ਸ੍ਰੀ ਮੁਕਤਸਰ ਸਾਹਿਬ ਵਿੱਚ ਪੁਲਿਸ ਨੇ ਡੇਢ ਲੱਖ ਨਸ਼ੀਲੀਆਂ ਗੋਲੀਆਂ ਅਤੇ 55 ਕਿਲੋ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

0
271
Sri Muktsar Sahib punjab news

ਇੰਡੀਆ ਨਿਊਜ਼; Sri Muktsar Sahib punjab news: ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਪੁਲਿਸ ਨੇ ਡੇਢ ਲੱਖ ਨਸ਼ੀਲੀਆਂ ਗੋਲੀਆਂ ਅਤੇ 55 ਕਿਲੋ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਇਹ ਵੱਡੀ ਕਾਮਯਾਬੀ ਮਿਲੀ ਹੈ।
ਆਈਜੀ ਫਰੀਦਕੋਟ ਰੇਂਜ ਸ੍ਰੀ ਪਰਦੀਪ ਕੁਮਾਰ ਯਾਦਵ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਧਰੁਮਨ ਐਚ ਨਿੰਬਾਲੇ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁਕਤਸਰ ਪੁਲਿਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਦੇ ਚਲਦਿਆਂ ਪੁਲਿਸ ਨੇ ਸ਼ੱਕੀ ਥਾਵਾਂ ਉਤੇ ਸਰਚ ਆਪ੍ਰੇਸ਼ਨ ਰਾਹੀਂ ਅਚਨਚੇਤ ਚੈਕਿੰਗ ਕੀਤੀ ਹੈ।

ਇਸ ਦੌਰਾਨ ਇਕ ਬਲੈਰੋ ਪਿਕਅੱਪ ਗੱਡੀ ਜੋ ਕਿ ਪਿੰਡ ਕਿੱਲਿਆਂਵਾਲੀ ਦੀ ਤਰਫੋਂ ਆ ਰਹੀ ਸੀ, ਉਸ ਵਿੱਚ ਦੋ ਵਿਅਕਤੀ ਸਵਾਰ ਸਨ। ਚੈਕਿੰਗ ਦੌਰਾਨ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਗੱਡੀ ਵਿਚੋਂ ਪੰਜ ਗੱਟੇ ਪਲਾਸਟਿਕ ਵਿੱਚੋਂ 55 ਕਿਲੋ ਪੋਸਤ ਬਰਾਮਦ ਹੋਇਆ ਜਦਕਿ ਗੱਡੀ ਵਿੱਚ ਪਏ ਤਿੰਨ ਵੱਡੇ ਕਾਰਟੂਨਾਂ ਤੇ ਲਿਫ਼ਾਫ਼ੇ ਪਲਾਸਟਿਕ ਨੂੰ ਚੈੱਕ ਕੀਤਾ ਤਾਂ ਉਸ ਵਿਚੋਂ ਡੇਢ ਲੱਖ ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਹੋਈ ਹੈ।

ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਰਜਿੰਦਰ ਸਿੰਘ ਉਰਫ ਹੈਪੀ ਪੁੱਤਰ ਗੁਰਬਖਸ਼ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਅਤੇ ਬੌਬੀ ਪੁੱਤਰ ਸੇਵਕ ਰਾਮ ਵਾਸੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਹੋਈ ਹੈ। ਇਨ੍ਹਾਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੀ ਪੁੱਛਗਿੱਛ ਕੀਤੀ ਜਾ ਰਹੀ ਹੈ।

Also Read : Happy Birthday Sidhu Moose Wala

Also Read : ਕਣਕ-ਝੋਨੇ ਦੇ 65 ਦਿਨਾਂ ਦੇ ਚੱਕਰ ਵਿਚਕਾਰ ਪੰਜਾਬ ਕਰ ਰਿਹਾ ਹੈ ਮੂੰਗੀ ਦੀ ਖੇਤੀ

Connect With Us : Twitter Facebook youtube

SHARE