- ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਨੂੰ ਰਾਜ ਸਭਾ ਮੈਂਬਰ ਐਲਾਨਿਆ
ਇੰਡੀਆ ਨਿਊਜ਼, ਚੰਡੀਗੜ੍ਹ : ਪੰਜਾਬ ਰਾਜ ਸਭਾ ਚੋਣਾਂ-2022 ਲਈ ਨਾਮਜ਼ਦਗੀਆਂ ਵਾਪਸ ਲੈਣ ਦੇ ਅੱਜ ਆਖ਼ਰੀ ਦਿਨ ਕਿਸੇ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਨਾ ਲਏ ਜਾਣ ਕਾਰਨ ਰਾਜ ਸਭਾ ਚੋਣ ਰਿਟਰਨਿੰਗ ਅਫ਼ਸਰ-ਕਮ-ਸਕੱਤਰ ਪੰਜਾਬ ਵਿਧਾਨ ਸਭਾ ਸੁਰਿੰਦਰ ਪਾਲ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਨੂੰ ਰਾਜ ਸਭਾ ਮੈਂਬਰ ਐਲਾਨਿਆ ਅਤੇ ਦੋਵਾਂ ਨੂੰ ‘ਚੋਣ ਸਰਟੀਫ਼ਿਕੇਟ’ ਸੌਂਪੇ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ
ਇਸ ਉਪਰੰਤ ਦੋਵੇਂ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਅਤੇ ਸਾਹਨੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਸੰਧਵਾਂ ਨੇ ਰਾਜ ਸਭਾ ਮੈਂਬਰ ਚੁਣੇ ਜਾਣ ‘ਤੇ ਦੋਵਾਂ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਹ ਉੱਪਰਲੇ ਸਦਨ ਵਿੱਚ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨਗੇ ਅਤੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਗੇ।
ਇਹ ਵੀ ਪੜੋ : ਪੰਜਾਬ ਵਿੱਚ ਕਿਉਂ ਬੇਖ਼ੌਫ਼ ਹੋ ਰਹੇ ਗੈਂਗਸਟਰ ?
ਇਹ ਵੀ ਪੜੋ : ਸੁਰੱਖਿਆ ‘ਚ ਕਟੌਤੀ ਤੋਂ ਬਾਅਦ ਬੈਕਫੁੱਟ ‘ਤੇ ਸਰਕਾਰ, ਹੁਣ ਲਿਆ ਵੱਡਾ ਫੈਸਲਾ
ਸਾਡੇ ਨਾਲ ਜੁੜੋ : Twitter Facebook youtube