ਇੰਡੀਆ ਨਿਊਜ਼, Corona Cases in Punjab 23 June: ਦੇਸ਼ ਦੇ ਨਾਲ-ਨਾਲ ਪੰਜਾਬ ਵਿੱਚ ਵੀ ਕੋਰੋਨਾ ਸੰਕਰਮਣ ਨੇ ਫਿਰ ਜ਼ੋਰ ਫੜ ਲਿਆ ਹੈ। ਸੂਬੇ ‘ਚ ਹਰ ਰੋਜ਼ ਕੋਰੋਨਾ ਦੇ ਮਾਮਲਿਆਂ ‘ਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਲਗਾਤਾਰ ਵੱਧ ਰਹੇ ਮਾਮਲੇ ਹੁਣ ਡਰਾਉਣ ਲਗ ਪਏ ਹਨ ਦੂਜੇ ਦਿਨ ਵੀ 100 ਤੋਂ ਵੱਧ ਕੋਰੋਨਾ ਕੇਸ ਸਾਮਣੇ ਆਏ ਹਨ ਜੋ ਕਿ ਚਿੰਤਾਜਨਕ ਹਨ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 134 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦੋ ਮਰੀਜਾਂ ਦੀ ਮੌਤ ਵੀ ਹੋਈ ਹੈ ਇਨ੍ਹਾਂ ਵਿੱਚੋ ਇੱਕ ਅੰਮ੍ਰਿਤਸਰ ਅਤੇ ਇੱਕ ਲੁਧਿਆਣਾ ਵਿੱਚ ਹੈ। 134 ਕੇਸਾਂ ਨਾਲ, ਰਾਜ ਵਿੱਚ ਸੰਕਰਮਣ ਦੇ ਸਰਗਰਮ ਕੇਸ 681 ਹੋ ਗਏ ਹਨ।
ਸਭ ਤੋਂ ਵੱਧ ਸੰਕਰਮਿਤ ਐਸਏਐਸ ਨਗਰ (ਮੁਹਾਲੀ) ਵਿੱਚ
ਅੱਜ ਐਸਏਐਸ ਨਗਰ (ਮੁਹਾਲੀ) ਵਿੱਚ ਸੱਬ ਤੋਂ ਵੱਧ ਮਾਮਲੇ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਅੱਜ ਐਸਏਐਸ ਨਗਰ (ਮੁਹਾਲੀ) ਵਿੱਚ 37 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ, ਜਿਸ ਤੋਂ ਬਾਅਦ ਪਟਿਆਲਾ ਵਿੱਚ 20 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 10943 ਕੋਰੋਨਾ ਟੈਸਟ ਕੀਤੇ ਗਏ ਹਨ।
ਕੋਰੋਨਾ ਨੂੰ ਹਰਾਉਣ ਵਾਲਿਆਂ ਦੀ ਗਿਣਤੀ ਵਿੱਚ ਵੀ ਵਾਧਾ
ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 86 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 16 ਅਤੇ ਜਲੰਧਰ ਵਿੱਚ 7 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।
ਇਹ ਵੀ ਪੜੋ : ਸੰਗਰੂਰ ਲੋਕਸਭਾ ਉਪ ਚੋਣ ਲਈ ਵੋਟਿੰਗ ਸ਼ੁਰੂ
ਸਾਡੇ ਨਾਲ ਜੁੜੋ : Twitter Facebook youtube