ਸੰਸਦ ਮੈਂਬਰ ਤਿਵਾੜੀ ਨੇ ਮੋਰਿੰਡਾ ਵਿੱਚ ਨਿਰਮਾਣ ਅਧੀਨ ਰੇਲਵੇ ਅੰਡਰਬ੍ਰਿਜ ਦਾ ਜਾਇਜ਼ਾ ਲਿਆ

0
188
Railway underbridge under construction
Railway underbridge under construction

ਅਧਿਕਾਰੀਆਂ ਨੂੰ ਉਸਾਰੀ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ

ਦਿਨੇਸ਼ ਮੌਦਗਿਲ, ਲੁਧਿਆਣਾ

ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੱਜ ਮੋਰਿੰਡਾ ਸ਼ਹਿਰ ਵਿੱਚ ਉਸਾਰੀ ਅਧੀਨ ਰੇਲਵੇ ਅੰਡਰਬ੍ਰਿਜ ਦਾ ਜਾਇਜ਼ਾ ਲਿਆ। ਜਿੱਥੇ ਉਨ੍ਹਾਂ ਨਾਲ ਸਬੰਧਤ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਸਾਰੀ ਅਧੀਨ ਰੇਲਵੇ ਅੰਡਰਬ੍ਰਿਜ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਇਸ ਨੂੰ ਲੋਕਾਂ ਦੀ ਸੇਵਾ ਨੂੰ ਸਮਰਪਿਤ ਕੀਤਾ ਜਾ ਸਕੇ।

ਰੇਲਵੇ ਅੰਡਰਬ੍ਰਿਜ 22 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਬਣ ਰਿਹਾ

ਸੰਸਦ ਮੈਂਬਰ ਤਿਵਾੜੀ ਨੇ ਦੱਸਿਆ ਕਿ ਇਹ ਰੇਲਵੇ ਅੰਡਰਬ੍ਰਿਜ 22 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਬਣ ਰਿਹਾ ਹੈ, ਜੋ ਕਿ ਇਲਾਕੇ ਦੇ ਲੋਕਾਂ ਦੀ ਚਿਰੋਕਣੀ ਮੰਗ ਸੀ। ਹਾਲਾਂਕਿ ਰੇਲਵੇ ਅੰਡਰਬ੍ਰਿਜ ਦੀ ਉਸਾਰੀ ਦਾ ਕੰਮ ਮੱਠੀ ਰਫ਼ਤਾਰ ਨਾਲ ਚੱਲ ਰਿਹਾ ਹੈ, ਜਿਸ ਲਈ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਲੋਕ ਸਭਾ ਹਲਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਦੇ ਨਾਲ ਹੀ ਹਲਕਾ ਖਰੜ ਦੇ ਇੰਚਾਰਜ ਵਿਜੇ ਸ਼ਰਮਾ ਟਿੰਕੂ ਨੇ ਕਿਹਾ ਕਿ ਕਾਂਗਰਸ ਵੱਲੋਂ ਲਿਆਂਦੇ ਗਏ ਇਸ ਵਿਕਾਸ ਪ੍ਰੋਜੈਕਟ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਚੇਅਰਮੈਨ ਪਵਨ ਦੀਵਾਨ, ਐਸ.ਡੀ.ਐਮ ਮੋਰਿੰਡਾ ਜਸਵੀਰ ਸਿੰਘ, ਕਾਰਜ ਸਾਧਕ ਅਫ਼ਸਰ ਅਸ਼ੋਕ ਪਠਾਰੀਆ, ਖੇਤਵਾੜੀ ਵਿਕਾਸ ਬੈਂਕ ਦੇ ਚੇਅਰਮੈਨ ਦਰਸ਼ਨ ਸੰਧੂ, ਡਿਪਟੀ ਚੇਅਰਮੈਨ ਸ਼ੂਗਰ ਮਿੱਲ ਮੋਰਿੰਡਾ ਸੁਖਵਿੰਦਰ ਸਿੰਘ ਮੁੰਡੀਆਂ, ਜਸਮੇਰ ਸਿੰਘ, ਨਰ ਸਿੰਘ ਚੌਧਰੀ, ਰਾਕੇਸ਼ ਬੱਗਾ ਕੌਂਸਲਰ, ਸ਼ਮਸ਼ੇਰ ਸਿੰਘ ਆਦਿ ਹਾਜ਼ਰ ਸਨ।

ਭੰਗੂ, ਰਾਜੇਸ਼ ਸਿਸੋਦੀਆ, ਹਰਪਾਲ ਬਵੰਨੜਾ, ਹਰਜੀਤ ਸਿੰਘ ਢੋਲਣ ਮਾਜਰਾ, ਹਰਮਨ ਸਿੰਘ ਭੰਗੂ, ਜਸਮੇਰ ਸਿੰਘ, ਗੁਰਜੀਤ ਮੁੰਡੀਆਂ ਰਾਜੀ ਕੌਂਸਲਰ, ਧਰਮਪਾਲ ਥਨਮਣ, ਸੁਖਵਿੰਦਰ ਸਿੰਘ ਕਾਕਾ ਕੌਂਸਲਰ, ਤੇਜੀ ਡੂਮਛੇੜੀ, ਕੁਲਦੀਪ ਸਿੰਘ ਓਇੰਦ ਪੀ.ਏ ਹਾਜ਼ਰ ਸਨ।

ਇਹ ਵੀ ਪੜੋ : ਪੰਜਾਬ ‘ਚ ਨਸ਼ਿਆਂ ਖਿਲਾਫ ਸਰਕਾਰ ਦੀ ਮੁਹਿੰਮ, ਮੁੱਖ ਮੰਤਰੀ ਨੇ ਕੱਢੀ ਸਾਈਕਲ ਰੈਲੀ

ਇਹ ਵੀ ਪੜੋ : ਪੰਜਾਬ ਨੇ ਡੀਐਸਆਰ ਤਕਨੀਕ ਤਹਿਤ 30 ਲੱਖ ਏਕੜ ਝੋਨਾ ਲਿਆਉਣ ਦਾ ਟੀਚਾ ਰੱਖਿਆ

ਸਾਡੇ ਨਾਲ ਜੁੜੋ : Twitter Facebook youtube

SHARE