- ਚੰਡੀਗੜ੍ਹ-ਨੰਗਲ ਹਾਈਵੇਅ ਕੀਤਾ ਜਾਮ, ਬੀਜੇਪੀ ਆਗੂਆਂ ਦੇ ਘਰਾਂ ਅੱਗੇ ਧਰਨੇ ਲਾਉਣ ਦਾ ਐਲਾਨ
ਇੰਡੀਆ ਨਿਊਜ਼ PUNJAB NEWS: ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਦਾ ਵਿਰੋਧ ਕਰ ਰਹੇ ਨੌਜਵਾਨਾਂ ਵੱਲੋਂ ਐਤਵਾਰ ਸਵੇਰੇ ਜਿੱਥੇ ਸ੍ਰੀ ਆਨੰਦਪੁਰ ਸਾਹਿਬ ਚੰਡੀਗੜ੍ਹ ਹਾਈਵੇ ‘ਤੇ ਸੜਕ ਜਾਮ ਕਰ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਉੱਥੇ ਹੀ ਇਹ ਐਲਾਨ ਕੀਤਾ ਗਿਆ ਕਿ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਧਰਨੇ ਲਗਾਏ ਜਾਣਗੇ।
ਕਿਸਾਨ ਆਗੂ ਸੁਰਜੀਤ ਸਿੰਘ ਢੇਰ, ਰਣਬੀਰ ਸਿੰਘ, ਸੇਠੀ ਸ਼ਰਮਾ ਆਦਿ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਅੱਗੇ ਵਿਕ ਕੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਜੋ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਇਸ ਸੰਘਰਸ਼ ਨੂੰ ਹੋਰ ਵੱਡੇ ਪੱਧਰ ‘ਤੇ ਲਿਜਾਇਆ ਜਾਵੇਗਾ।
ਆਗੂਆਂ ਨੇ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਬੀਜੇਪੀ ਆਗੂਆਂ ਦਾ ਸਖ਼ਤ ਵਿਰੋਧ ਕ ਰਕੇ ਇਹ ਯੋਜਨਾ ਵਾਪਸ ਲੈਣ ਲਈ ਮਜਬੂਰ ਕੀਤਾ ਜਾਵੇਗਾ। ਇਸ ਮੌਕੇ ਪ੍ਰਸ਼ਾਸਨ ਵੱਲੋਂ ਕਾਰਜਸਾਧਕ ਅਫਸਰ ਗੁਰਦੀਪ ਸਿੰਘ ਨੇ ਮੌਕੇ ‘ਤੇ ਆ ਕੇ ਮੰਗ ਪੱਤਰ ਲਿਆ ਅਤੇ ਉਨ੍ਹਾਂ ਦੀਆਂ ਮੰਗਾਂ ਉੱਚ ਅਧਿਕਾਰੀਆਂ ਤਕ ਪਹੁੰਚਾਉਣ ਦਾ ਭਰੋਸਾ ਦਿੱਤਾ।
ਇਸ ਤੋਂ ਪਹਿਲਾਂ ਸਥਾਨਕ ਪੰਜ ਪਿਆਰਾ ਪਾਰਕ ਵਿਖੇ ਵੱਡੀ ਗਿਣਤੀ ‘ਚ ਨੌਜਵਾਨ ਇਕੱਠੇ ਹੋਏ ਜਿਨ੍ਹਾਂ ਨੇ ਇਸ ਦਾ ਵਿਰੋਧ ਕਰਦਿਆਂ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਸ਼ਹਿਰ ‘ਚ ਰੋਸ ਮਾਰਚ ਵੀ ਕੱਢਿਆ।
ਸ੍ਰੀ ਅਨੰਦਪੁਰ ਸਾਹਿਬ, ਨੰਗਲ, ਨੂਰਪੁਰ ਬੇਦੀ, ਕੀਰਤਪੁਰ ਸਾਹਿਬ ਆਦਿ ਤੋਂ ਵੱਡੀ ਗਿਣਤੀ ‘ਚ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਡੀਐਸਪੀ ਅਜੇ ਸਿੰਘ ਥਾਣਾ ਮੁਖੀ ਸਿਮਰਨਜੀਤ ਸਿੰਘ ਥਾਣਾ ਮੁਖੀ ਸੰਨੀ ਖੰਨਾ ਚੌਂਕੀ ਇੰਚਾਰਜ ਸਵਾਤੀ ਧੀਮਾਨ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਹਾਜ਼ਰ ਸਨ।
ਇਹ ਵੀ ਪੜੋ : ਸਾਡੀ ਫੋਰਸ ਕਿਸੇ ਵੀ ਸਥਿਤੀ ਨਾਲ ਨਜਿੱਠਣ ਦੇ ਸਮਰੱਥ: ਫਾਰੂਕੀ
ਇਹ ਵੀ ਪੜੋ : ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਦੇ ਆਰੋਪੀ ਕੇਕੜੇ ਨਾਲ ਜੇਲ ਵਿੱਚ ਕੁੱਟਮਾਰ, ਪੁਲਿਸ ਨੇ ਜੇਲ ਬਦਲੀ
ਸਾਡੇ ਨਾਲ ਜੁੜੋ : Twitter Facebook youtube