ਦਿਨੇਸ਼ ਮੌਦਗਿਲ, Punjab News : ਜਿੱਥੇ ਕੇਂਦਰ ਸਰਕਾਰ ਵੱਲੋਂ ਫੌਜ ਵਿੱਚ ਭਰਤੀ ਦੀ ਅਗਨੀਪਥ ਨੀਤੀ ਦਾ ਦੇਸ਼ ਦੇ ਕਈ ਰਾਜਾਂ ਵਿੱਚ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈl ਉੱਥੇ ਹੀ ਨੌਜਵਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਹੀ ਨਹੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਅਗਨੀਪਥ ਸਕੀਮ ਦਾ ਵਿਰੋਧ ਕੀਤਾ ਹੈ। ਇਸ ਫੈਸਲੇ ਦਾ ਵਿਰੋਧ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ।
ਟਵੀਟ ‘ਚ ਲਿਖਿਆ, ਇਹ ਫੌਜ ਦਾ ਅਪਮਾਨ
2 ਸਾਲ ਫੌਜ 'ਚ ਭਰਤੀ 'ਤੇ ਰੋਕ ਲਗਾਉਣ ਤੋਂ ਬਾਅਦ ਕੇਂਦਰ ਦਾ ਨਵਾਂ ਫਰਮਾਨ ਕਿ 4 ਸਾਲ ਫੌਜ 'ਚ ਰਹੋ..ਬਾਅਦ ‘ਚ ਪੈਨਸ਼ਨ ਵੀ ਨਾ ਮਿਲੇ..ਇਹ ਫੌਜ ਦਾ ਵੀ ਅਪਮਾਨ ਹੈ..ਦੇਸ਼ ਦੇ ਨੌਜਵਾਨਾਂ ਨਾਲ ਵੀ ਧੋਖਾ ਹੈ..ਦੇਸ਼ ਭਰ ਦੇ ਨੌਜਵਾਨਾਂ ਦਾ ਇਹ ਗੁੱਸਾ..ਬਿਨਾਂ ਸੋਚੇ ਸਮਝੇ ਲਏ ਗਏ ਫ਼ੈਸਲੇ ਦਾ ਨਤੀਜਾ ਹੈ..ਫ਼ੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕਰਦੇ ਹਾਂ..
— Bhagwant Mann (@BhagwantMann) June 17, 2022
ਭਗਵੰਤ ਮਾਨ ਨੇ ਟਵੀਟ ਰਾਹੀਂ ਕਿਹਾ ਹੈ ਕਿ 4 ਸਾਲ ਫੌਜ ‘ਚ ਰਹਿਣ ਤੋਂ ਬਾਅਦ ਵੀ ਪੈਨਸ਼ਨ ਨਹੀਂ ਮਿਲ ਰਹੀ, ਇਹ ਫੌਜ ਦਾ ਅਪਮਾਨ ਹੈ। ਉਨ੍ਹਾਂ ਕਿਹਾ ਕਿ ਦੋ ਸਾਲ ਤੱਕ ਫੌਜ ਵਿੱਚ ਭਰਤੀ ‘ਤੇ ਪਾਬੰਦੀ ਲਗਾਉਣ ਤੋਂ ਬਾਅਦ ਹੁਣ ਕੇਂਦਰ ਸਰਕਾਰ ਨੇ ਇਹ ਨਵਾਂ ਫੈਸਲਾ ਜਾਰੀ ਕੀਤਾ ਹੈ।
ਭਗਵੰਤ ਮਾਨ ਨੇ ਆਪਣੇ ਟਵੀਟ ‘ਚ ਲਿਖਿਆ ਕਿ 2 ਸਾਲ ਲਈ ਫੌਜ ‘ਚ ਭਰਤੀ ‘ਤੇ ਪਾਬੰਦੀ ਲਗਾਉਣ ਤੋਂ ਬਾਅਦ ਕੇਂਦਰ ਦਾ ਇਹ ਨਵਾਂ ਫ਼ਰਮਾਨ ਕਿ 4 ਸਾਲ ਫੌਜ ‘ਚ ਰਹਿਣ ਤੋਂ ਬਾਅਦ ਵੀ ਪੈਨਸ਼ਨ ਨਹੀਂ ਮਿਲਣੀ, ਇਹ ਫੌਜ ਦਾ ਅਪਮਾਨ ਹੈ। ਦੇਸ਼ ਦੀ ਜਵਾਨੀ ਨੂੰ ਠੱਗਿਆ ਜਾ ਰਿਹਾ ਹੈ। ਦੇਸ਼ ਭਰ ਦੇ ਨੌਜਵਾਨਾਂ ਦਾ ਇਹ ਗੁੱਸਾ ਬਿਨਾਂ ਸੋਚੇ ਸਮਝੇ ਲਏ ਫੈਸਲੇ ਦਾ ਨਤੀਜਾ ਹੈ। ਮੰਗ ਕੀਤੀ ਕਿ ਫੈਸਲਾ ਤੁਰੰਤ ਵਾਪਸ ਲਿਆ ਜਾਵੇ।
ਸਾਬਕਾ ਮੁੱਖ ਮੰਤਰੀ ਨੇ ਵੀ ਸਮੀਖਿਆ ਦਾ ਸੁਝਾਅ ਦਿੱਤਾ
ਇੱਥੇ ਵਰਣਨਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕੇਂਦਰ ਸਰਕਾਰ ਦੇ ਇਸ ਫੈਸਲੇ ਦੀ ਸਮੀਖਿਆ ਦਾ ਸੁਝਾਅ ਦਿੱਤਾ ਸੀ ਅਤੇ ਕੈਪਟਨ ਵੀ ਇਸ ਫੈਸਲੇ ਨਾਲ ਸਹਿਮਤ ਨਹੀਂ ਜਾਪਦੇ। ਕੈਪਟਨ ਨੇ ਇਸ ਬਾਰੇ ਕਿਹਾ ਕਿ 4 ਸਾਲ ਦੀ ਸੇਵਾ ਬਹੁਤ ਘੱਟ ਹੈ। ਕੇਂਦਰ ਨੂੰ ਇਸ ਫੈਸਲੇ ‘ਤੇ ਵਿਚਾਰ ਕਰਨਾ ਚਾਹੀਦਾ ਹੈ।
ਇਹ ਵੀ ਪੜੋ : ਅਗਨੀਪੱਥ ਯੋਜਨਾ ਦੇ ਵਿਰੋਧ ਵਿੱਚ ਨੌਜਵਾਨਾਂ ਦਾ ਪ੍ਰਦਰਸ਼ਨ ਜਾਰੀ
ਇਹ ਵੀ ਪੜੋ : ਗੁਰਮੀਤ ਰਾਮ ਰਹੀਮ ਨੂੰ ਮਿਲੀ ਪੈਰੋਲ
ਸਾਡੇ ਨਾਲ ਜੁੜੋ : Twitter Facebook youtube