ਰਾਜ ਸਭਾ ਚੋਣਾਂ: ਮੰਗਲਵਾਰ ਨੂੰ ਹੋਵੇਗਾ ਨੋਟੀਫਿਕੇਸ਼ਨ ਜਾਰੀ, 31 ਮਈ ਤੱਕ ਨਾਮਜ਼ਦਗੀਆਂ ਦਾਖਲ ਕਰ ਸਕਦੇ ਹਨ ਉਮੀਦਵਾਰ

0
217
rajya sabha elections
rajya sabha elections

ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 31 ਮਈ, 2022

ਇੰਡੀਆ ਨਿਊਜ਼, ਚੰਡੀਗੜ

ਪੰਜਾਬ ਰਾਜ ਦੋ ਰਾਜ ਸਭਾ ਮੈਂਬਰਾਂ ਦੀ ਚੋਣ ਦੇ ਮੱਦੇਨਜ਼ਰ ਮੰਗਲਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ, ਉਮੀਦਵਾਰ 31 ਮਈ, 2022 ਤੱਕ ਨਾਮਜ਼ਦਗੀਆਂ ਭਰ ਸਕਦੇ ਹਨ।

ਪੰਜਾਬ ਤੋਂ ਚੁਣੇ ਰਾਜ ਸਭਾ ਮੈਂਬਰ ਅੰਬਿਕਾ ਸੋਨੀ ਅਤੇ ਬਲਵਿੰਦਰ ਸਿੰਘ ਦੇ 4 ਜੁਲਾਈ, 2022 ਨੂੰ ਸੇਵਾਮੁਕਤ ਹੋਣ ਕਰਕੇ, ਉਨਾਂ ਦੇ ਅਹੁਦੇ ਦੀ ਮਿਆਦ ਖ਼ਤਮ ਹੋਣ ਵਾਲੀ ਹੈ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਸੋਮਵਾਰ ਨੂੰ ਦੱਸਿਆ ਕਿ ਸ਼ਡਿਊਲ ਮੁਤਾਬਕ ਨੋਟੀਫਿਕੇਸ਼ਨ ਜਾਰੀ ਕਰਨ ਦੀ ਮਿਤੀ 24 ਮਈ, 2022 ਹੈ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 31 ਮਈ, 2022 ਹੈ, ਜਦਕਿ ਨਾਮਜ਼ਦਗੀਆਂ ਦੀ ਪੜਤਾਲ 1 ਜੂਨ, 2022 ਨੂੰ ਹੋਵੇਗੀ।

ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 3 ਜੂਨ, 2022 ਨਿਰਧਾਰਿਤ ਕੀਤੀ ਗਈ ਹੈ। ਉਨਾਂ ਦੱਸਿਆ ਕਿ ਮਿਤੀ 10 ਜੂਨ, 2022 ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਵੀ ਇਸੇ ਦਿਨ ਸ਼ਾਮ 5 ਵਜੇ ਹੋਵੇਗੀ। ਉਨਾਂ ਕਿਹਾ ਕਿ ਚੋਣਾਂ ਦਾ ਕੰਮ 13 ਜੂਨ, 2022 ਤੋਂ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ।

ਪੰਜਾਬ ਰਾਜ ਦੋ ਰਾਜ ਸਭਾ ਮੈਂਬਰਾਂ ਦੀ ਚੋਣ ਦੇ ਮੱਦੇਨਜ਼ਰ ਮੰਗਲਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ

rajya sabha elections
rajya sabha elections

ਡਾ: ਰਾਜੂ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਪੰਜਾਬ ਵਿਧਾਨ ਸਭਾ, ਚੰਡੀਗੜ ਦੇ ਸਕੱਤਰ, ਜੋ ਰਾਜ ਸਭਾ ਚੋਣਾਂ ਲਈ ਰਿਟਰਨਿੰਗ ਅਫਸਰ ਹਨ, ਕੋਲ ਜਨਤਕ ਛੁੱਟੀ ਵਾਲੇ ਦਿਨ ਨੂੰ ਛੱਡ ਕੇ 24-5-2022 ਤੋਂ 31-5-2022 ਤੱਕ ਕਿਸੇ ਵੀ ਦਿਨ ਦੁਪਹਿਰ 11:00 ਵਜੇ ਤੋਂ ਦੁਪਹਿਰ 3.00 ਵਜੇ ਤੱਕ ਦਾਇਰ ਕੀਤੇ ਜਾਣਗੇ।

ਉਨਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਫਾਰਮ 2ਸੀ ਵਿੱਚ ਦਾਖਲ ਕੀਤੇ ਜਾਣੇ ਹਨ ਅਤੇ ਇਸ ਸਬੰਧੀ ਖਾਲੀ ਫਾਰਮ ਸਕੱਤਰ, ਪੰਜਾਬ ਵਿਧਾਨ ਸਭਾ ਕੋਲ ਉਪਲਬਧ ਹਨ। ਉਨਾਂ ਕਿਹਾ ਕਿ ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ ਬਸ਼ਰਤੇ ਕਿ ਫਾਰਮ ਨਿਰਧਾਰਿਤ ਫਾਰਮੈਟ ਵਿੱਚ ਟਾਈਪ ਕੀਤਾ ਹੋਵੇ।

ਖਾਲੀ ਫਾਰਮ ਸਕੱਤਰ, ਪੰਜਾਬ ਵਿਧਾਨ ਸਭਾ ਕੋਲ ਉਪਲਬਧ

ਰਾਜਾਂ ਦੀ ਕੌਂਸਲ ਦੇ ਮੈਂਬਰਾਂ ਲਈ ਯੋਗਤਾ ਪੂਰੀ ਕਰਨ ਲਈ, ਉਮੀਦਵਾਰ ਦਾ ਭਾਰਤ ਵਿੱਚ ਕਿਸੇ ਵੀ ਸੰਸਦੀ ਹਲਕੇ ਤੋਂ ਇੱਕ ਵੋਟਰ ਵਜੋਂ ਰਜਿਸਟਰ ਹੋਣਾ ਜਰੂਰੀ ਹੈ। ਸਬੰਧਤ ਰਿਟਰਨਿੰਗ ਅਫਸਰ ਦੀ ਸੰਤੁਸ਼ਟੀ ਲਈ, ਉਮੀਦਵਾਰਾਂ ਨੂੰ ਲਾਗੂ ਵੋਟਰ ਸੂਚੀ ਵਿੱਚ ਅਪਣੇ ਨਾਂ ਨਾਲ ਸਬੰਧਤ ਐਂਟਰੀ ਦੀ ਇੱਕ ਪ੍ਰਮਾਣਿਤ ਕਾਪੀ ਪੇਸ਼ ਕਰਨੀ ਪਵੇਗੀ।

ਉਮੀਦਵਾਰ ਨੂੰ ਸਬੰਧਤ ਰਿਟਰਨਿੰਗ ਅਫਸਰ ਜਾਂ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਅਧਿਕਾਰਤ ਕਿਸੇ ਹੋਰ ਵਿਅਕਤੀ ਦੇ ਸਾਹਮਣੇ ਨਿਰਧਾਰਤ ਫਾਰਮ ਵਿੱਚ ਸਹੁੰ ਜਾਂ ਪੁਸ਼ਟੀ ਕਰਨੀ ਵੀ ਲੋੜੀਂਦੀ ਹੈ। ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣ ਤੋਂ ਬਾਅਦ ਅਤੇ ਨਾਮਜ਼ਦਗੀਆਂ ਦੀ ਪੜਤਾਲ ਲਈ ਨਿਰਧਾਰਿਤ ਮਿਤੀ ਤੋਂ ਪਹਿਲਾਂ ਸਹੁੰ/ਪੁਸ਼ਟੀ ਕੀਤੀ ਜਾਵੇਗੀ।

 

ਇਹ ਵੀ ਪੜੋ : ਪੰਜਾਬ ‘ਚ ਨਸ਼ਿਆਂ ਖਿਲਾਫ ਸਰਕਾਰ ਦੀ ਮੁਹਿੰਮ, ਮੁੱਖ ਮੰਤਰੀ ਨੇ ਕੱਢੀ ਸਾਈਕਲ ਰੈਲੀ

ਇਹ ਵੀ ਪੜੋ : ਪੰਜਾਬ ਨੇ ਡੀਐਸਆਰ ਤਕਨੀਕ ਤਹਿਤ 30 ਲੱਖ ਏਕੜ ਝੋਨਾ ਲਿਆਉਣ ਦਾ ਟੀਚਾ ਰੱਖਿਆ

ਸਾਡੇ ਨਾਲ ਜੁੜੋ : Twitter Facebook youtube

SHARE