ਦਿਨੇਸ਼ ਮੌਦਗਿਲ, Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਦਾ ਵਿਸਤਾਰ ਅੱਜ ਹੋਵੇਗਾ। ਇਸ ਮੰਤਰੀ ਮੰਡਲ ਦੇ ਵਿਸਤਾਰ ਵਿੱਚ ਨਵ-ਨਿਯੁਕਤ 5 ਮੰਤਰੀਆਂ ਨੂੰ ਰਾਜ ਭਵਨ ਵਿੱਚ ਸਹੁੰ ਚੁਕਾਈ ਜਾਵੇਗੀ। ਨਵੇਂ ਨਿਯੁਕਤ ਮੰਤਰੀਆਂ ਲਈ ਗੱਡੀਆਂ ਤਿਆਰ ਰੱਖਣ ਦੇ ਆਦੇਸ਼ ਵੀ ਦਿੱਤੇ ਗਏ ਹਨ ਅਤੇ ਇੱਕ ਮੰਤਰੀ ਨੂੰ ਦੋ ਪਾਇਲਟ ਵਾਹਨ ਵੀ ਮਿਲਣਗੇ।
ਮੰਤਰੀ ਮੰਡਲ ਦੇ ਵਿਸਥਾਰ ਵਿੱਚ ਅਮਨ ਅਰੋੜਾ, ਡਾ. ਇੰਦਰਬੀਰ ਸਿੰਘ ਨਿੱਝਰ, ਚੇਤਨ ਸਿੰਘ ਜੌੜਾਮਾਜਰਾ, ਫੌਜਾ ਸਿੰਘ ਸਰਾੜੀ, ਅਨਮੋਲ ਗਗਨ ਮਾਨ ਦੇ ਨਾਂ ਸਾਹਮਣੇ ਆ ਰਹੇ ਹਨ। ਜਦਕਿ ਸਰਬਜੀਤ ਕੌਰ ਮਾਣੂੰਕੇ, ਪ੍ਰੋਫੈਸਰ ਬੁੱਧਰਾਮ ਦੇ ਨਾਂ ਵੀ ਚਰਚਾ ਵਿੱਚ ਹਨ। ਕੁਝ ਚਿਹਰੇ ਮੰਤਰੀ ਬਣਨ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਸ਼ਾਮ 5 ਵਜੇ ਇਨ੍ਹਾਂ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਉਣਗੇ।
ਮੰਤਰੀ ਮੰਡਲ ਵਿੱਚ ਮੁੱਖ ਮੰਤਰੀ ਸਮੇਤ ਕੁੱਲ 9 ਮੰਤਰੀ
ਪਹਿਲਾਂ ਮੰਤਰੀ ਮੰਡਲ ਵਿੱਚ ਮੁੱਖ ਮੰਤਰੀ ਸਮੇਤ ਕੁੱਲ 10 ਮੰਤਰੀ ਸਨ ਪਰ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਪਿਛਲੇ ਦਿਨੀਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮੁੱਖ ਮੰਤਰੀ ਨੇ ਬਰਖਾਸਤ ਕਰ ਦਿੱਤਾ ਸੀ। ਇਸ ਤਰ੍ਹਾਂ ਹੁਣ ਇਸ ਮੰਤਰੀ ਮੰਡਲ ਵਿੱਚ ਕੁੱਲ 9 ਮੰਤਰੀ ਹਨ ਅਤੇ ਅੱਜ 5 ਨਵੇਂ ਮੰਤਰੀ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਜਾ ਰਹੇ ਹਨ। ਨਵੇਂ ਨਿਯੁਕਤ ਮੰਤਰੀਆਂ ਨੂੰ ਉਨ੍ਹਾਂ ਵਿਭਾਗਾਂ ਵਿੱਚੋਂ ਵਿਭਾਗ ਦਿੱਤੇ ਜਾਣਗੇ ਜੋ ਮੁੱਖ ਮੰਤਰੀ ਭਗਵੰਤ ਮਾਨ ਕੋਲ ਹਨ। ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਕੋਲ ਕੁੱਲ 28 ਵਿਭਾਗਾਂ ਦੀ ਜ਼ਿੰਮੇਵਾਰੀ ਹੈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇੱਕ ਹੋਰ ਸ਼ਾਰਪ ਸ਼ੂਟਰ ਗ੍ਰਿਫਤਾਰ
ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੇ ਲਾਰੇਂਸ ਬਿਸ਼ਨੋਈ ਦੀ ਸੁਰੱਖਿਆ ਵਧਾਈ
ਸਾਡੇ ਨਾਲ ਜੁੜੋ : Twitter Facebook youtube