ਕੇਰਲ ਸੂਬੇ ਦੇ ਤਿਰੂਵੰਤਪੁਰਮ ਵਿਖੇ ਚੱਲ ਰਿਹਾ ਹੈ ਸੰਮੇਲਨ
ਦਿਨੇਸ਼ ਮੌਦਗਿਲ, ਲੁਧਿਆਣਾ: ਵਿਧਾਨ ਸਭਾ ਹਲਕਾ ਲੁਧਿਆਣਾ (ਦੱਖਣੀ) ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਰਾਸ਼ਟਰੀ ਮਹਿਲਾ ਵਿਧਾਇਕ ਸੰਮੇਲਨ ਕੇਰਲ-2022 ਮੌਕੇ ਆਪਣੀ ਹਾਜ਼ਰੀ ਲਗਵਾਈ ਗਈ। ਕੇਰਲ ਸੂਬੇ ਦੇ ਤਿਰੂਵੰਤਪੁਰਮ ਵਿਖੇ ਰਾਸ਼ਟਰੀ ਮਹਿਲਾ ਵਿਧਾਇਕ ਸੰਮੇਲਨ-2022 ਦਾ ਆਯੋਜਨ ਕੀਤਾ ਜਾ ਰਿਹਾ ਹੈ।
ਜਿੱਥੇ ਪੂਰੇ ਭਾਰਤ ਭਰ ਵਿੱਚੋਂ ਮਹਿਲਾ ਵਿਧਾਇਕਾਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ ਅਤੇ ਇਸ ਦੇ ਪਹਿਲੇ ਦਿਨ ਹਲਕਾ ਲੁਧਿਆਣਾ (ਦੱਖਣੀ) ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਅਨਮੋਲ ਗਗਨ ਮਾਨ ਅਤੇ ਇੰਦਰਜੀਤ ਕੌਰ ਮਾਨ ਤੋਂ ਇਲਾਵਾ ਦੇਸ਼ ਭਰ ਵਿੱਚੋਂ ਵੱਖ-ਵੱਖ ਸੂਬਿਆਂ ਦੀਆਂ ਮਹਿਲਾ ਵਿਧਾਇਕ ਵੀ ਮੌਜੂਦ ਸਨ।
ਇਹ ਵੀ ਪੜੋ : ਪੰਜਾਬ ‘ਚ ਨਸ਼ਿਆਂ ਖਿਲਾਫ ਸਰਕਾਰ ਦੀ ਮੁਹਿੰਮ, ਮੁੱਖ ਮੰਤਰੀ ਨੇ ਕੱਢੀ ਸਾਈਕਲ ਰੈਲੀ
ਇਹ ਵੀ ਪੜੋ : ਪੰਜਾਬ ਨੇ ਡੀਐਸਆਰ ਤਕਨੀਕ ਤਹਿਤ 30 ਲੱਖ ਏਕੜ ਝੋਨਾ ਲਿਆਉਣ ਦਾ ਟੀਚਾ ਰੱਖਿਆ
ਸਾਡੇ ਨਾਲ ਜੁੜੋ : Twitter Facebook youtube