ਮਾਲੇਰਕੋਟਲਾ ਜ਼ਿਲ੍ਹੇ ਵਿਚ ਵੀ ਖੁੱਲ੍ਹਣਗੇ 5 ਮੁਹੱਲਾ ਕਲੀਨਿਕ
ਦਿਨੇਸ਼ ਮੌਦਗਿਲ, ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 15 ਅਗਸਤ ਨੂੰ ਸਰਕਾਰ ਦੇ ਮੁੱਖ ਪ੍ਰੋਗਰਾਮ ‘ਮੁਹੱਲਾ ਕਲੀਨਿਕ’ ਦੀ ਸੂਬਾ ਪੱਧਰੀ ਸ਼ੁਰੂਆਤ ਕਰਨਗੇ। ਦੱਸਣਯੋਗ ਹੈ ਕਿ ਸੁਤੰਤਰਤਾ ਦੀ 75ਵੀਂ ਵਰੇਗੰਢ ਮੌਕੇ ਸੂਬੇ ਭਰ ਵਿੱਚ ਪਹਿਲੇ ਪੜਾਅ ਵਿੱਚ 75 ਕਲੀਨਿਕ ਕਾਰਜਸ਼ੀਲ ਹੋਣਗੇ। ਜਿਸ ਵਿੱਚੋਂ 4 ਕਲੀਨਿਕ ਜ਼ਿਲ੍ਹਾ ਮੋਗਾ ਦੇ ਹਿੱਸੇ ਵੀ ਆ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਦਿੱਲੀ ਦੀ ਤਰਜ਼ ਉਤੇ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿੱਚ ਇਹ ਕਲੀਨਿਕ ਸਥਾਪਤ ਹੋਣਗੇ।
ਗ਼ੈਰ-ਕਾਰਜਸ਼ੀਲ ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਬਦੀਲ ਕੀਤਾ ਜਾਵੇਗਾ
ਸੂਬੇ ਦੇ ਗ਼ੈਰ-ਕਾਰਜਸ਼ੀਲ ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਮੋਗਾ ਵਿੱਚ ਸ਼ਹਿਰ ਦੇ ਮੁਹੱਲਾ ਸੰਧੂਆਂ ਦੀ ਧਰਮਸ਼ਾਲਾ, ਫ਼ਤਹਿਗੜ੍ਹ ਪੰਜਤੂਰ, ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਦੇ ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਿਕ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸੇਵਾ ਕੇਂਦਰਾਂ ਦੀਆਂ ਇਮਾਰਤਾਂ ਨੂੰ ਇਕੋ ਤਰ੍ਹਾਂ ਦੀ ਦਿੱਖ ਦਿੱਤੀ ਜਾਵੇਗੀ, ਜਿਸ ਵਿੱਚ ਡਾਕਟਰ ਦਾ ਕਮਰਾ, ਰਿਸੈਪਸ਼ਨ-ਕਮ-ਵੇਟਿੰਗ ਏਰੀਆ, ਫਾਰਮੇਸੀ ਵਰਗੀਆਂ ਜ਼ਰੂਰਤਾਂ ਪੂਰੀਆਂ ਕਰਨ ਦੇ ਨਾਲ ਸਟਾਫ਼ ਤੇ ਆਉਣ ਵਾਲੇ ਮਰੀਜ਼ਾਂ ਲਈ ਵੱਖਰੇ ਪਖਾਨਿਆਂ ਦੀ ਸੁਵਿਧਾ ਦਿੱਤੀ ਜਾਵੇਗੀ। ਇਸ ਨਾਲ ਮੁਹੱਲਾ ਕਲੀਨਿਕਾਂ ਦੇ ਘੇਰੇ ਵਿੱਚ ਪੈਂਦੇ ਪੇਂਡੂ ਇਲਾਕਿਆਂ ਦੇ ਵੱਡੀ ਗਿਣਤੀ ਲੋਕਾਂ ਨੂੰ ਮਦਦ ਮਿਲੇਗੀ।
ਮਾਲੇਰਕੋਟਲਾ ਵਿਚ ਇਸ ਥਾਂ ਖੁੱਲਣਗੇ ਮੁਹੱਲਾ ਕਲੀਨਿਕ
ਇਸ ਲੜੀ ਵਿਚ ਮਾਲੇਰਕੋਟਲਾ ਜ਼ਿਲ੍ਹੇ ਵਿਚ ਵੀ ਪਹਿਲੇ ਪੜਾਅ ਵਿਚ 5 ਮੁਹੱਲਾ ਕਲੀਨਿਕ ਖੋਲੇ ਜਾਣਗੇ। ਇਹ ਜਾਣਕਾਰੀ ਸਿਵਲ ਸਰਜਨ ਡਾ. ਮੁਕੇਸ਼ ਚੰਦਰ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਫ਼ਤ ਵਿੱਚ ਬਿਹਤਰੀਨ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਲਈ ਅਮਰਗੜ੍ਹ ਵਿਖੇ 1, ਅਹਿਮਦਗੜ੍ਹ ਵਿਖੇ 1 ਅਤੇ ਮਾਲੇਰਕੋਟਲਾ ਅਰਬਨ ਵਿਖੇ 3 ਮੁਹੱਲਾ ਕਲੀਨਿਕ ਖੋਲੇ ਜਾ ਰਹੇ ਹਨ।
ਇਨ੍ਹਾਂ ਥਾਵਾਂ ਤੇ ਖੋਲ੍ਹੇ ਜਾਣਗੇ ਮੁਹੱਲਾ ਕਲੀਨਿਕ
ਉਨ੍ਹਾਂ ਨੇ ਕਿਹਾ ਕਿ ਮੁਹੱਲਾ ਕਲੀਨਿਕ ਖ਼ਾਸ ਕਰਕੇ ਉਨ੍ਹਾਂ ਥਾਂਵਾਂ ਤੇ ਸਥਾਪਿਤ ਕੀਤੇ ਜਾਣਗੇ। ਜਿੱਥੇ ਪਹਿਲਾਂ ਹਸਪਤਾਲ ਦੂਰ ਪੈਂਦਾ ਹੈ। ਇਸ ਨਾਲ ਮੁਹੱਲਾ ਕਲੀਨਿਕਾਂ ਦੇ ਘੇਰੇ ਵਿੱਚ ਪੈਂਦੇ ਇਲਾਕਿਆਂ ਦੇ ਵੱਡੀ ਗਿਣਤੀ ਲੋਕਾਂ ਨੂੰ ਮਦਦ ਮਿਲੇਗੀ। ਸਿਵਲ ਸਰਜਨ ਨੇ ਦੱਸਿਆ ਕਿ ਇਸ ਤੋਂ ਬਿਨਾਂ ਜ਼ਿਲ੍ਹੇ ਵਿਚ ਪਹਿਲਾਂ ਵੀ ਸਬ ਸੈਂਟਰਾਂ ਦਾ ਨੈਟਵਰਕ ਹੈ। ਜਿੱਥੇ ਲੋਕਾਂ ਨੂੰ ਸਿਹਤ ਸਹੂਲਤਾਂ ਸੁਚਾਰੂ ਤਰੀਕੇ ਨਾਲ ਦੇਣ ਲਈ ਸਟਾਫ਼ ਨੂੰ ਪਾਬੰਦ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ 50 ਸਬ ਸੈਂਟਰ ਸਿਹਤ ਬਲਾਕ ਫ਼ਤਿਹਗੜ੍ਹ ਪੰਜਗਰਾਈਆਂ ਵਿਖੇ 25 ਅਤੇ ਸਿਹਤ ਬਲਾਕ ਅਮਰਗੜ੍ਹ ਵਿਖੇ 25 ਸਬ ਸਿਹਤ ਕੇਂਦਰ ਕੰਮ ਕਰ ਰਹੇ ਹਨ।
ਇਹ ਵੀ ਪੜੋ : ਕੈਪਟਨ-ਰੰਧਾਵਾ ਸਬੂਤ ਦਿਓ, ਮਾਨ ਕਰਨਗੇ ਕਾਰਵਾਈ
ਸਾਡੇ ਨਾਲ ਜੁੜੋ : Twitter Facebook youtube