5 ਡਾਕਟਰਾਂ ਦਾ ਪੈਨਲ ਕਰੇਗਾ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ

0
303
Sidhu Musewala Murder Live Update
Sidhu Musewala Murder Live Update

ਇੰਡੀਆ ਨਿਊਜ਼, ਚੰਡੀਗੜ੍ਹ: ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਹਰ ਵਾਰ ਅਪਡੇਟਸ ਆ ਰਹੀਆਂ ਹਨ। ਤਾਜ਼ਾ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ, ਜਿਸ ਤੋਂ ਬਾਅਦ ਉਸ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਸਿੱਧੂ ਮੂਸੇਵਾਲਾ ਦੇ ਪੋਸਟਮਾਰਟਮ ਲਈ 5 ਡਾਕਟਰਾਂ ਦਾ ਪੈਨਲ ਬਣਾਇਆ ਗਿਆ ਹੈ। ਪੈਨਲ ਵਿੱਚ ਫਰੀਦਕੋਟ ਮੈਡੀਕਲ ਕਾਲਜ, ਰਜਿੰਦਰਾ ਮੈਡੀਕਲ ਕਾਲਜ ਦੇ ਡਾਕਟਰ ਅਤੇ ਫੋਰੈਂਸਿਕ ਮਾਹਿਰ ਸ਼ਾਮਲ ਹੋਣਗੇ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅੱਜ ਉਸ ਦੇ ਪਰਿਵਾਰਕ ਮੈਂਬਰਾਂ ਨੇ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ। ਪਰ ਹੁਣ ਫਿਰ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ 29 ਮਈ ਦੀ ਸ਼ਾਮ ਨੂੰ ਸਿੱਧੂ ਮੂਸੇਵਾਲਾ ‘ਤੇ ਸ਼ਰੇਆਮ 30 ਤੋਂ 40 ਰਾਊਂਡ ਫਾਇਰਿੰਗ ਕੀਤੀ ਗਈ ਸੀ। ਹਮਲਾਵਰ ਦੋ ਗੱਡੀਆਂ ਵਿੱਚ ਸਵਾਰ ਸਨ। ਪੁਲਿਸ ਨੇ ਹਮਲਾਵਰਾਂ ਦੀ ਇੱਕ ਬੋਲੈਰੋ ਗੱਡੀ ਬਰਾਮਦ ਕਰ ਲਈ ਹੈ। ਇਸ ਕਤਲੇਆਮ ਦੀ ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਚਰਚਾ ਹੋ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਪੰਜਾਬ ਪੁਲਿਸ ਨੇ 6 ਸ਼ੱਕੀਆਂ ਨੂੰ ਕੀਤਾ ਕਾਬੂ, ਬੋਲੈਰੋ ਬਰਾਮਦ

ਪੰਜਾਬ ਪੁਲਿਸ ਨੇ 6 ਸ਼ੱਕੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਇਹ ਗ੍ਰਿਫਤਾਰੀਆਂ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਪਟਿਆਲਾ ਤੋਂ ਕੀਤੀਆਂ ਹਨ। ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਐਸਆਈਟੀ ਦੀ ਜਾਂਚ ਤੇਜ਼ੀ ਨਾਲ ਚੱਲ ਰਹੀ ਹੈ। ਪੁਲੀਸ ਨੇ ਕਤਲ ਵਿੱਚ ਵਰਤੀ ਗਈ ਬੋਲੈਰੋ ਗੱਡੀ ਬਰਾਮਦ ਕਰ ਲਈ ਹੈ। ਪੁਲਿਸ ਲਈ ਬੋਲੈਰੋ ਗੱਡੀ ਦਾ ਮਿਲਣਾ ਮਹੱਤਵਪੂਰਨ ਮੰਨਿਆ ਜਾਂਦਾ ਹੈ। ਇਸ ਬੋਲੈਰੋ ਗੱਡੀ ‘ਚੋਂ ਕਈ ਹੈਰਾਨੀਜਨਕ ਗੱਲਾਂ ਸਾਹਮਣੇ ਆਈਆਂ ਹਨ।

 

ਇਹ ਵੀ ਪੜੋ : ਸ਼ੁਭਦੀਪ ਸਿੰਘ ਸਿੱਧੂ ਤੋਂ ਸਿੱਧੂ ਮੂਸੇਵਾਲਾ ਤੱਕ ਦਾ ਸਫ਼ਰ

ਇਹ ਵੀ ਪੜੋ :  ਸਿੱਧੂ ਮੂਸੇਵਾਲਾ ਦੀ ਮੰਗੇਤਰ ਅੰਤਿਮ ਦਰਸ਼ਨਾਂ ਲਈ ਪਹੁੰਚੀ

ਇਹ ਵੀ ਪੜੋ : ਜਾਣੋ ਕਿੱਥੇ ਰਚੀ ਗਈ ਸਿੱਧੂ ਦੇ ਕੱਤਲ ਦੀ ਸਾਜ਼ਿਸ਼

ਸਾਡੇ ਨਾਲ ਜੁੜੋ : Twitter Facebook youtube

 

SHARE