ਲੋਕ ਨਿਰਮਾਣ ਮੰਤਰੀ ਨੇ 22 ਐਸ.ਡੀ.ਈਜ਼ ਨੂੰ ਸੌਂਪੇ ਨਿਯੁਕਤੀ ਪੱਤਰ

0
159
Employment of youth
Employment of youth

ਨਵੀਂਆਂ ਨਿਯੁਕਤੀਆਂ ਨਾਲ ਪੀ.ਡਬਲਿਯੂ.ਡੀ. ਵੱਲੋਂ ਉਸਾਰੇ ਜਾਣ ਵਾਲੇ ਵੱਖ-ਵੱਖ ਪ੍ਰਾਜੈਕਟਾਂ ਨੂੰ ਮੁਕੰਮਲ ਕਰਨ ‘ਚ ਤੇਜ਼ੀ ਆਵੇਗੀ ਅਤੇ ਵਿਭਾਗੀ ਸਮਰੱਥਾ ‘ਚ ਵਾਧਾ ਹੋਵੇਗਾ: ਹਰਭਜਨ ਸਿੰਘ ਈ.ਟੀ.ਓ.

ਇੰਡੀਆ ਨਿਊਜ਼, ਚੰਡੀਗੜ੍ਹ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੀ ਨੀਤੀ ਤਹਿਤ 22 ਨੌਜਵਾਨਾਂ ਨੂੰ ਲੋਕ ਨਿਰਮਾਣ ਵਿਭਾਗ ‘ਚ ਐਸ.ਡੀ.ਈਜ਼ ਦੀ ਅਸਾਮੀ ਲਈ ਨਿਯੁਕਤੀ ਪੱਤਰ ਸੌਂਪੇ ਗਏ ਹਨ।

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਨਵ-ਨਿਯੁਕਤ ਐਸ.ਡੀ.ਓਜ਼ ਨੂੰ ਨਿਯੁਕਤੀ ਪੱਤਰ ਸੌਂਪਣ ਮਗਰੋਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

Employment of youth
Employment of youth

ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂਆਂ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨ ਨਵੀਆਂ ਤਕਨੀਕਾਂ ਨਾਲ ਪੜ੍ਹਾਈ ਕਰਕੇ ਆਏ ਨੇ ਜੋ ਕਿ ਵਿਭਾਗ ਅਤੇ ਸੂਬੇ ਲਈ ਉਸਾਰੂ ਸਿੱਧ ਹੋਣਗੀਆਂ। ਉਨ੍ਹਾਂ ਕਿਹਾ ਕਿ ਨਵੇਂ ਐਸ.ਡੀ.ਈਜ਼ ਦੀ ਭਰਤੀ ਨਾਲ ਪੀ.ਡਬਲਿਯੂ ਵਿਭਾਗ ਦੇ ਕੰਮਾਂ/ ਪ੍ਰਾਜੈਕਟਾਂ ਵਿੱਚ ਹੋਰ ਤੇਜ਼ੀ ਆਵੇਗੀ ਅਤੇ ਵਿਭਾਗੀ ਸਮਰੱਥਾ ‘ਚ ਵਾਧਾ ਹੋਵੇਗਾ।

ਸਰਕਾਰੀ ਸੇਵਾ ਇਮਾਨਦਾਰੀ ਤੇ ਮਿਹਨਤ ਨਾਲ ਕਰਨ ਦੀ ਨਸੀਹਤ ਦਿੱਤੀ

Employment of youth
Employment of youth

ਉਨ੍ਹਾਂ ਨੇ ਨਵ ਨਿਯੁਕਤ ਐਸ.ਡੀ.ਈਜ਼ ਨੂੰ ਸਰਕਾਰੀ ਸੇਵਾ ਇਮਾਨਦਾਰੀ ਤੇ ਮਿਹਨਤ ਨਾਲ ਕਰਨ ਦੀ ਨਸੀਹਤ ਦਿੱਤੀ। ਉਨ੍ਹਾਂ ਨਿਯੁਕਤੀ ਹਾਸਲ ਕਰਨ ਵਾਲੇ ਨੌਜਵਾਨਾਂ ਨਾਲ ਗੱਲਬਾਤ ਕਰਦਿਆਂ ਖੁਸ਼ੀ ਜ਼ਾਹਰ ਕੀਤੀ ਕਿ ਉਨ੍ਹਾਂ ਨੇ ਸਾਲ 2012 ‘ਚ ਆਪਣੀ ਬਤੌਰ ਈ.ਟੀ.ਓ. ਦੀ ਨੌਕਰੀ ਦਾ ਨਿਯੁਕਤੀ ਪੱਤਰ ਵੀ ਪੰਜਾਬ ਭਵਨ ਵਿਖੇ ਹੀ ਪ੍ਰਾਪਤ ਕੀਤਾ ਸੀ।

Employment of youth
Employment of youth

ਬਿਜਲੀ ਮੰਤਰੀ ਨੇ ਕਿਹਾ ਕਿ ਨਵ ਨਿਯੁਕਤ ਐਸ.ਡੀ.ਈਜ਼ ਨੂੰ ਸਰਕਾਰ ਦੀ ਜ਼ਰੂਰਤ ਅਨੁਸਾਰ ਸਟੇਸ਼ਨ ਅਲਾਟਮੈਂਟ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਵੇਂ ਐਸ.ਡੀ.ਈਜ਼ ਨੂੰ ਦੋ ਮਹੀਨੇ ਦੀ ਸਿਖਲਾਈ ਵੀ ਦਿੱਤੀ ਜਾਵੇਗੀ ਤਾਂ ਜੋ ਫੀਲਡ ‘ਚ ਜਾ ਕੇ ਕਿਸੇ ਕਿਸਮ ਦੀ ਮੁਸ਼ਕਿਲ ਨਾ ਆਵੇ।

ਸਰਕਾਰ ਦੀ ਜ਼ਰੂਰਤ ਅਨੁਸਾਰ ਸਟੇਸ਼ਨ ਅਲਾਟਮੈਂਟ ਕੀਤੇ ਜਾਣਗੇ

 

Employment of youth
Employment of youth

ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੇ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਇਨ੍ਹਾਂ ਦੇ ਆਉਣ ਨਾਲ ਵਿਭਾਗ ਦੀ ਕਾਰਜ ਕੁਸ਼ਲਤਾ ‘ਚ ਵਾਧਾ ਹੋਵੇਗਾ।

ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਜਾਇੰਟ ਸਕੱਤਰ ਸ. ਚਰਨਦੀਪ ਸਿੰਘ, ਚੀਫ ਇੰਜੀਨੀਅਰ ਅਰੁਣ ਕੁਮਾਰ ਤੋਂ ਇਲਾਵਾ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜੋ : ਪੰਜਾਬ ‘ਚ ਨਸ਼ਿਆਂ ਖਿਲਾਫ ਸਰਕਾਰ ਦੀ ਮੁਹਿੰਮ, ਮੁੱਖ ਮੰਤਰੀ ਨੇ ਕੱਢੀ ਸਾਈਕਲ ਰੈਲੀ

ਇਹ ਵੀ ਪੜੋ : ਪੰਜਾਬ ਨੇ ਡੀਐਸਆਰ ਤਕਨੀਕ ਤਹਿਤ 30 ਲੱਖ ਏਕੜ ਝੋਨਾ ਲਿਆਉਣ ਦਾ ਟੀਚਾ ਰੱਖਿਆ

ਸਾਡੇ ਨਾਲ ਜੁੜੋ : Twitter Facebook youtube

SHARE