- ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿਸੇ ਵੀ ਪ੍ਰਭਾਵਸ਼ਾਲੀ ਸਿਆਸੀ ਪਾਰਟੀ ਵਿੱਚ ਕਿਉਂ ਨਾ ਸ਼ਾਮਲ ਹੋ ਗਿਆ ਹੋਵੇ
- ਸਿਰਫ਼ ਸਰਕਾਰ ਦੀ ਆਲੋਚਨਾ ਕਰਨ ਦੇ ਮਕਸਦ ਨਾਲ ਹੀ ਆਲੋਚਨਾ ਕਰੀ ਜਾਣ ਉਤੇ ਵਿਰੋਧੀਆਂ ਨੂੰ ਆੜੇ ਹੱਥੀਂ ਲਿਆ
- ਸੂਬੇ ਦੇ ਖ਼ਜ਼ਾਨੇ ਨੂੰ ਬੇਰਹਿਮੀ ਨਾਲ ਲੁੱਟਣ ਵਾਲੇ ਸਿਆਸਤਦਾਨ ਖੌਫਜ਼ਦਾ ਹੋ ਕੇ ਹੁਣ ਅਦਾਲਤਾਂ ਦਾ ਦਰਵਾਜ਼ਾ ਖੜਕਾ ਰਹੇ ਹਨ
- ਪਿਛਲੀਆਂ ਸਰਕਾਰਾਂ ਨੇ ਪ੍ਰਾਈਵੇਟ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਸਿੱਖਿਆ ਤੇ ਸਿਹਤ ਖੇਤਰ ਦੇ ਸਰਕਾਰੀ ਢਾਂਚੇ ਨੂੰ ਤਹਿਸ-ਨਹਿਸ ਕੀਤਾ
- ਔਰਤਾਂ ਲਈ 1000 ਰੁਪਏ ਦੀ ਵਿੱਤੀ ਸਹਾਇਤਾ ਦੀ ਚੋਣ ਗਾਰੰਟੀ ਵੀ ਛੇਤੀ ਲਾਗੂ ਹੋਵੇਗੀ
ਇੰਡੀਆ ਨਿਊਜ਼ PUNJAB NEWS: ਭ੍ਰਿਸ਼ਟਾਚਾਰ ਵਿੱਚ ਨੱਕੋ-ਨੱਕ ਡੁੱਬੇ ਹੋਣ ਲਈ ਵਿਰੋਧੀਆਂ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟ ਸਿਆਸਤਦਾਨਾਂ ਅਤੇ ਅਫ਼ਸਰਸ਼ਾਹੀ ਦੇ ਗੱਠਜੋੜ ਪਾਸੋਂ ਲੋਕਾਂ ਦਾ ਲੁੱਟਿਆ ਹੋਇਆ ਇਕ-ਇਕ ਪੈਸਾ ਵਸੂਲਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ, “ਮੈਂ ਇਸ ਅਜ਼ੀਮ ਸਦਨ ਵਿਚ ਅਹਿਦ ਲੈਂਦਾ ਹਾਂ ਕਿ ਭ੍ਰਿਸ਼ਟ ਸਿਆਸਤਦਾਨ ਚਾਹੇ ਕਿਸੇ ਵੀ ਵੱਡੀ ਜਾਂ ਛੋਟੀ ਸਿਆਸੀ ਪਾਰਟੀ ਵਿਚ ਸ਼ਾਮਲ ਹੋ ਜਾਣ ਪਰ ਮੇਰੀ ਸਰਕਾਰ ਉਨ੍ਹਾਂ ਵੱਲੋਂ ਪੰਜਾਬ ਤੇ ਪੰਜਾਬੀਆਂ ਵਿਰੁੱਧ ਕੀਤੇ ਪਾਪ ਕਦੇ ਵੀ ਮੁਆਫ਼ ਨਹੀਂ ਕਰੇਗੀ।”
ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤੇ ਬਜਟ ਉਤੇ ਹੋਈ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਵਿਅਕਤੀ ਜਿਸ ਨੇ ਲੋਕਾਂ ਦਾ ਪੈਸਾ ਲੁੱਟਿਆ ਹੋਵੇ, ਨੂੰ ਉਸ ਦੀ ਕੀਮਤ ਚੁਕਾਉਣੀ ਪਵੇਗੀ ਅਤੇ ਸੂਬਾ ਸਰਕਾਰ ਅਜਿਹੇ ਲੋਕਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਸੁੱਟਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਸੂਬਾ ਸਰਕਾਰ ਲੋਕਾਂ ਨੂੰ ਸਾਫ-ਸੁਥਰਾ, ਪਾਰਦਰਸ਼ੀ ਅਤੇ ਪ੍ਰਭਾਵੀ ਪ੍ਰਸ਼ਾਸਨ ਮੁਹੱਈਆ ਵਿਚ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼-ਏ-ਕਦਮ ਉਤੇ ਚੱਲੇਗੀ
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਉਨ੍ਹਾਂ ਨੂੰ ਯਾਦ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਸਾਫ-ਸੁਥਰਾ, ਪਾਰਦਰਸ਼ੀ ਅਤੇ ਪ੍ਰਭਾਵੀ ਪ੍ਰਸ਼ਾਸਨ ਮੁਹੱਈਆ ਵਿਚ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼-ਏ-ਕਦਮ ਉਤੇ ਚੱਲੇਗੀ। ਉਨ੍ਹਾਂ ਕਿਹਾ ਕਿ ਬੇਨਾਮੀ ਜਾਇਦਾਦ ਅਤੇ ਇਸ ਪਿੱਛੇ ਭ੍ਰਿਸ਼ਟ ਤੰਤਰ ਦਾ ਲੋਕਾਂ ਸਾਹਮਣੇ ਪਰਦਾਫਾਸ਼ ਕੀਤਾ ਜਾਵੇਗਾ ਤਾਂ ਕਿ ਬਾਕੀ ਲੋਕ ਅਜਿਹੀਆਂ ਗੈਰ-ਕਾਨੰਨੀ ਗਤੀਵਿਧੀਆਂ ਦਾ ਹਿੱਸਾ ਬਣਨ ਤੋਂ ਪਹਿਲਾਂ 100 ਵਾਰ ਸੋਚਣ।
ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਜਿਹੜੇ ਲੋਕਾਂ ਨੇ ਬੇਰਹਿਮੀ ਨਾਲ ਲੋਕਾਂ ਦਾ ਪੈਸਾ ਲੁੱਟਿਆ, ਉਹ ਲੋਕ ਹੁਣ ਆਪਣੇ ਕੀਤੇ ਹੋਏ ਗੁਨਾਹਾਂ ਦੀ ਸਜ਼ਾ ਤੋਂ ਬਚਣ ਲਈ ਪਨਾਹ ਲੱਭਦੇ ਫਿਰਦੇ ਹਨ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਵਿਚ ਜਿਹੜੇ ਸਿਆਸਦਾਨਾਂ ਦੇ ਨਾਮ ਤੱਕ ਨਹੀਂ ਆਏ, ਉਹ ਸਿਆਸਤਦਾਨ ਵੀ ਸ਼ਰਨ ਲੈਣ ਲਈ ਹੱਥ-ਪੈਰ ਮਾਰ ਰਹੇ ਹਨ, ਜੋ ਉਨ੍ਹਾਂ ਦੇ ਮਨਾਂ ਵਿਚ ਕੀਤੇ ਗਏ ਗੁਨਾਹਾਂ ਦੇ ਖੌਫ਼ ਨੂੰ ਦਰਸਾਉਂਦਾ ਹੈ। ਭਗਵੰਤ ਮਾਨ ਨੇ ਸਦਨ ਨੂੰ ਭਰੋਸਾ ਦਿਵਾਇਆ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਨ੍ਹਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਹ ਕਿਸੇ ਵੀ ਪ੍ਰਭਾਵਸ਼ਾਲੀ ਪਾਰਟੀ ਵਿੱਚ ਕਿਉਂ ਨਾ ਸ਼ਾਮਲ ਹੋ ਗਏ ਹੋਣ।
ਲੋਕਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਵਿੱਤ ਮੰਤਰੀ ਵੱਲੋਂ ਤਿਆਰ ਕੀਤੇ ਲੋਕ-ਪੱਖੀ ਬਜਟ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਜਟ ਨਾਲ ਵਿਰੋਧੀ ਧਿਰਾਂ ਜਕੋ-ਤਕੀ ਵਿਚ ਫਸੀਆਂ ਹੋਈਆਂ ਹਨ ਕਿਉਂਕਿ ਉਨ੍ਹਾਂ ਨੂੰ ਇਸ ਬਜਟ ਵਿਚ ਕੋਈ ਵੀ ਕਮੀ-ਪੇਸ਼ੀ ਲੱਭਣ ਲਈ ਮਗਜ਼ਖਪਾਈ ਕਰਨੀ ਪੈ ਰਹੀ ਹੈ।
ਸਿੱਖਿਆ ਤੇ ਸਿਹਤ ਖੇਤਰਾਂ ਨੂੰ ਪਹਿਲੀ ਵਾਰ ਇਸ ਬਜਟ ਵਿਚ ਸਭ ਤੋਂ ਵੱਧ ਪ੍ਰਮੁੱਖਤਾ ਦਿੱਤੀ
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਦੀ ਟੀਮ ਨੂੰ ਵੱਡਾ ਫਤਵਾ ਦਿੱਤਾ ਹੈ ਜਿਸ ਨਾਲ ਉਸ ਟੀਚੇ ਨੂੰ ਹਾਸਲ ਕੀਤਾ ਜਾਵੇਗਾ ਜੋ ਪਿਛਲੇ 75 ਸਾਲਾਂ ਵਿਚ ਛੂਹਿਆ ਨਹੀਂ ਗਿਆ। ਭਗਵੰਤ ਮਾਨ ਨੇ ਕਿਹਾ ਕਿ ਸਿੱਖਿਆ ਤੇ ਸਿਹਤ ਖੇਤਰਾਂ ਨੂੰ ਪਹਿਲੀ ਵਾਰ ਇਸ ਬਜਟ ਵਿਚ ਸਭ ਤੋਂ ਵੱਧ ਪ੍ਰਮੁੱਖਤਾ ਦਿੱਤੀ ਗਈ ਹੈ।
ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਪਿਛਲੀਆਂ ਸਰਕਾਰਾਂ ਨੇ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਪ੍ਰਾਈਵੇਟ ਖੇਤਰ ਨੂੰ ਲਾਭ ਦੇਣ ਲਈ ਸਰਕਾਰੀ ਸਿੱਖਿਆ ਤੇ ਸਿਹਤ ਖੇਤਰ ਨੂੰ ਤਬਾਹ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਮੁੱਖ ਖੇਤਰਾਂ ਵਿੱਚ ਸਰਕਾਰੀ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਰਾਹੀਂ ਇਸ ਰੁਝਾਨ ਨੂੰ ਉਨ੍ਹਾਂ ਦੀ ਸਰਕਾਰ ਆਗਾਮੀ ਸਾਲਾਂ ਵਿੱਚ ਬਦਲ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਜਿਨ੍ਹਾਂ ਨੇ ਸਰਕਾਰੀ ਸਕੂਲਾਂ ਤੇ ਸਰਕਾਰੀ ਹਸਪਤਾਲਾਂ ਨੂੰ ਤਬਾਹ ਕਰ ਦਿੱਤਾ, ਉਨ੍ਹਾਂ ਨੂੰ ਲੋਕਾਂ ਨੇ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ।
ਔਰਤਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਮਦਦ ਜਲਦੀ ਦਿੱਤੀ ਜਾਵੇਗੀ
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਨ੍ਹਾਂ ਦੀਆਂ ਚੋਣ ਗਰੰਟੀਆਂ ਵਿੱਚੋਂ ਇਕ ਸਭ ਤੋਂ ਵੱਡੀ ਚੋਣ ਗਰੰਟੀ ਔਰਤਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਮਦਦ ਜਲਦੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਸਰੋਤ ਜੁਟਾਉਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ ਅਤੇ ਇਹ ਕਵਾਇਦ ਪੂਰੀ ਹੋਣ ਮਗਰੋਂ ਜਲਦੀ ਹੀ ਇਸ ਗਰੰਟੀ ਨੂੰ ਪੂਰਾ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੇ ਲੋਕਾਂ ਨੂੰ ਦਿੱਤੀ ਹਰੇਕ ਗਰੰਟੀ ਨੂੰ ਪੂਰਾ ਕਰਨ ਲਈ ਦ੍ਰਿੜ੍ਹ ਸੰਕਲਪ ਹੈ।
ਸੂਬੇ ਵਿੱਚੋਂ ਰਾਜ ਸਭਾ ਮੈਂਬਰਾਂ ਦੀ ਚੋਣ ਬਾਰੇ ਪ੍ਰਾਪੇਗੰਡਾ ਕਰਨ ਉਤੇ ਵਿਰੋਧੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਚੇਤੇ ਕਰਵਾਇਆ ਕਿ ਸੂਬੇ ਵਿੱਚੋਂ ਰਾਜ ਸਭਾ ਵਿੱਚ ਅਜਿਹਾ ਕੋਈ ਮੈਂਬਰ ਨਹੀਂ ਗਿਆ, ਜਿਸ ਨੂੰ ਲੋਕਾਂ ਨੇ ਨਕਾਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਰਵਾਇਤ ਰਾਹੀ ਹੈ ਕਿ ਜਿਸ ਲੀਡਰ ਨੂੰ ਲੋਕ ਚੋਣਾਂ ਵਿੱਚ ਹਰਾ ਦਿੰਦੇ ਸਨ, ਉਸ ਨੂੰ ‘ਸਿਆਸੀ ਸ਼ਰਨਾਰਥੀ’ ਵਜੋਂ ਉੱਪਰਲੇ ਸਦਨ ਵਿੱਚ ਭੇਜ ਦਿੱਤਾ ਜਾਂਦਾ ਸੀ।
ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਰਾਜ ਸਭਾ ਮੈਂਬਰਾਂ ਦੀ ਚੋਣ ਉਤੇ ਸਵਾਲ ਚੁੱਕ ਰਹੇ ਹਨ, ਉਨ੍ਹਾਂ ਨੂੰ ਚੇਤੇ ਰੱਖਣਾ ਚਾਹੀਦਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਪੰਜਾਬ ਨਾਲ ਸਬੰਧਤ ਹੋਣ ਦੇ ਬਾਵਜੂਦ ਆਸਾਮ ਅਤੇ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਰਹੇ ਹਨ।
ਤਬਦੀਲੀ ਜਲਦੀ ਜ਼ਮੀਨੀ ਪੱਧਰ ਉਤੇ ਨਜ਼ਰ ਆਏਗੀ
ਮੁੱਖ ਮੰਤਰੀ ਨੇ ਆਪਣੇ ਜੀਵਨ ਦੇ ਭਾਵੁਕ ਪਲਾਂ ਨੂੰ ਚੇਤੇ ਕਰਦਿਆਂ ਆਖਿਆ ਕਿ ਉਨ੍ਹਾਂ ਸੂਬੇ ਦੇ ਗਰੀਬ ਤੋਂ ਗਰੀਬ ਵਿਅਕਤੀ ਦੀ ਸੇਵਾ ਲਈ ਇਕ ਕਲਾਕਾਰ ਵਜੋਂ ਆਪਣਾ ਸ਼ਾਨਦਾਰ ਕਰੀਅਰ ਛੱਡਿਆ ਸੀ। ਭਗਵੰਤ ਮਾਨ ਨੇ ਮਿਸ਼ਨਰੀ ਉਤਸ਼ਾਹ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਦਾ ਅਹਿਦ ਦੁਹਰਾਉਂਦਿਆਂ ਕਿਹਾ ਕਿ ਉਹ ਉਦੋਂ ਤੱਕ ਚੈਨ ਨਾਲ ਨਹੀਂ ਬੈਠਣਗੇ, ਜਦੋਂ ਤੱਕ ਕੋਈ ਵੀ ਢਿੱਡ ਭੁੱਖਾ ਹੈ। ਉਨ੍ਹਾਂ ਕਿਹਾ ਕਿ ਨਿਜ਼ਾਮ ਵਿੱਚ ਤਬਦੀਲੀ ਲਿਆਉਣ ਲਈ ਇਕ ਮੌਕਾ ਹੀ ਕਾਫ਼ੀ ਹੁੰਦਾ ਹੈ ਅਤੇ ਇਹ ਤਬਦੀਲੀ ਜਲਦੀ ਜ਼ਮੀਨੀ ਪੱਧਰ ਉਤੇ ਨਜ਼ਰ ਆਏਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਜਟ ਪੰਜਾਬ ਨੂੰ ਵਿਕਾਸ ਅਤੇ ਪ੍ਰਗਤੀ ਵੱਲ ਲੈ ਜਾਵੇਗਾ ਕਿਉਂਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ ਸਿਆਸੀ ਪਾਰਟੀਆਂ ਨੂੰ ਲਾਂਭੇ ਕਰ ਦਿੱਤਾ ਹੈ, ਜੋ ਹਰ ਪੰਜ ਸਾਲਾਂ ਬਾਅਦ ਸੱਤਾ ਵਿੱਚ ਆ ਕੇ ਆਮ ਲੋਕਾਂ ਨੂੰ ਲੁੱਟਦੀਆਂ ਸਨ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਲੋਕਾਂ ਨੇ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਲੋਕਾਂ ਦੀਆਂ ਉਮੀਦਾਂ`ਤੇ ਖਰ੍ਹਾ ਉਤਰਨ ਲਈ ਸਖ਼ਤ ਮਿਹਨਤ ਕਰਨਗੇ। ਭਗਵੰਤ ਮਾਨ ਨੇ ਵਿਰੋਧੀ ਧਿਰ ਨੂੰ ਕਿਹਾ ਕਿ ਉਹ ਹਰ ਕੰਮ ਵਿੱਚ ਨੁਕਤਾਚੀਨੀ ਕਰਨ ਤੋਂ ਗੁਰੇਜ਼ ਕਰਨ ਅਤੇ ਉਨ੍ਹਾਂ ਨੂੰ ਪੰਜਾਬ ਦੀ ਭਲਾਈ ਲਈ ਕੰਮ ਕਰਨ ਦੇਣ।
ਸਰਕਾਰ ਮਾਲੀਆ ਪੈਦਾ ਕਰਨ ਅਤੇ ਕਰਜ਼ਾ ਘਟਾਉਣ ਲਈ ਅਣਥੱਕ ਯਤਨ ਕਰ ਰਹੀ ਹੈ
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਮਾਲੀਆ ਪੈਦਾ ਕਰਨ ਅਤੇ ਕਰਜ਼ਾ ਘਟਾਉਣ ਲਈ ਅਣਥੱਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਪੈਸੇ ਦੀ ਲੁੱਟ ਨੂੰ ਰੋਕੇਗੀ ਅਤੇ ਇਸ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਇਕ-ਇਕ ਪੈਸਾ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਖਰਚਿਆ ਜਾਵੇਗਾ।
ਸੂਬਾ ਸਰਕਾਰ ਵੱਲੋਂ ਕੀਤੀਆਂ ਕਈ ਈ-ਗਵਰਨੈਂਸ ਪਹਿਲਕਦਮੀਆਂ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਨੂੰ ਵੀ ਨਵਾਂ ਰੂਪ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਅਗਲੇ ਸੈਸ਼ਨ ਤੋਂ ਵਿਧਾਨ ਸਭਾ ਵਿੱਚ ਟੱਚ ਸਕਰੀਨਾਂ ਲਾਈਆਂ ਜਾਣਗੀਆਂ, ਜਿਸ ਨਾਲ ਇਸ ਨੂੰ ਈ-ਅਸੈਂਬਲੀ ਦਾ ਰੂਪ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਹਵਾ, ਪਾਣੀ ਅਤੇ ਭੂਮੀ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਸਖ਼ਤ ਕਦਮ ਚੁੱਕੇ ਜਾਣਗੇ।
ਭ੍ਰਿਸ਼ਟ ਸਿਆਸਤਦਾਨਾਂ ਅਤੇ ਅਫਸਰਸ਼ਾਹੀ ਦੇ ਗਠਜੋੜ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ
ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟ ਸਿਆਸਤਦਾਨਾਂ ਅਤੇ ਅਫਸਰਸ਼ਾਹੀ ਦੇ ਗਠਜੋੜ ਤੋਂ ਲੋਕਾਂ ਦੀ ਲੁੱਟ ਕੀਤੀ ਗਈ ਇੱਕ-ਇੱਕ ਪੈਸਾ ਵਸੂਲਿਆ ਜਾਵੇਗਾ। ਜਿਸ ਨੇ ਵੀ ਲੋਕਾਂ ਦਾ ਪੈਸਾ ਲੁੱਟਿਆ ਹੈ, ਉਸ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ ਅਤੇ ਸੂਬਾ ਸਰਕਾਰ ਅਜਿਹੇ ਲੋਕਾਂ ਨੂੰ ਸਲਾਖਾਂ ਪਿੱਛੇ ਡੱਕਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਉਨ੍ਹਾਂ ਨੂੰ ਯਾਦ ਕਰਦਿਆਂ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਲੋਕਾਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਪ੍ਰਸ਼ਾਸਨ ਮੁਹੱਈਆ ਕਰਵਾਏਗੀ। ਉਨ੍ਹਾਂ ਕਿਹਾ ਕਿ ਬੇਨਾਮੀ ਜਾਇਦਾਦ ਅਤੇ ਇਸ ਪਿੱਛੇ ਚੱਲ ਰਹੀ ਭ੍ਰਿਸ਼ਟ ਵਿਵਸਥਾ ਨੂੰ ਲੋਕਾਂ ਦੇ ਸਾਹਮਣੇ ਬੇਨਕਾਬ ਕੀਤਾ ਜਾਵੇਗਾ।
ਨਿੱਜੀ ਲੋਕਾਂ ਦੇ ਫਾਇਦੇ ਲਈ ਸਿੱਖਿਆ ਅਤੇ ਸਿਹਤ ਨੂੰ ਬਰਬਾਦ ਕਰ ਦਿੱਤਾ ਗਿਆ
ਮੁੱਖ ਮੰਤਰੀ ਨੇ ਅਫਸੋਸ ਪ੍ਰਗਟ ਕੀਤਾ ਕਿ ਪਿਛਲੀਆਂ ਸਰਕਾਰਾਂ ਨੇ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਨਿੱਜੀ ਖੇਤਰ ਨੂੰ ਲਾਭ ਦੇਣ ਲਈ ਜਨਤਕ ਸਿੱਖਿਆ ਅਤੇ ਸਿਹਤ ਖੇਤਰ ਨੂੰ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ ਵਾਲੇ ਸਾਲਾਂ ਵਿੱਚ ਇਨ੍ਹਾਂ ਦੋਵਾਂ ਮੁੱਖ ਖੇਤਰਾਂ ਵਿੱਚ ਸਰਕਾਰੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਕੇ ਇਸ ਰੁਝਾਨ ਨੂੰ ਉਲਟਾ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰੀ ਸਕੂਲਾਂ ਅਤੇ ਸਰਕਾਰੀ ਹਸਪਤਾਲਾਂ ਨੂੰ ਤਬਾਹ ਕਰਨ ਵਾਲਿਆਂ ਨੂੰ ਲੋਕਾਂ ਨੇ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ।
ਵਿਰੋਧੀਆਂ ਨੂੰ ਵੀ ਕਰਾਰਾ ਜਵਾਬ ਦਿੱਤਾ
ਮੁੱਖ ਮੰਤਰੀ ਨੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਯਾਦ ਦਿਵਾਇਆ ਕਿ ਸੂਬੇ ਵਿੱਚੋਂ ਕੋਈ ਵੀ ਅਜਿਹਾ ਮੈਂਬਰ ਰਾਜ ਸਭਾ ਵਿੱਚ ਨਹੀਂ ਗਿਆ, ਜਿਸ ਨੂੰ ਲੋਕਾਂ ਵੱਲੋਂ ਨਕਾਰ ਦਿੱਤਾ ਗਿਆ ਹੋਵੇ। ਉਨ੍ਹਾਂ ਕਿਹਾ ਕਿ ਇਹ ਤਾਂ ਪਹਿਲਾਂ ਤੋਂ ਹੀ ਰਵਾਇਤ ਹੈ ਕਿ ਜਿਸ ਆਗੂ ਨੂੰ ਲੋਕ ਚੋਣਾਂ ਵਿੱਚ ਹਰਾਉਂਦੇ ਹਨ, ਉਸ ਨੂੰ ਸਿਆਸੀ ਸ਼ਰਨਾਰਥੀ ਬਣਾ ਕੇ ਵੱਡੇ ਸਦਨ ਵਿੱਚ ਭੇਜਿਆ ਜਾਂਦਾ ਸੀ।
ਮਾਨ ਨੇ ਕਿਹਾ ਕਿ ਰਾਜ ਸਭਾ ਮੈਂਬਰਾਂ ਦੀ ਚੋਣ ‘ਤੇ ਸਵਾਲ ਉਠਾਉਣ ਵਾਲਿਆਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਪੰਜਾਬ ਨਾਲ ਸਬੰਧਤ ਹੋਣ ਦੇ ਬਾਵਜੂਦ ਆਸਾਮ ਅਤੇ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਰਹਿ ਚੁੱਕੇ ਹਨ। ਆਪਣੇ ਜੀਵਨ ਦੇ ਪਲਾਂ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇੱਕ ਕਲਾਕਾਰ ਵਜੋਂ ਆਪਣਾ ਸ਼ਾਨਦਾਰ ਕੈਰੀਅਰ ਸੂਬੇ ਦੇ ਗਰੀਬ ਲੋਕਾਂ ਦੀ ਸੇਵਾ ਕਰਨ ਲਈ ਛੱਡਿਆ ਸੀ। ਸਰਕਾਰ ਮਾਲੀਆ ਪੈਦਾ ਕਰਨ ਅਤੇ ਕਰਜ਼ੇ ਨੂੰ ਘਟਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਪੜ੍ਹੋ: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੇ ਨਤੀਜਿਆਂ ਨੇ ਸਾਰੀਆਂ ਪਾਰਟੀਆਂ ਨੂੰ ਸ਼ੀਸ਼ਾ ਦਿਖਾ ਦਿੱਤਾ
ਇਹ ਵੀ ਪੜ੍ਹੋ: ਅੰਮ੍ਰਿਤਸਰ ਪੁਲਿਸ ਨੇ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਹਾਸਲ ਕੀਤਾ
ਸਾਡੇ ਨਾਲ ਜੁੜੋ : Twitter Facebook youtube