ਇੰਡੀਆ ਨਿਊਜ਼, ਚੰਡੀਗੜ੍ਹ (Punjab Vidhan Sabha Budget Session update) : ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ ਅਤੇ ਇਹ ਬਜਟ ਸੈਸ਼ਨ 30 ਜੂਨ ਤੱਕ ਚੱਲੇਗਾ। ਇਸ ਦੌਰਾਨ 27 ਜੂਨ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਆਪਣਾ ਪਹਿਲਾ ਬਜਟ ਪੇਸ਼ ਕਰੇਗੀ। ਇਸ ਤੋਂ ਪਹਿਲਾਂ ਸਭਾ ਵਿੱਚ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਦੁਪਹਿਰ 2 ਵਜੇ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਹੋਈ
ਦੁਪਹਿਰ 2 ਵਜੇ ਤੱਕ ਵਿਧਾਨ ਸਭਾ ਦੀ ਕਾਰਵਾਈ ਰੋਕਣ ਤੋਂ ਬਾਅਦ ਮੁੜ ਸ਼ੁਰੂ ਹੋ ਗਈ ਹੈ। ਇਸ ਦੌਰਾਨ ਜਿੱਥੇ ਆਮ ਆਦਮੀ ਪਾਰਟੀ ਦੇ ਆਗੂ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣ ਰਹੇ ਹਨ, ਉੱਥੇ ਹੀ ਵਿਰੋਧੀ ਪਾਰਟੀਆਂ ਵੀ ਹੰਗਾਮਾ ਕਰ ਰਹੀਆਂ ਹਨ। ਪੰਜਾਬ ਵਿੱਚ ਅਮਨ-ਕਾਨੂੰਨ ਦੇ ਮੁੱਦੇ ’ਤੇ ਵਿਰੋਧੀ ਪਾਰਟੀਆਂ ਬਹਿਸ ਕਰਨ ਲਈ ਅੜ ਗਈਆਂ ਹਨ ਅਤੇ ਇਸ ਮੁੱਦੇ ’ਤੇ ਬਹਿਸ ਦੀ ਪ੍ਰਵਾਨਗੀ ਨਾ ਮਿਲਣ ਕਾਰਨ ਵਿਰੋਧੀ ਪਾਰਟੀਆਂ ਨੇ ਨਾਅਰੇਬਾਜ਼ੀ ਵੀ ਕੀਤੀ।
ਵਿਰੋਧੀ ਪਾਰਟੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ‘ਚ ਅਮਨ-ਕਾਨੂੰਨ ਦੇ ਮੁੱਦੇ ‘ਤੇ ਵਿਧਾਨ ਸਭਾ ‘ਚ ਬਹਿਸ ਹੋਣੀ ਚਾਹੀਦੀ ਹੈ ਕਿਉਂਕਿ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਕਹਿ ਰਹੇ ਹਨ ਕਿ ਮੇਰੀ ਜਾਨ ਨੂੰ ਖਤਰਾ ਹੈ, ਉੱਥੇ ਪੰਜਾਬ ਦੇ ਲੋਕ ਕਿਵੇਂ ਸੁਰੱਖਿਅਤ ਹਨ l
ਇਹ ਵੀ ਪੜੋ : ਸੰਗਰੂਰ ਲੋਕ ਸਭਾ ਜ਼ਿਮਨੀ ਚੋਣ : 45.50 ਫੀਸਦੀ ਪੋਲਿੰਗ, ਘਟ ਵੋਟਿੰਗ ਨੇ ਵਧਾਈ ਨੇਤਾਵਾਂ ਦੀ ਟੈਂਸ਼ਨ
ਸਾਡੇ ਨਾਲ ਜੁੜੋ : Twitter Facebook youtube