National People’s Court on 13 August
ਦਿਨੇਸ਼ ਮੌਦਗਿਲ, ਲੁਧਿਆਣਾ: ਜੱਜ ਰੀਤੂ ਬਾਹਰੀ, ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ-ਪ੍ਰਬੰਧਕੀ ਜੱਜ, ਸੈਸ਼ਨਜ਼ ਡਵੀਜਨ, ਲੁਧਿਆਣਾ ਅਤੇ ਜੱਜ ਤਜਿੰਦਰ ਸਿੰਘ ਢਿੰਡਸਾ, ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ-ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁਨੀਸ਼ ਸਿੰਗਲ, ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਪ੍ਰਧਾਨਗੀ ਅਤੇ ਰਮਨ ਸ਼ਰਮਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ-ਰੇਖ ਹੇਠ 13 ਅਗਸਤ, 2022 ਨੂੰ ਜਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ- ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਨੈਸ਼ਨਲ ਲੋਕ ਅਦਾਲਤੌ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਮੌਕੇ ਤੇ ਜਾਣਕਾਰੀ ਦਿੰਦੇ ਹੋਏ ਰਮਨ ਸ਼ਰਮਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਸਿਵਲ ਕੇਸ ਜਿਵੇਂ ਕਿ ਕਿਰਾਇਆ, ਬੈਂਕ ਦੀ ਰਿਕਵਰੀ, ਮਾਲ ਮਾਮਲੇ, ਬਿਜਲੀ ਅਤੇ ਪਾਣੀ ਦੇ ਬਿੱਲਾਂ (ਚੋਰੀ ਦੇ ਕੇਸਾਂ ਨੂੰ ਛੱਡ ਕੇ), ਤਨਖਾਹਾਂ ਅਤੇ ਭੱਤਿਆਂ ਅਤੇ ਸੇਵਾ ਮੁਕਤ ਲਾਭਾਂ ਨਾਲ ਸਬੰਧਤ ਮਾਮਲੇ, ਜੰਗਲਾਤ ਐਕਟ ਦੇ ਕੇਸ, ਤਬਾਹੀ ਮੁਆਵਜ਼ਾ, ਫੌਜਦਾਰੀ ਮਿਕਦਾਰ ਮਾਮਲੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਦੇ ਅਧੀਨ ਸ਼ਿਕਾਇਤਾਂ, ਕਵਰਡ ਮਾਮਲਿਆਂ ਦੀ ਸੁਣਵਾਈ ਸਿਵਲ ਜੱਜਾਂ ਜਾਂ ਜੁਡੀਅਸ਼ੀਅਲ ਮੈਜਿਸਟਰੇਟਾਂ ਦੁਆਰਾ ਲੋਕ ਅਦਾਲਤ ਵਿੱਚ ਕੀਤੀ ਜਾਵੇਗੀ।
ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਅਜਿਹੇ ਪ੍ਰੀ-ਲਿਟੀਗੇਟਿਵ ਮਾਮਲਿਆਂ ਦਾ ਨਿਪਟਾਰਾ ਵੀ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਉਪਰਾਲੇ ਕੀਤੇ ਜਾਣਗੇ ਜਿਹੜੇ ਅਜੇ ਤੱਕ ਕਿਸੇ ਅਦਾਲਤ ਵਿੱਚ ਦਾਇਰ ਨਹੀਂ ਕੀਤੇ ਗਏ ਹਨ । ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ ਝਗੜਿਆਂ ਦਾ ਨਿਪਟਾਰਾ ਲੋਕ ਅਦਾਲਤ ਦੇ ਮਾਧਿਅਮ ਰਾਹੀਂ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰੋ।
ਇਹ ਵੀ ਪੜੋ : ਮੰਤਰੀ ਮੰਡਲ ਵੱਲੋਂ ਸੂਬੇ ਲਈ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ
ਸਾਡੇ ਨਾਲ ਜੁੜੋ : Twitter Facebook youtube
Get Current Updates on, India News, India News sports, India News Health along with India News Entertainment, and Headlines from India and around the world.