ਪਿਛਲੇ ਸਾਲ 1 ਜੁਲਾਈ, 2021 ਨੂੰ 3066 ਲੱਖ ਯੂਨਿਟ ਸਪਲਾਈ ਕੀਤੀ ਗਈ ਸੀ। ਇਸ ਸਾਲ ਪੀ.ਐਸ.ਪੀ.ਸੀ.ਐਲ. ਨੇ 29-06-2022 ਨੂੰ ਦੁਪਹਿਰ 12.15 ਵਜੇ 14207 ਮੈਗਾਵਾਟ ਬਿਜਲੀ ਦੀ ਸਭ ਤੋਂ ਵੱਡੀ ਮੰਗ ਨੂੰ ਸਫ਼ਲਤਾਪੂਰਵਕ ਪੂਰਾ ਕਰਕੇ ਪਿਛਲੇ ਸਾਲ 01-07-2021 ਨੂੰ 13431 ਮੈਗਾਵਾਟ ਬਿਜਲੀ ਸਪਲਾਈ ਕਰਨ ਦੇ ਰਿਕਾਰਡ ਨੂੰ ਤੋੜ ਦਿੱਤਾ ਹੈ। ਗਰਮੀ ਦੇ ਇਸ ਸੀਜ਼ਨ ਦੌਰਾਨ ਵਧ ਰਹੇ ਤਾਪਮਾਨ ਕਾਰਨ ਬਿਜਲੀ ਦੀ ਮੰਗ ਲਗਾਤਾਰ ਵੱਧ ਰਹੀ ਹੈ ਪਰ ਇਸ ਦੇ ਬਾਵਜੂਦ ਪੀ.ਐਸ.ਪੀ.ਸੀ.ਐਲ. ਵੱਲੋਂ ਖੇਤੀਬਾੜੀ ਖਪਤਕਾਰਾਂ ਨੂੰ ਰੋਜ਼ਾਨਾ 8 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਹੋਰਨਾਂ ਸਾਰੇ ਵਰਗਾਂ ਦੇ ਖਪਤਕਾਰਾਂ ਨੂੰ ਬਿਨਾਂ ਬਿਜਲੀ ਕੱਟ ਲਗਾਏ 24 ਘੰਟੇ ਬਿਜਲੀ ਸਪਲਾਈ ਪ੍ਰਦਾਨ ਕੀਤੀ ਜਾ ਰਹੀ ਹੈ।
ਸਾਰੇ ਵਰਗਾਂ ਦੇ ਖਪਤਕਾਰਾਂ ਨੂੰ ਬਿਨਾਂ ਬਿਜਲੀ ਕੱਟ ਲਗਾਏ 24 ਘੰਟੇ ਬਿਜਲੀ ਸਪਲਾਈ ਪ੍ਰਦਾਨ ਕੀਤੀ ਜਾ ਰਹੀ
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਨੇ ਦੱਸਿਆ ਕਿ ਲਗਾਤਾਰ ਵੱਧ ਰਹੀ ਬਿਜਲੀ ਦੀ ਮੰਗ ਦੇ ਮੱਦੇਨਜ਼ਰ ਪੀ.ਐਸ.ਪੀ.ਸੀ.ਐਲ. ਵੱਲੋਂ ਸਰੋਤਾਂ ਨੂੰ ਵਰਤਦਿਆਂ ਬਿਜਲੀ ਪ੍ਰਬੰਧਨ ਵਾਸਤੇ ਪਰਿਵਰਤਨ ਦੇ ਨਿਪਟਾਰੇ ਸਬੰਧੀ ਵੱਖ-ਵੱਖ ਵਿਧੀਆਂ ਅਪਣਾਉਣ ਲਈ ਰਣਨੀਤੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿਸਟਮ ਦੀ ਬਿਜਲੀ ਸਬੰਧੀ ਲੋੜ ਨੂੰ ਪੂਰਾ ਕਰਨ ਲਈ ਰਣਜੀਤ ਸਾਗਰ ਡੈਮ ਪਲਾਂਟ ਦੀ 3 ਨੰਬਰ ਯੂਨਿਟ ਦੇ ਕੰਡੈਂਸਰ ਮੋਡ, ਜਿਸ ਦੀ ਕਈ ਸਾਲਾਂ ਤੋਂ ਵਰਤੋਂ ਨਹੀਂ ਕੀਤੀ ਜਾ ਰਹੀ ਸੀ, ਨੂੰ ਸਿਸਟਮ ਵਿੱਚ ਬਿਜਲੀ ਦੀ 60 ਮੈਗਾ ਵੋਲਟ ਐਂਪੀਅਰ ਰੀਐਕਟਿਵ (ਐਮ.ਵੀ.ਏ.ਆਰ.) ਦੀ ਲੋੜ ਨੂੰ ਪੂਰਾ ਕਰਨ ਲਈ ਚਾਲੂ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਵਿਸ਼ੇਸ਼ ਮੁਹਿੰਮ ਤਹਿਤ ਸਿਸਟਮ ਦੀ ਮੈਗਾ ਵੋਲਟ ਐਂਪੀਅਰ ਰਿਐਕਟਿਵ ਸਮਰੱਥਾ ਵਧਾਈ ਗਈ ਹੈ ਜਿਸ ਵਿੱਚ ਗਰਿੱਡ ਸਬ ਸਟੇਸ਼ਨਾਂ ‘ਤੇ 251 ਯੂਨਿਟ ਦੇ ਕੈਪੇਸੀਟਰ ਬੈਂਕਾਂ ਨਾਲ 341.61 ਮੈਗਾ ਵੋਲਟ ਐਂਪੀਅਰ ਰਿਐਕਟਿਵ ਸਮਰੱਥਾ ਅਤੇ ਸਿਸਟਮ ਦੇ ਵੋਲਟੇਜ ਪ੍ਰੋਫਾਈਲ ਨੂੰ ਬਿਹਤਰ ਬਣਾਉਣ ਲਈ 11 ਕੇਵੀ ਫੀਡਰ ‘ਤੇ ਲੋੜੀਂਦੀ ਸਮਰੱਥਾ ਦੇ ਸ਼ੰਟ ਕੈਪੇਸੀਟਰ ਲਗਾ ਕੇ ਵਧਾਇਆ ਗਿਆ ਹੈ।
ਇਹ ਵੀ ਪੜ੍ਹੋ: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੇ ਨਤੀਜਿਆਂ ਨੇ ਸਾਰੀਆਂ ਪਾਰਟੀਆਂ ਨੂੰ ਸ਼ੀਸ਼ਾ ਦਿਖਾ ਦਿੱਤਾ
ਇਹ ਵੀ ਪੜ੍ਹੋ: ਕੂਮ ਕਲਾਂ ਵਿਖੇ ਪ੍ਰਸਤਾਵਿਤ ਟੈਕਸਟਾਈਲ ਪਾਰਕ ਵਿੱਚ ਦਰਿਆਈ ਪ੍ਰਦੂਸਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ : ਮੁੱਖ ਮੰਤਰੀ
ਇਹ ਵੀ ਪੜ੍ਹੋ: ਬਜਟ ਵਿੱਚ ਰਾਹਤ ਨਾ ਮਿਲਣ ਤੇ ਵਪਾਰੀਆਂ ਨੇ ਰੋਸ ਪ੍ਰਦਰਸ਼ਨ ਕੀਤਾ
ਸਾਡੇ ਨਾਲ ਜੁੜੋ : Twitter Facebook youtube