7275 ਰੁਪਏ ਪ੍ਰਤੀ ਕੁਇੰਟਲ ਸਮਰਥਨ ਮੁੱਲ ’ਤੇ ਮੂੰਗੀ ਦੀ ਖਰੀਦ ਸ਼ੁਰੂ

0
242
Procurement of Moongi started in Punjab
Procurement of Moongi started in Punjab

ਇੰਡੀਆ ਨਿਊਜ਼, ਚੰਡੀਗੜ੍ਹ : ਕਿਸਾਨਾਂ ਨੂੰ ਫਸਲੀ ਵਿਭਿੰਨਤਾ ਪ੍ਰਤੀ ਉਤਸ਼ਾਹਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਿਚ ਵਾਧਾ ਕਰਨ ਲਈ ਪੰਜਾਬ ਸਰਕਾਰ ਨੇ ਵੱਡੀ ਪਹਿਲਕਦਮੀ ਕਰਦਿਆਂ ਪਹਿਲੀ ਵਾਰ ਗਰਮ ਰੁੱਤ ਦੀ ਮੂੰਗੀ ਦੀ ਫਸਲ 7275 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਿਸਾਨਾਂ ਪਾਸੋਂ ਸਿੱਧੇ ਤੌਰ ਉਤੇ ਖਰੀਦਣੀ ਸ਼ੁਰੂ ਕਰ ਦਿੱਤੀ ਹੈ।

ਲੁਧਿਆਣਾ ਜ਼ਿਲ੍ਹੇ ਦੀ ਜਗਰਾਉਂ ਮੰਡੀ ਵਿਚ ਹੁਣ ਤੱਕ ਕੁੱਲ ਫਸਲ ਦੀ 58 ਫੀਸਦੀ ਆਮਦ ਹੋਈ ਹੈ ਜਿਸ ਨਾਲ ਇਹ ਮੰਡੀ ਪੰਜਾਬ ਭਰ ਵਿੱਚੋਂ ਮੋਹਰੀ ਬਣ ਗਈ ਹੈ। ਗਰਮ ਰੁੱਤ ਦੀ ਮੂੰਗੀ 7275 ਰੁਪਏ ਪ੍ਰਤੀ ਕੁਇੰਟਲ ਦੇ ਸਮਰਥਨ ਮੁੱਲ ਉਤੇ ਖਰੀਦੀ ਜਾ ਰਹੀ ਹੈl ਜਿਸ ਨਾਲ ਕਿਸਾਨਾਂ ਨੂੰ ਕਣਕ ਵੱਢਣ ਤੋਂ ਬਾਅਦ ਅਤੇ ਝੋਨਾ ਲਾਉਣ ਤੋਂ ਪਹਿਲਾਂ ਦੇ ਸਮੇਂ ਦੌਰਾਨ ਇਸ ਫਸਲ ਦੇ ਔਸਤ ਪੰਜ ਕੁਇੰਟਲ ਦਾ ਝਾੜ ਨਿਕਲਣ ਉਤੇ ਪ੍ਰਤੀ ਏਕੜ 36000 ਰੁਪਏ ਦੀ ਵਾਧੂ ਆਮਦਨ ਹੋਵੇਗੀ।

ਲਗਪਗ ਇਕ ਲੱਖ ਏਕੜ ਰਕਬੇ ਹੇਠ ਬਿਜਾਈ ਕੀਤੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਨੂੰ ਹਾਂ-ਪੱਖੀ ਹੁੰਗਾਰਾ ਦਿੰਦਿਆਂ ਕਿਸਾਨਾਂ ਨੇ ਇਸ ਸਾਲ ਲਗਪਗ ਇਕ ਲੱਖ ਏਕੜ ਰਕਬੇ ਹੇਠ ਗਰਮ ਰੁੱਤ ਦੀ ਮੂੰਗੀ ਦੀ ਫਸਲ ਦੀ ਬਿਜਾਈ ਕੀਤੀ ਜਦਕਿ ਪਿਛਲੇ ਸਾਲ 50,000 ਏਕੜ ਰਕਬਾ ਮੂੰਗੀ ਦੀ ਕਾਸ਼ਤ ਹੇਠ ਸੀ। ਇਸ ਸਾਲ ਸੂਬਾ ਭਰ ਵਿਚ 4.75 ਲੱਖ ਕੁਇੰਟਲ ਝਾੜ ਹੋਣ ਦਾ ਅਨੁਮਾਨ ਹੈ। ਦੱਸਣਯੋਗ ਹੈ ਕਿ ਸੂਬਾ ਸਰਕਾਰ ਨੇ ਮੰਡੀਕਰਨ ਸੀਜ਼ਨ-2022-23 ਲਈ ਮੂੰਗੀ ਦੀ ਫਸਲ ਖਰੀਦਣ, ਭੰਡਾਰਨ ਅਤੇ ਹੋਰ ਪ੍ਰਬੰਧਾਂ ਵਾਸਤੇ ਮਾਰਕਫੈੱਡ ਅਤੇ ਸਹਿਕਾਰੀ ਸਭਾਵਾਂ ਨੂੰ ਨੋਡਲ ਏਜੰਸੀਆਂ ਬਣਾਇਆ ਹੈ। ਇਸੇ ਤਰ੍ਹਾਂ ਪੰਜਾਬ ਮੰਡੀ ਬੋਰਡ ਨੇ ਮੂੰਗੀ ਦੀ ਫਸਲ 31 ਜੁਲਾਈ ਤੱਕ ਖਰੀਦਣ ਲਈ ਸੂਬਾ ਭਰ ਵਿਚ 40 ਮੰਡੀਆਂ ਨੋਟੀਫਾਈ ਕੀਤੀਆਂ ਹਨ।

 

ਇਹ ਵੀ ਪੜੋ : ਸੰਗਰੂਰ ਲੋਕ ਸਭਾ ਉਪ ਚੋਣ : ਮੁੱਖ ਮੰਤਰੀ ਭਗਵੰਤ ਮਾਨ ਦੀ ਵੱਡੀ ਪਰੀਖਿਆ

ਸਾਡੇ ਨਾਲ ਜੁੜੋ : Twitter Facebook youtube

SHARE