ਇੰਡੀਆ ਨਿਊਜ਼, Corona Cases in Punjab 26 June: ਦੇਸ਼ ਦੇ ਨਾਲ-ਨਾਲ ਪੰਜਾਬ ਵਿੱਚ ਵੀ ਕੋਰੋਨਾ ਸੰਕਰਮਣ ਨੇ ਫਿਰ ਜ਼ੋਰ ਫੜ ਲਿਆ ਹੈ। ਸੂਬੇ ‘ਚ ਹਰ ਰੋਜ਼ ਕੋਰੋਨਾ ਦੇ ਮਾਮਲਿਆਂ ‘ਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਲਗਾਤਾਰ ਵੱਧ ਰਹੇ ਮਾਮਲੇ ਹੁਣ ਡਰਾਉਣ ਲਗ ਪਏ ਹਨ l
ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 158 ਨਵੇਂ ਮਾਮਲੇ ਸਾਹਮਣੇ ਆਏ ਹਨ। ਰਾਹਤ ਦੀ ਗੱਲ ਇਹ ਰਹੀ ਕਿ ਇਸ ਦੌਰਾਨ ਸੂਬੇ ਵਿੱਚ ਕਿਸੇ ਮਰੀਜ ਦੀ ਮੌਤ ਨਹੀਂ ਹੋਈ । 158 ਕੇਸਾਂ ਨਾਲ, ਰਾਜ ਵਿੱਚ ਸੰਕਰਮਣ ਦੇ ਸਰਗਰਮ ਕੇਸ 831 ਹੋ ਗਏ ਹਨ।
ਸਭ ਤੋਂ ਵੱਧ ਸੰਕਰਮਿਤ ਐਸਏਐਸ ਨਗਰ (ਮੁਹਾਲੀ) ਵਿੱਚ
ਅੱਜ ਐਸਏਐਸ ਨਗਰ (ਮੁਹਾਲੀ) ਵਿੱਚ ਸੱਬ ਤੋਂ ਵੱਧ ਮਾਮਲੇ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਅੱਜ ਐਸਏਐਸ ਨਗਰ (ਮੁਹਾਲੀ) ਵਿੱਚ 63 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ, ਜਿਸ ਤੋਂ ਬਾਅਦ ਲੁਧਿਆਣਾ ਵਿੱਚ 42 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 12020 ਕੋਰੋਨਾ ਟੈਸਟ ਕੀਤੇ ਗਏ ਹਨ।
78 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤੇ
ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 78 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 19 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 22 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।
ਇਹ ਵੀ ਪੜੋ : ਸੰਗਰੂਰ ਲੋਕ ਸਭਾ ਜ਼ਿਮਨੀ ਚੋਣ: ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰਾਂ ਵਿਚਾਲੇ ਮੁਕਾਬਲਾ
ਸਾਡੇ ਨਾਲ ਜੁੜੋ : Twitter Facebook youtube