵ ਦੇ ਜਨਮ ਦਿਵਸ ’ਤੇ ਆਯੋਜਿਤ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।

ਸ਼ਹੀਦ ਸੁਖਦੇਵ ਇੱਕ ਮਹਾਨ ਕ੍ਰਾਂਤੀਕਾਰੀ ਸਨ

ਇਸ ਮੌਕੇ ਬੈਂਸ ਨੇ ਕਿਹਾ ਕਿ ਸ਼ਹੀਦ ਸੁਖਦੇਵ ਇੱਕ ਮਹਾਨ ਕ੍ਰਾਂਤੀਕਾਰੀ ਸਨ, ਜਿਨਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸੰਘਰਸ਼ ਵਿੱਚ ਅਹਿਮ ਰੋਲ ਅਦਾ ਕੀਤਾ। ਉਨ੍ਹਾਂ ਦਾ ਜਨਮ 15 ਮਈ, 1907 ਲੁਧਿਆਣਾ ਸ਼ਹਿਰ ਦੇ ਨੌਘਰਾਂ ਮੁਹੱਲੇ ਵਿੱਚ ਆਪਣੇ ਜੱਦੀ ਘਰ ਵਿੱਚ ਹੋਇਆ। ਸ਼ਹੀਦ ਸੁਖਦੇਵ ਦੇਸ਼ ਦੇ ਉਨਾਂ ਮਹਾਨ ਯੋਧਿਆਂ ਵਿੱਚ ਇੱਕ ਸੀ, ਜਿਨਾਂ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ।

ਸੂਬਾ ਸਰਕਾਰ ਸ਼ਹੀਦਾਂ ਦੀ ਵਿਰਾਸਤ ਨੂੰ ਸੰਭਾਲਣ ਲਈ ਵਚਨਬੱਧ

ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇਸ਼ ਦੇ ਸ਼ਹੀਦਾਂ ਅਤੇ ਅਜ਼ਾਦੀ ਘੁਲਾਟੀਆਂ ਦੀ ਵਿਰਾਸਤ ਨੂੰ ਸੰਭਾਲਣ ਅਤੇ ਉਹਨਾਂ ਦੇ ਸੁਪਨਿਆਂ ਨੂੰ ਸਕਾਰ ਕਰਨ ਲਈ ਵਚਨਬੱਧ ਹੈ, ਜਿਨਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਰੱਖਣ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਇਸ ਬਾਰੇ ਜਾਣੂ ਕਰਾਉਣ ਦੇ ਮਕਸਦ ਨਾਲ ਹੀ ਪੰਜਾਬ ਸਰਕਾਰ ਵੱਲੋਂ ਸ਼ਹੀਦ ਸੁਖਦੇਵ ਸਮੇਤ ਉਨਾਂ ਸਾਰੇ ਸ਼ਹੀਦਾਂ ਦੀ ਯਾਦ ਵਿੱਚ ਰਾਜ ਪੱਧਰੀ ਸਮਾਗਮ ਕਰਵਾਏ ਜਾਂਦੇ ਹਨ, ਜਿਨਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ।

ਸਮਾਰੋਹ ਵਿੱਚ ਇਹ ਵੀ ਰਹੇ ਮੌਜੂਦ

ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ, ਦਲਜੀਤ ਸਿੰਘ ਗਰੇਵਾਲ, ਮਦਨ ਲਾਲ ਬੱਗਾ, ਰਜਿੰਦਰਪਾਲ ਕੌਰ ਛੀਨਾ, ਤਰੁਨਪ੍ਰੀਤ ਸਿੰਘ ਸੌਂਦ, ਮਨਵਿੰਦਰ ਸਿੰਘ ਗਿਆਸਪੁਰਾ, ਜੀਵਨ ਸਿੰਘ ਸੰਗੋਵਾਲ, ਹਰਦੀਪ ਸਿੰਘ ਮੁੰਡੀਆਂ ਅਤੇ ਹਾਕਮ ਸਿੰਘ ਠੇਕੇਦਾਰ ਆਦਿ ਹਾਜ਼ਰ ਸਨ।

ਆਪ ਦੇ ਸੀਨੀਅਰ ਆਗੂ ਡਾ.ਕੇਐਨਐਸ ਕੰਗ, ਅਮਨਦੀਪ ਸਿੰਘ ਮੋਹੀ, ਅਹਿਬਾਬ ਸਿੰਘ ਗਰੇਵਾਲ, ਗੁਰਜੀਤ ਸਿੰਘ ਗਿੱਲ, ਦੁਪਿੰਦਰ ਸਿੰਘ, ਜਿਲ੍ਹਾ ਪ੍ਰਧਾਨ (ਸ਼ਹਿਰੀ) ਸੁਰੇਸ਼ ਗੋਇਲ, ਜਿਲ੍ਹਾ ਪ੍ਰਧਾਨ (ਦਿਹਾਤੀ) ਹਰਭੁਪਿੰਦਰ ਸਿੰਘ ਧਰੌੜ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਡਾ. ਕੌਸ਼ਤੁਭ ਸ਼ਰਮਾ, ਏਡੀਸੀ ਖੰਨਾ ਅਮਰਜੀਤ ਸਿੰਘ ਬੈਂਸ, ਐਸਡੀਐਮ ਰਾਏਕੋਟ ਗੁਰਬੀਰ ਸਿੰਘ ਕੋਹਲੀ ਅਤੇ ਐਸਡੀਐਮ ਲੁਧਿਆਣਾ ਪੂਰਬੀ ਗੁਰਸਿਮਰਨ ਸਿੰਘ ਢਿੱਲੋ ਤੋ ਇਲਾਵਾ ਹੋਰ ਵੀ ਹਾਜ਼ਰ ਸਨ।

Also Read : ਕਾਂਗਰਸ ਸੁਨੀਲ ਜਾਖੜ ਨੂੰ ਨਾ ਗਵਾਏ : ਸਿੱਧੂ

Connect With Us : Twitter Facebook youtube

SHARE