ਇੰਡੀਆ ਨਿਊਜ਼, ਚੰਡੀਗੜ੍ਹ: ਪੰਜਾਬ ਦੇ ਨੌਜਵਾਨ ਅਤੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਅੰਤਿਮ ਅਰਦਾਸ ਸਮਾਗਮ ਮਾਨਸਾ ਅਨਾਜ ਮੰਡੀ ਵਿਖੇ ਹੋ ਰਿਹਾ ਹੈ। ਦੱਸਣਯੋਗ ਹੈ ਕਿ ਪਿੰਡ ਜਵਾਹਰਕੇ ਵਿਖੇ 29 ਮਈ ਦੀ ਸ਼ਾਮ ਨੂੰ ਮੂਸੇਵਾਲਾ ਦਾ ਉਸ ਸਮੇਂ ਕਤਲ ਕਰ ਦਿੱਤਾ ਗਿਆ ਸੀ ਜਦੋਂ ਉਹ ਆਪਣੇ ਨਜ਼ਦੀਕੀ ਰਿਸ਼ਤੇਦਾਰ ਦਾ ਹਾਲ-ਚਾਲ ਪੁੱਛਣ ਜਾ ਰਹੇ ਸਨ। ਇਸ ਦੌਰਾਨ ਮੂਸੇਵਾਲਾ ਦੇ ਨਾਲ ਦੋ ਦੋਸਤ ਵੀ ਸਨ ਅਤੇ ਉਹ ਥਾਰ ਜੀਪ ਵਿੱਚ ਸਵਾਰ ਸਨ। ਘਰ ਤੋਂ ਕਰੀਬ ਪੰਜ ਕਿਲੋਮੀਟਰ ਦੂਰ ਦੋ ਗੱਡੀਆਂ ਵਿੱਚ ਆਏ ਸ਼ਾਰਪ ਸ਼ੂਟਰਾਂ ਨੇ ਮੂਸੇਵਾਲਾ ਨੂੰ ਘੇਰ ਲਿਆ ਅਤੇ ਉਸ ’ਤੇ ਕਰੀਬ 40 ਰਾਊਂਡ ਫਾਇਰ ਕੀਤੇ। ਇਸ ਹਮਲੇ ‘ਚ ਮੂਸੇਵਾਲਾ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਸ ਮਾਮਲੇ ਵਿੱਚ ਪੁਲਿਸ ਵੱਲੋਂ ਹੁਣ ਤੱਕ ਅੱਠ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਪਰ ਹਾਲੇ ਤੱਕ ਪੁਲਿਸ ਕਾਤਲਾਂ ਤੱਕ ਪਹੁੰਚਣ ਵਿੱਚ ਕਾਮਯਾਬ ਨਹੀਂ ਹੋ ਸਕੀ ਹੈ। ਦੂਜੇ ਪਾਸੇ ਕੁਝ ਲੋਕ ਅਜਿਹੇ ਵੀ ਹਨ, ਜਿਨ੍ਹਾਂ ਦਾ ਨਾਂ ਮੂਸੇਵਾਲਾ ਕਤਲ ਕਾਂਡ ‘ਚ ਆਇਆ ਸੀ। ਇਨ੍ਹਾਂ ਵਿੱਚੋਂ ਇੱਕ ਹੈ ਪੰਜਾਬੀ ਗਾਇਕ ਮਨਕੀਰਤ ਔਲਖ। ਕੁਝ ਚੈਨਲਾਂ ‘ਤੇ ਖਬਰ ਆਈ ਸੀ ਕਿ ਮੂਸੇਵਾਲਾ ਕਤਲ ਕਾਂਡ ‘ਚ ਮਨਕੀਰਤ ਔਲਖ ਦਾ ਮੈਨੇਜਰ ਵੀ ਸ਼ਾਮਲ ਸੀ। ਇਸ ਮਾਮਲੇ ਨੂੰ ਲੈ ਕੇ ਮਨਕੀਰਤ ਔਲਖ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸ਼ੇਅਰ ਕਰਦੇ ਹੋਏ ਇੱਕ ਵਾਰ ਫਿਰ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੂਸੇਵਾਲਾ ਕਤਲ ਕਾਂਡ ਵਿੱਚ ਉਸ ਦਾ ਨਾਂ ਨਾ ਜੋੜਨ।
ਮਨਕੀਰਤ ਔਲਖ ਨੇ ਇਹ ਗੱਲ ਕਹੀ
ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਦਿਆਂ ਮਨਕੀਰਤ ਔਲਖ ਨੇ ਕਿਹਾ ਕਿ ਕੁਝ ਮੀਡੀਆ ਚੈਨਲਾਂ ਨੇ ਉਸ ਦਾ ਨਾਂ ਇਸ ਕਤਲ ਨਾਲ ਜੋੜਿਆ ਹੈ। ਕੋਈ ਉਸਨੂੰ ਚਾਹੇ ਕਿੰਨਾ ਵੀ ਮਾੜਾ ਆਖੇ ਪਰ ਸੱਚ ਤਾਂ ਇਹ ਹੈ ਕਿ ਉਹ ਕਦੇ ਕਿਸੇ ਦਾ ਬੁਰਾ ਨਹੀਂ ਸੋਚ ਸਕਦਾ। ਉਨ੍ਹਾਂ ਕਿਹਾ ਕਿ ਕਿਸੇ ਦੇ ਪੁੱਤਰ ਦੀ ਜਾਨ ਲੈਣਾ ਤਾਂ ਦੂਰ, ਉਹ ਇਸ ਬਾਰੇ ਸੋਚ ਵੀ ਨਹੀਂ ਸਕਦੇ। ਮਨਕੀਰਤ ਨੇ ਕਿਹਾ ਕਿ ਵਿਵਾਦ ਕਿਸੇ ਦੀ ਵੀ ਜ਼ਿੰਦਗੀ ਦਾ ਹਿੱਸਾ ਬਣ ਸਕਦੇ ਹਨ। ਮੈਨੂੰ ਵੀ ਲੰਬੇ ਸਮੇਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।
ਇਹ ਵੀ ਪੜੋ : ਸ਼ੁਭਦੀਪ ਸਿੰਘ ਸਿੱਧੂ ਤੋਂ ਸਿੱਧੂ ਮੂਸੇਵਾਲਾ ਤੱਕ ਦਾ ਸਫ਼ਰ
ਸਾਡੇ ਨਾਲ ਜੁੜੋ : Twitter Facebook youtube