ਸਪੀਕਰ ਨੇ ਕੰਵਲ ਨੂੰ ਜਨਮ ਦਿਨ ਮੌਕੇ ਯਾਦ ਕੀਤਾ
ਇੰਡੀਆ ਨਿਊਜ਼ Chandigarh News: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਦੇ ਸਿਰਮੌਰ ਲੇਖਕ ਜਸਵੰਤ ਸਿੰਘ ਕੰਵਲ ਨੂੰ ਉਹਨਾਂ ਦੇ ਜਨਮ ਦਿਨ ਮੌਕੇ ਯਾਦ ਕਰਦਿਆਂ ਕਿਹਾ ਕਿ ਉਹਨਾਂ ਦੀਆਂ ਲਿਖਤਾਂ ਹਮੇਸ਼ਾ ਸਾਡੇ ਲਈ ਚਾਨਣ ਮੁਨਾਰਾ ਬਣੀਆਂ ਰਹਿਣਗੀਆਂ।
ਆਪਣੀਆਂ ਲਿਖਤਾਂ ਰਾਹੀਂ ਸਰਕਾਰ ਅਤੇ ਸੰਘਰਸ਼ਕਾਰੀਆਂ ਨੂੰ ਯੋਗ ਸੁਝਾਅ ਦਿੰਦੇ ਰਹੇ ਜਸਵੰਤ ਸਿੰਘ ਕੰਵਲ
ਇਥੋਂ ਜਾਰੀ ਇਕ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ ਜਸਵੰਤ ਸਿੰਘ ਕੰਵਲ ਸਮੇਂ ਦੇ ਐਸੇ ਹਾਣੀ ਸਨ, ਜਿਨ੍ਹਾਂ ਨੇ ਪੰਜਾਬ ‘ਚ ਜਦ ਵੀ ਕੋਈ ਲਹਿਰ ਚੱਲੀ ਤਾਂ ਉਸ ਲਹਿਰ ਵੱਲ ਉਚੇਚਾ ਧਿਆਨ ਦਿੱਤਾ ਅਤੇ ਆਪਣੀਆਂ ਲਿਖਤਾਂ ਰਾਹੀਂ ਸਰਕਾਰ ਅਤੇ ਸੰਘਰਸ਼ਕਾਰੀਆਂ ਨੂੰ ਯੋਗ ਸੁਝਾਅ ਦਿੰਦੇ ਰਹੇ। ਉਹਨਾਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਇਸ ਮਹਾਨ ਸਪੂਤ ਦੇ ਜਨਮ ਦਿਨ ਮੌਕੇ ਯਾਦ ਕਰਦੇ ਹੋਏ ਕਾਮਨਾ ਕੀਤੀ ਕਿ ਉਹਨਾਂ ਦੀਆਂ ਲਿਖਤਾਂ ਹਮੇਸ਼ਾ ਸਾਡੇ ਲਈ ਚਾਨਣ ਮੁਨਾਰਾ ਬਣੀਆਂ ਰਹਿਣਗੀਆਂ।
ਇਹ ਵੀ ਪੜੋ : ਮੁੱਖ ਮੰਤਰੀ ਮਾਨ ਦੇ ਗੜ੍ਹ ਵਿੱਚ ਸਿਮਰਨਜੀਤ ਮਾਨ ਨੇ ਲਹਿਰਾਇਆ ਜਿੱਤ ਦਾ ਝੰਡਾ
ਇਹ ਵੀ ਪੜੋ : ਭਰਾ ਦੀ ਜਿੰਦਗੀ ਲਈ ਲੜਨ ਵਾਲੀ ਦਲਬੀਰ ਆਪਣੀ ਜਿੰਦਗੀ ਦੀ ਜੰਗ ਹਾਰੀ
ਸਾਡੇ ਨਾਲ ਜੁੜੋ : Twitter Facebook youtube