ਸੰਗਰੂਰ ਲੋਕ ਸਭਾ ਜ਼ਿਮਨੀ ਚੋਣ: ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰਾਂ ਵਿਚਾਲੇ ਮੁਕਾਬਲਾ

0
179
Sangrur Lok Sabha Election Vote Count Live 10 AM
Sangrur Lok Sabha Election Vote Count Live 10 AM
  • ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੂੰ ਬਹੁਤ ਘੱਟ ਵੋਟਿੰਗ

ਇੰਡੀਆ ਨਿਊਜ਼, Sangrur Lok Sabha Election Vote Count Live 10 AM: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੇ ਪਹਿਲੇ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਵਿਚਾਲੇ ਸਖ਼ਤ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ। ਦੂਜੇ ਪਾਸੇ ਲੋਕਾਂ ਨੇ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਬਹੁਤ ਘੱਟ ਵੋਟਾਂ ਦਿੱਤੀਆਂ ਹਨ। ਸਵੇਰੇ 10 ਵਜੇ ਤੱਕ ਹੋਈ ਵੋਟਾਂ ਦੀ ਗਿਣਤੀ ਦੌਰਾਨ ਉਮੀਦਵਾਰਾਂ ਨੂੰ ਪਈਆਂ ਵੋਟਾਂ ਇਸ ਪ੍ਰਕਾਰ ਹਨ।

1. ਸਿਮਰਨਜੀਤ ਸਿੰਘ ਮਾਨ (ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ)- 85856
2. ਗੁਰਮੇਲ ਸਿੰਘ (ਆਪ)- 85223
3. ਕੇਵਲ ਸਿੰਘ ਢਿੱਲੋਂ (ਭਾਜਪਾ)- 21410
4. ਦਲਵੀਰ ਸਿੰਘ ਗੋਲਡੀ (INC)- 27881
5. ਕਮਲਦੀਪ ਕੌਰ (ਸ਼੍ਰੋਮਣੀ ਅਕਾਲੀ ਦਲ)- 15051

ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਖਾਲੀ ਹੋਈ ਸੀਟ

ਦੱਸਣਯੋਗ ਹੈ ਕਿ ਭਗਵੰਤ ਮਾਨ ਸੰਗਰੂਰ ਲੋਕ ਸਭਾ ਸੀਟ ਤੋਂ ਦੋ ਵਾਰ ਸੰਸਦ ਮੈਂਬਰ ਵਜੋਂ ਲੋਕ ਸਭਾ ਪੁੱਜੇ ਸਨ। ਇਸ ਵਾਰ ਜਦੋਂ ਆਮ ਆਦਮੀ ਪਾਰਟੀ ਨੇ ਸੂਬੇ ਵਿੱਚ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਤਾਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਇਆ ਗਿਆ। ਜਿਸ ਤੋਂ ਬਾਅਦ ਪਾਰਟੀ ਨੇ ਸੂਬੇ ਵਿੱਚ ਜਿੱਤ ਦਰਜ ਕੀਤੀ ਅਤੇ ਭਗਵੰਤ ਮਾਨ ਮੁੱਖ ਮੰਤਰੀ ਬਣੇ। ਇਸ ਤੋਂ ਬਾਅਦ ਉਨ੍ਹਾਂ ਨੇ ਲੋਕ ਸਭਾ ਤੋਂ ਅਸਤੀਫਾ ਦੇ ਦਿੱਤਾ। ਜਿਸ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ।

23 ਮਾਰਚ ਨੂੰ ਵੋਟਿੰਗ ਹੋਈ ਸੀ

ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ 23 ਮਾਰਚ ਨੂੰ ਵੋਟਿੰਗ ਹੋਈ। ਹਾਲਾਂਕਿ ਲੋਕਾਂ ਨੇ ਵੋਟਿੰਗ ‘ਚ ਜ਼ਿਆਦਾ ਦਿਲਚਸਪੀ ਨਹੀਂ ਦਿਖਾਈ ਅਤੇ ਸਿਰਫ 45.50 ਫੀਸਦੀ ਵੋਟਿੰਗ ਦਰਜ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਮੰਨੀ ਜਾਂਦੀ ਇਸ ਸੀਟ ‘ਤੇ ਇੰਨੀ ਘੱਟ ਵੋਟਿੰਗ ਨੇ ਸਾਰੀਆਂ ਪਾਰਟੀਆਂ ਨੂੰ ਦੁਚਿੱਤੀ ‘ਚ ਪਾ ਦਿੱਤਾ ਸੀ।

ਇਹ ਵੀ ਪੜੋ : ਸਿੱਧੂ ਮੂਸੇਵਾਲਾ ਕਤਲ ਕੈਸ ‘ਚ ਗਾਇਕ ਮਨਕੀਰਤ ਔਲਖ ਨੂੰ ਮਿਲੀ ਗ੍ਰੀਨ ਚਿੱਟ

ਸਾਡੇ ਨਾਲ ਜੁੜੋ : Twitter Facebook youtube

SHARE