ਰਾਹੁਲ ਗਾਂਧੀ ਤੋਂ ਈਡੀ ਦੀ ਪੁੱਛਗਿੱਛ ਦੇ ਵਿਰੋਧ ਵਿੱਚ ਕਾਂਗਰਸ ਦਾ ਪ੍ਰਦਰਸ਼ਨ

0
217
Congress protest against ED
Congress protest against ED

ਇੰਡੀਆ ਨਿਊਜ਼, Delhi News: ਨੈਸ਼ਨਲ ਹੈਰਾਲਡ ਅਖਬਾਰ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਕਾਂਗਰਸ ਰਾਹੁਲ ਗਾਂਧੀ ਤੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਕੀਤੀ ਜਾ ਰਹੀ ਪੁੱਛਗਿੱਛ ਦਾ ਵਿਰੋਧ ਕਰ ਰਹੀ ਹੈl ਤਾਜ਼ਾ ਜਾਣਕਾਰੀ ਮੁਤਾਬਕ ਪਾਰਟੀ ਵਰਕਰਾਂ ਅਤੇ ਨੇਤਾਵਾਂ ਨੇ ਈਡੀ ਦਫਤਰ ਦੇ ਸਾਹਮਣੇ ਅੱਗ ਲਗਾ ਦਿੱਤੀ। ਉਨ੍ਹਾਂ ਨੇ ਟਾਇਰ ਸਾੜ ਕੇ ਈਡੀ ਵੱਲੋਂ ਰਾਹੁਲ ਤੋਂ ਪੁੱਛਗਿੱਛ ਕਰਨ ਦਾ ਵਿਰੋਧ ਕੀਤਾ।

ਕਾਂਗਰਸ ਵਰਕਰਾਂ ਦੀ ਕੁੱਟਮਾਰ ਪੂਰੀ ਤਰ੍ਹਾਂ ਗਲਤ : ਰਾਬਰਟ ਵਾਡਰਾ

ਕਾਂਗਰਸ ਜਨਰਲ ਸਕੱਤਰ ਅਤੇ ਯੂਪੀ ਪਾਰਟੀ ਇੰਚਾਰਜ ਪ੍ਰਿਅੰਕਾ ਗਾਂਧੀ ਵਾਡਰਾ ਦੇ ਪਤੀ ਰਾਬਰਟ ਵਾਡਰਾ ਨੇ ਇਸ ਮੌਕੇ ਕਿਹਾ ਕਿ ਪ੍ਰਸ਼ਾਸਨ ਦੇ ਇਸ਼ਾਰੇ ‘ਤੇ ਪੁਲਿਸ ਨੇ ਕਾਂਗਰਸੀ ਆਗੂਆਂ ਦੀ ਵੀ ਕੁੱਟਮਾਰ ਕੀਤੀ ਹੈ, ਜੋ ਕਿ ਪੂਰੀ ਤਰ੍ਹਾਂ ਗਲਤ ਹੈ। ਦੱਸ ਦੇਈਏ ਕਿ ਰਾਹੁਲ ਦੀ ਪੁੱਛਗਿੱਛ ਦੇ ਵਿਰੋਧ ‘ਚ ਪਾਰਟੀ ਦੀਆਂ ਮਹਿਲਾ ਨੇਤਾਵਾਂ ਅਤੇ ਕਈ ਵਰਕਰ ਵੀ ਸ਼ਾਮਲ ਸਨ। ਇਨ੍ਹਾਂ ‘ਚੋਂ ਕਈਆਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ।

ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਇਸ਼ਾਰੇ ‘ਤੇ ਕਾਰਵਾਈ ਦਾ ਆਰੋਪ

ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਕਾਂਗਰਸ ਵਰਕਰਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਲਈ ਰੋਕਿਆ ਜਾ ਰਿਹਾ ਹੈ ਅਤੇ ਇਹ ਲੋਕਤੰਤਰ ਦਾ ਕਤਲ ਹੈ। ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਕਿਹਾ, ”ਕਾਂਗਰਸ ਪਾਰਟੀ ਦਫਤਰ ‘ਚ ਪ੍ਰਦਰਸ਼ਨ ਕਰ ਰਹੇ ਸਨ ਅਤੇ ਪੁਲਸ ਦਾ ਉਨ੍ਹਾਂ ਨੂੰ ਰੋਕਣਾ ਗੈਰ-ਕਾਨੂੰਨੀ ਹੈ। ਉਨ੍ਹਾਂ ਆਰੋਪ ਲਾਇਆ ਕਿ ਇਹ ਕਾਰਵਾਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਇਸ਼ਾਰੇ ’ਤੇ ਕੀਤੀ ਜਾ ਰਹੀ ਹੈ।

ਕੱਲ੍ਹ ਵੀ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ

ਧਿਆਨ ਯੋਗ ਹੈ ਕਿ ਬੀਤੇ ਦਿਨ ਜਦੋਂ ਕਾਂਗਰਸੀ ਆਗੂ ਰਣਦੀਪ ਸਿੰਘ ਸੂਰਜੇਵਾਲਾ ਧਰਨੇ ਦੌਰਾਨ ਪੈਦਲ ਮਾਰਚ ਕਰ ਰਹੇ ਸਨ ਤਾਂ ਪੁਲਸ ਨੇ ਉਨ੍ਹਾਂ ਨੂੰ ਖਿੱਚ ਕੇ ਗੱਡੀ ਵਿੱਚ ਬਿਠਾ ਲਿਆ। ਪੁਲਸ ਨੇ ਮਾਰਚ ਵਿੱਚ ਸ਼ਾਮਲ ਕਈ ਹੋਰ ਆਗੂਆਂ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਸੀ। ਇਸੇ ਤਰ੍ਹਾਂ ਦੇ ਪ੍ਰਦਰਸ਼ਨਾਂ ਵਿੱਚ ਸ਼ਾਮਲ ਕਾਂਗਰਸੀਆਂ ਨੂੰ ਅੱਜ ਵੀ ਹਿਰਾਸਤ ਵਿੱਚ ਲਿਆ ਗਿਆ ਹੈ। ਸੁਰਜੇਵਾਲਾ ਦਾ ਦੋਸ਼ ਹੈ ਕਿ ਉਸ ਨੂੰ ਵੀ ਸੱਟਾਂ ਲੱਗੀਆਂ ਹਨ।

ਇਹ ਵੀ ਪੜੋ : ਕੇਂਦਰੀ ਮੰਤਰੀ ਮੰਡਲ ਨੇ 5 ਜੀ ਸਪੈਕਟਰਮ ਦੀ ਨਿਲਾਮੀ ਨੂੰ ਮਨਜ਼ੂਰੀ ਦਿੱਤੀ

ਇਹ ਵੀ ਪੜੋ : ਫੌਜ ਦੀ ਭਰਤੀ ਪ੍ਰਕਿਰਿਆ ਵਿੱਚ ਵੱਡਾ ਬਦਲਾਅ

ਸਾਡੇ ਨਾਲ ਜੁੜੋ : Twitter Facebook youtube

SHARE