ਲੁਧਿਆਣਾ ਵਿਖੇ ਮੈਗਾ ਰੋਜ਼ਗਾਰ ਮੇਲਾ 27 ਮਈ ਨੂੰ

0
173
Mega Job Fair
ਲੁਧਿਆਣਾ ਵਿਖੇ ਮੈਗਾ ਰੋਜ਼ਗਾਰ ਮੇਲਾ 27 ਮਈ ਨੂੰ

ਕਰੀਬ 100 ਕੰਪਨੀਆਂ ਵੱਲੋਂ ਮੇਲੇ ‘ਚ ਕੀਤੀ ਜਾਵੇਗੀ ਸ਼ਮੂਲੀਅਤ

ਦਿਨੇਸ਼ ਮੌਦਗਿਲ, ਲੁਧਿਆਣਾ: ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਵੱਲੋਂ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 27 ਮਈ 2022 ਨੂੰ ਸਵੇਰੇ 9 ਤੋਂ ਸ਼ਾਮ 4 ਵਜੇ ਤੱਕ ਸਥਾਨਕ ਫੋਕਲ ਪੁਆਇੰਟ ਵਿਖੇ ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ (ਸੀਆਈਸੀਯੂ) ਕੰਪਲੈਕਸ ਵਿੱਚ ‘ਮੈਗਾ ਜਾਬ ਫੇਅਰ 2022’ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮੈਗਾ ਰੋਜ਼ਗਾਰ ਮੇਲੇ ਵਿੱਚ 100 ਦੇ ਕਰੀਬ ਕੰਪਨੀਆਂ ਸ਼ਿਰਕਤ ਕਰਨਗੀਆਂ ਅਤੇ ਨੌਜਵਾਨਾਂ ਨੂੰ ਵੱਖ-ਵੱਖ ਨੌਕਰੀਆਂ ਲਈ ਭਰਤੀ ਕਰਨਗੀਆਂ।

ਇਹ ਵੀ ਪੜੋ : ਲੁਧਿਆਣਾ ਦੇ ਬੁੱਢੇ ਨਾਲੇ ਦੀ ਸਫਾਈ ਦਾ ਕੰਮ ਮੌਨਸੂਨ ਸੀਜ਼ਨ ਤੋਂ ਪਹਿਲਾਂ ਪੂਰਾ ਕਰਨ ਦੀ ਕੋਸ਼ਿਸ਼

ਡੀਸੀ ਨੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ

ਡਿਪਟੀ ਕਮਿਸ਼ਨਰ ਵੱਲੋਂ ਇਸ ਸਬੰਧੀ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਟਾਫ਼ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਨੌਜਵਾਨਾਂ ਨੂੰ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਕੰਪਨੀਆਂ ਵੱਲੋਂ ਵੈਲਡਰ, ਫਿਟਰ, ਹੈਲਪਰ, ਟਰਨਰ, ਮਸ਼ੀਨਿਸਟ, ਸੀਐਨਸੀ/ਵੀਐਮਸੀ ਆਪਰੇਟਰ, ਇਲੈਕਟ੍ਰੀਸ਼ੀਅਨ ਆਪਰੇਟਰ, ਐਮਐਮਵੀ ਅਤੇ ਡੀਜ਼ਲ ਮਕੈਨਿਕ, ਕੰਪਿਊਟਰ ਆਪਰੇਟਰ, ਡਿਜੀਟਲ ਮਾਰਕੀਟਿੰਗ ਐਗਜ਼ੀਕਿਊਟਿਵ, ਐਚ.ਆਰ. ਮੈਨੇਜਰ, ਅਸਿਸਟੈਂਟ ਮੈਨੇਜਰ, ਡਿਪਲੋਮਾ ਇੰਜਨੀਅਰ, ਸੰਗਠਨਾਤਮਕ ਕਾਰਜਕਾਰੀ ਆਦਿ ਦੀ ਭਰਤੀ ਕੀਤੀ ਜਾਣੀ ਹੈ।

ਉਨ੍ਹਾਂ ਦੱਸਿਆ ਕਿ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ 10ਵੀਂ, 12ਵੀਂ, ਬੀਏ ਅਤੇ ਬੀਕਾਮ ਪਾਸਆਊਟ ਵਿਦਿਅਕ ਯੋਗਤਾਵਾਂ ਵਾਲਾ ਕੋਈ ਵੀ ਉਮੀਦਵਾਰ ਭਾਗ ਲੈ ਸਕਦਾ ਹੈ। ਉਨ੍ਹਾਂ 27 ਮਈ, 2022 ਨੂੰ ਇਸ ਮੈਗਾ ਰੋਜ਼ਗਾਰ ਮੇਲੇ ਦੇ ਆਯੋਜਨ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਲਈ ਸੀਸੂ ਤੋਂ ਉਪਕਾਰ ਸਿੰਘ ਆਹੂਜਾ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਵੀ ਕੀਤਾ।

ਇਹ ਵੀ ਪੜੋ : ਪੰਜਾਬ ਵਿੱਚ 17.6 ਮਿਲੀਮੀਟਰ ਬਾਰਿਸ਼, ਗਰਮੀ ਤੋਂ ਮਿਲੀ ਰਾਹਤ

ਸਾਡੇ ਨਾਲ ਜੁੜੋ : Twitter Facebook youtube

SHARE