ਲੁਧਿਆਣਾ ‘ਚ ਨਸ਼ਾ ਵਿਰੋਧੀ ਮੁਹਿੰਮ ਨੂੰ ਮਿਲਿਆ ਹੁਲਾਰਾ : ਮਲਿਕ

0
209
Anti-drug campaign in Ludhiana
Anti-drug campaign in Ludhiana
  • ਨਸ਼ਿਆਂ ਦੇ ਕੋਹੜ ਦੇ ਖਾਤਮੇ ਲਈ ਆਮ ਜਨਤਾ ਨੂੰ ਅੱਗੇ ਆਉਣ ਦੀ ਅਪੀਲ
  •  ਜ਼ਿਲ੍ਹੇ ‘ਚ ਓਟ ਸੈਂਟਰਾਂ ਦੀ ਕੁੱਲ ਗਿਣਤੀ ਹੋਈ 54, ਨਸ਼ਿਆਂ ਦੇ ਆਦੀ ਵੀ ਮੁਹਿੰਮ ‘ਚ ਦੇਣ ਸਹਿਯੋਗ

ਦਿਨੇਸ਼ ਮੌਦਗਿਲ Ludhiana News (Anti-drug campaign in Ludhiana):  ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਹਾਲ ਹੀ ਵਿੱਚ 37 ਨਵੇਂ ਆਊਟਪੇਸ਼ੈਂਟ ਓਪੀਔਡ ਅਸਿਸਟਡ ਟ੍ਰੀਟਮੈਂਟ (ਓਟ) ਸੈਂਟਰ ਸਥਾਪਿਤ ਕੀਤੇ ਗਏ ਹਨ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਨਵੇਂ ਕਲੀਨਿਕਾਂ ਦੀ ਸ਼ੁਰੂਆਤ ਤੋਂ ਬਾਅਦ ਲੁਧਿਆਣਾ ਵਿੱਚ ਓਟ ਕੇਂਦਰਾਂ ਦੀ ਕੁੱਲ ਗਿਣਤੀ 54 ਹੋ ਗਈ ਹੈ, ਜੋ ਸਮਾਜ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਵਿੱਚ ਮਦਦਗਾਰ ਸਿੱਧ ਹੋਣਗੇ।

ਇਨ੍ਹਾਂ ਜਗ੍ਹਾ ਨਵੇਂ ਸੈਂਟਰ ਕਾਰਜਸ਼ੀਲ ਹੋ ਚੁੱਕੇ

ਉਨ੍ਹਾਂ ਦੱਸਿਆ ਕਿ ਪੀਐਚਸੀ ਰਾਮਪੁਰ, ਕਟਾਣੀ ਕਲਾਂ, ਕਾਲਖ, ਮਹਿਦੂਦਾਂ, ਤਲਵੰਡੀ ਕਲਾਂ, ਸਵੱਦੀ ਕਲਾਂ, ਮੋਹੀ, ਮੁੱਲਾਂਪੁਰ, ਭਨੋਹੜ, ਲਾਡੋਵਾਲ, ਚੌਕੀਮਾਨ, ਮਾਣੂੰਕੇ, ਕਾਉਂਕੇ ਕਲਾਂ, ਯੂਸੀਐਚਸੀਜ਼ ਵਰਧਮਾਨ, ਸੀਐਸ ਕੰਪਲੈਕਸ, ਸ਼ਿਮਲਾਪੁਰੀ, ਘਵੱਦੀ, ਮੰਡਿਆਲਾ ਕਲਾਂ, ਜਵੱਦੀ, ਯੂ.ਪੀ.ਐਚ.ਸੀਜ਼ ਜਗਰਾਉਂ, ਖੰਨਾ, ਲੇਡੀ ਹਸਪਤਾਲ, ਅਬਦੁੱਲਾਪੁਰ ਬਸਤੀ, ਢੋਲੇਵਾਲ, ਭਗਵਾਨ ਨਗਰ, ਦੁੱਗਰੀ, ਜਨਤਾ ਨਗਰ, ਮਾਡਲ ਟਾਊਨ, ਮੁਰਾਦਪੁਰਾ, ਪ੍ਰਤਾਪ ਨਗਰ, ਸਬਜ਼ੀ ਮੰਡੀ, ਸਲੇਮ ਟਾਬਰੀ, ਸ਼ਿਵਪੁਰੀ ਅਤੇ ਸਨੇਤ ਵਿਖੇ ਨਵੇਂ ਸੈਂਟਰ ਕਾਰਜਸ਼ੀਲ ਹੋ ਚੁੱਕੇ ਹਨ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਕੁੱਲ 17 ਓਟ ਸੈਂਟਰਾਂ ਦੇ ਮੌਜੂਦਾ ਬੁਨਿਆਦੀ ਢਾਂਚੇ ਨੂੰ ਬੇਹੱਦ ਮਜ਼ਬੂਤ ​​ਕੀਤਾ ਹੈ ਜੋ ਸਿਵਲ ਹਸਪਤਾਲ ਲੁਧਿਆਣਾ, ਐਸ.ਡੀ.ਐਚ. ਜਗਰਾਉਂ, ਸਮਰਾਲਾ, ਖੰਨਾ, ਰਾਏਕੋਟ, ਸੀ.ਐਚ.ਸੀ. ਸੁਧਾਰ, ਹਠੂਰ, ਸਿੱਧਵਾਂ ਬੇਟ, ਮਾਛੀਵਾੜਾ, ਮਲੌਦ, ਮਾਨੂਪੁਰ, ਕੂੰਮ ਕਲਾਂ, ਡੇਹਲੋਂ, ਸਾਹਨੇਵਾਲ, ਪੱਖੋਵਾਲ, ਪਾਇਲ, ਅਤੇ ਕੇਂਦਰੀ ਜੇਲ੍ਹ ਲੁਧਿਆਣਾ ਵਿਖੇ ਚੱਲ ਰਹੇ ਹਨ।

ਇਹ ਵੀ ਪੜੋ : ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ

ਸਾਡੇ ਨਾਲ ਜੁੜੋ : Twitter Facebook youtube

SHARE