- ਹੁਣ ਤੱਕ 28 ਐਫਆਈਆਰ ਦਰਜ, 45 ਵਿਅਕਤੀ ਕੀਤੇ ਗਿ੍ਰਫ਼ਤਾਰ, ਅੱਠ ਫਰਾਰ
ਇੰਡੀਆ ਨਿਊਜ਼, Punjab News (Punjab Government against corruption): ਅਹੁਦਾ ਸੰਭਾਲਣ ਦੇ ਪਹਿਲੇ ਦਿਨ ਹੀ ਮੁੱਖ ਮੰਤਰੀ ਨੇ ਲੋਕਾਂ ਨਾਲ ਭਿ੍ਰਸ਼ਟਾਚਾਰ ਮੁਕਤ, ਪਾਰਦਰਸ਼ੀ ਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਦਾ ਵਾਅਦਾ ਕੀਤਾ ਸੀ l ਇਸ ਲਈ ਕਈ ਕਦਮ ਚੁੱਕੇ ਗਏ ਹਨ। ਉਨਾਂ ਭਿ੍ਰਸ਼ਟਾਚਾਰ ਖ਼ਿਲਾਫ਼ ਸ਼ਿਕਾਇਤਾਂ ਦਰਜ ਕਰਵਾਉਣ ਲਈ ਲੋਕਾਂ ਦੀ ਸਹੂਲਤ ਵਾਸਤੇ ਵਟਸਐਪ ਆਧਾਰਤ ਇਕ ਭਿ੍ਰਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਸੀ। ਇਹ ਹੈਲਪਲਾਈਨ ਵਰਦਾਨ ਸਾਬਤ ਹੋਈ ਹੈ ਕਿਉਕਿ ਲੋਕ ਇਸ ਦੀ ਵਰਤੋਂ ਭਿ੍ਰਸ਼ਟਾਚਾਰ ਦੀ ਜੜ ਵੱਢਣ ਲਈ ਪ੍ਰਭਾਵਸ਼ਾਲੀ ਤਰੀਕੇ ਵਜੋਂ ਕਰ ਰਹੇ ਹਨ। ਹੁਣ ਤੱਕ 45 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਤੇ ਹੋਰਾਂ ਨੂੰ ਵੱਢੀਖੋਰੀ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਇਨ੍ਹਾਂ ਸਰਕਾਰੀ ਕਰਮਚਾਰੀਆਂ ਤੇ ਹੋਈ ਕਾਰਵਾਈ
ਇਸ ਨੰਬਰ ਉਤੇ ਮਿਲੀਆਂ ਪ੍ਰਮਾਣਿਕ ਸ਼ਿਕਾਇਤਾਂ ਦੇ ਆਧਾਰ ਉਤੇ ਪੰਜਾਬ ਪੁਲਿਸ ਨੇ ਭਿ੍ਰਸ਼ਟ ਅਧਿਕਾਰੀਆਂ/ਕਰਮਚਾਰੀਆਂ ਤੇ ਹੋਰ ਦੋਸ਼ੀਆਂ ਖ਼ਿਲਾਫ਼ 28 ਐਫਆਈਆਰ ਦਰਜ ਕੀਤੀਆਂ ਹਨ। ਮੁੱਖ ਮੰਤਰੀ ਦੀਆਂ ਹਦਾਇਤਾਂ ਉਤੇ ਵਿਜੀਲੈਂਸ ਨੇ ਹੁਣ ਤੱਕ ਪੁਲਿਸ ਦੇ ਇਕ ਸਬ-ਇੰਸਪੈਕਟਰ, ਅੱਠ ਸਹਾਇਕ ਸਬ-ਇੰਸਪੈਕਟਰਾਂ, ਤਿੰਨ ਹੌਲਦਾਰਾਂ, ਇਕ ਸਿਪਾਹੀ, ਹੋਮਗਾਰਡ ਦੇ ਇਕ ਜਵਾਨ, ਦੋ ਪਟਵਾਰੀਆਂ, ਇਕ ਕਲਰਕ, ਇਕ ਨੰਬਰਦਾਰ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਇਕ ਡੇਟਾ ਐਂਟਰੀ ਅਪਰੇਟਰ, ਸਰਕਾਰੀ ਆਈਟੀਆਈ ਐਸਏਐਸ ਨਗਰ ਦੇ ਇਕ ਪਿ੍ਰੰਸੀਪਲ, ਇਕ ਮੈਡੀਕਲ ਅਫ਼ਸਰ, ਇਕ ਡਿਵੀਜ਼ਨਲ ਜੰਗਲਾਤ ਅਫ਼ਸਰ ਅਤੇ ਜੁਡੀਸ਼ਲ ਵਿਭਾਗ ਦੇ ਸੰਮਨ ਭੇਜਣ ਵਾਲੇ ਸਟਾਫ਼ ਦੇ ਇਕ ਮੈਂਬਰ ਨੂੰ ਗਿ੍ਰਫ਼ਤਾਰ ਕੀਤਾ ਹੈ।
ਇਸੇ ਤਰਾਂ ਮਾਈਨਿੰਗ ਕੇਸ ਵਿੱਚ 17 ਜਣਿਆਂ, ਪਟਵਾਰੀਆਂ ਦੇ ਚਾਰ ਸਹਾਇਕਾਂ ਤੇ ਇਕ ਜੰਗਲਾਤ ਠੇਕੇਦਾਰ ਨੂੰ ਭਿ੍ਰਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਫੜਿਆ ਗਿਆ ਹੈ। ਪੁਲਿਸ ਨੇ 21 ਜੂਨ 2022 ਤੱਕ ਭਿ੍ਰਸ਼ਟਾਚਾਰ ਦੇ ਦੋਸ਼ਾਂ ਹੇਠ ਕੁੱਲ 45 ਵਿਅਕਤੀਆਂ ਨੂੰ ਕਾਬੂ ਕੀਤਾ ਹੈ।
ਇਹ ਵੀ ਪੜੋ : ਕਿ ਕੱਬਡੀ ਕਪ ਬਣਿਆ ਮੂਸੇਵਾਲਾ ਦੇ ਕਤਲ ਦਾ ਕਾਰਨ
ਇਹ ਵੀ ਪੜੋ : ਬਰਖਾਸਤ ਸਿਹਤ ਮੰਤਰੀ ਨੂੰ ਨਹੀਂ ਮਿਲੀ ਰਾਹਤ, ਜੇਲ੍ਹ ‘ਚ ਰਹਿਣਾ ਪਵੇਗਾ
ਸਾਡੇ ਨਾਲ ਜੁੜੋ : Twitter Facebook youtube