ਪ੍ਰਧਾਨ ਮੰਤਰੀ ਨਾਲ ਵਰਚੂਅਲ ਤੌਰ ‘ਤੇ ਰੂ-ਬ-ਰੂ ਹੋਏ ਸੈਂਕੜੇ ਲਾਭਪਾਤਰੀ

0
195
PM Modi News
PM Modi News

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ

ਦਿਨੇਸ਼ ਮੌਦਗਿਲ, ਲੁਧਿਆਣਾ: ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿਖੇ 16 ਵੱਖ-ਵੱਖ ਸਰਕਾਰੀ ਸਕੀਮਾਂ ਦੇ ਸੈਂਕੜੇ ਲਾਭਪਾਤਰੀ, ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਨਾਲ ਰੂ-ਬ-ਰੂ ਹੋਏ। ਇਸ ਸਬੰਧੀ ਅੱਜ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ।

ਇਸ ਸਮਾਗਮ ਦੌਰਾਨ ਸਿੱਧੇ ਤੌਰ ‘ਤੇ ਲਾਹਾ ਲੈਣ ਵਾਲੇ ਕਰੀਬ 700 ਤੋਂ ਵੱਧ ਲਾਭਪਾਤਰੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਰਜਿੰਦਰਪਾਲ ਕੌਰ ਛੀਨਾ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਹਰਦੀਪ ਸਿੰਘ ਮੁੰਡੀਆਂ, ਮਦਨ ਲਾਲ ਬੱਗਾ ਅਤੇ ਦਲਜੀਤ ਸਿੰਘ ਗਰੇਵਾਲ (ਭੋਲਾ), ਵਿੱਤ ਕਮਿਸ਼ਨਰ ਪੇਂਡੂ ਵਿਕਾਸ ਸੀਮਾ ਜੈਨ, ਸੰਯੁਕਤ ਵਿਕਾਸ ਕਮਿਸ਼ਨਰ ਅਮਿਤ ਕੁਮਾਰ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ ਤੋਂ ਇਲਾਵਾ ਹੋਰ ਹਾਜ਼ਰ ਸਨ।

ਇਸ ਇੰਟਰੈਕਟਿਵ ਸੈਸ਼ਨ ਦੌਰਾਨ ਲਾਭਪਾਤਰੀਆਂ ਨੂੰ ਸਾਰੀਆਂ 16 ਸਰਕਾਰੀ ਸਕੀਮਾਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ  ਅਤੇ ਸਾਰੇ ਯੋਗ ਵਿਅਕਤੀਆਂ ਨੂੰ ਇਨ੍ਹਾਂ ਸਕੀਮਾਂ ਦਾ ਪੂਰਾ ਲਾਭ ਲੈਣ ਲਈ ਪ੍ਰੇਰਿਤ ਕਰਨ ਦੀ ਅਪੀਲ ਵੀ ਕੀਤੀ ਗਈ।

ਇਹ ਵੀ ਪੜੋ : ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਾਹਨੀ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ

ਇਹ ਵੀ ਪੜੋ :  ਰਾਜ ਸਭਾ ਚੋਣਾਂ ‘ਚ ਕਾਰਤੀਕੇਯ ਸ਼ਰਮਾ ਦੀ ਐਂਟਰੀ ਨਾਲ ਦਿਲਚਸਪ ਬਣਿਆ ਮੁਕਾਬਲਾ

ਸਾਡੇ ਨਾਲ ਜੁੜੋ : Twitter Facebook youtube

SHARE