ਪੰਜਾਬ ਦੀਆਂ ਮੰਡੀਆਂ ਵਿਚ ਮੂੰਗੀ ਦੀ ਖਰੀਦ ਜਾਰੀ

0
189
Procurement of Moongi in Punjab
Procurement of Moongi in Punjab

ਲੁਧਿਆਣਾ ਜ਼ਿਲ੍ਹੇ ‘ਚ ਹੁਣ ਤੱਕ 2118 ਮੀਟਰਿਕ ਟਨ ਤੋਂ ਵੱਧ ਫ਼ਸਲ ਦੀ ਖਰੀਦ

ਦਿਨੇਸ਼ ਮੌਦਗਿਲ, Ludhiana News (Procurement of Moongi in Punjab): ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਮੂੰਗੀ ਦੀ ਫ਼ਸਲ ਦੀ ਖ਼ਰੀਦ ਲਈ ਕੀਤੇ ਗਏ ਪੁਖ਼ਤਾ ਪ੍ਰਬੰਧਾਂ ‘ਤੇ ਖੁਸ਼ੀ ਪ੍ਰਗਟਾਉਂਦਿਆਂ, ਕਿਸਾਨਾਂ ਨੇ ਮੰਡੀਆਂ ਵਿੱਚ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ ਹੈ। ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨੇ ਕਿਸਾਨਾਂ ਦੀ ਸੇਵਾ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਤਾਂ ਜੋ ਉਹ ਆਪਣੀ ਉਪਜ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਵੇਚ ਸਕਣ।

ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਕਿਉਂਕਿ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਪਹਿਲਾਂ ਹੀ ਸੂਬਾ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਤੇ ਘੱਟੋ-ਘੱਟ ਸਮਰਥਨ ਮੁੱਲ ਅਨੁਸਾਰ ਮੂੰਗੀ ਦੀ ਫ਼ਸਲ ਦੀ ਖਰੀਦ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ।

ਘੱਟੋ-ਘੱਟ ਸਮਰਥਨ ਮੁੱਲ 7275 ਰੁਪਏ ਤੀ ਕੁਇੰਟਲ ਮਿਲ ਰਿਹਾ ਰੇਟ

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮੈਨੇਜਰ ਮਾਰਕਫੈੱਡ ਸੁਨੀਲ ਕੇ. ਸੋਫਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗਰਮੀਆਂ ਦੀ ਮੂੰਗੀ ਦੀ ਫ਼ਸਲ ਘੱਟੋ-ਘੱਟ ਸਮਰਥਨ ਮੁੱਲ 7275 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕਿਸਾਨਾਂ ਤੋਂ ਸਿੱਧੇ ਤੌਰ ‘ਤੇ ਖਰੀਦ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਲੁਧਿਆਣਾ ਵਿੱਚ ਸਰਕਾਰੀ ਅਤੇ ਨਿੱਜੀ ਏਜੰਸੀਆਂ ਵੱਲੋਂ ਕੁੱਲ 2118 ਮੀਟ੍ਰਿਕ ਟਨ (ਐੱਮਟੀ) ਫਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਇਸ ਦੀ ਅਦਾਇਗੀ ਅਤੇ ਲਿਫਟਿੰਗ ਨੂੰ ਵੀ ਨਿਰਧਾਰਤ ਸਮਾਂ ਸੀਮਾ ਵਿੱਚ ਯਕੀਨੀ ਬਣਾਇਆ ਜਾ ਰਿਹਾ ਹੈ।

ਇਹ ਵੀ ਪੜੋ : ਇਸ ਵਾਰ ਵਿਧਾਨਸਭਾ ਸੈਸ਼ਨ ਨਹੀਂ ਹੋਵੇਗਾ ਪੇਪਰ ਰਹਿਤ

ਇਹ ਵੀ ਪੜੋ : ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਦਿੱਲੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ

ਸਾਡੇ ਨਾਲ ਜੁੜੋ : Twitter Facebook youtube

SHARE