ਦਿਨੇਸ਼ ਮੌਦਗਿਲ, Ludhiana News: ਸੀਵਰੇਜ ਸਫਾਈ ਕਰਮਚਾਰੀ ਸੰਘਰਸ਼ ਕਮੇਟੀ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੌਕ ਘੰਟਾਘਰ ਵਿਖੇ ਧਰਨਾ ਦਿੱਤਾ ਗਿਆ। ਇਸ ਦੌਰਾਨ ਕਮੇਟੀ ਮੈਂਬਰਾਂ ਨੇ ਸੜਕਾਂ ਜਾਮ ਕਰ ਦਿੱਤੀਆਂ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮੀਂਹ ਦੇ ਵਿਚਕਾਰ ਹੀ ਇਨ੍ਹਾਂ ਮੁਲਾਜ਼ਮਾਂ ਨੇ ਧਰਨਾ ਦੇ ਕੇ ਸੜਕ ਜਾਮ ਕਰ ਦਿੱਤੀ।
ਕੱਚੇ ਕਾਮਿਆਂ ਨੂੰ ਪੱਕਾ ਕਰਨ ਅਤੇ ਮੁਲਾਜ਼ਮਾਂ ਦੀਆਂ ਹੋਰ ਮੰਗਾਂ ਨੂੰ ਲੈ ਕੇ ਇਹ ਧਰਨਾ ਦਿੱਤਾ ਗਿਆ। ਧਰਨੇ ਦੀ ਅਗਵਾਈ ਸਮੈ ਸਿੰਘ ਬਿਰਲਾ, ਵਿਜੇ, ਯਸ਼ਪਾਲ, ਡਾ. ਡੀਪੀ.ਖੋਸਲਾ, ਨਰੇਸ਼, ਰਜਿੰਦਰ ਹੰਸ, ਲਵ ਦ੍ਰਾਵਿੜ, ਜਸਵੀਰ ਆਦਿ ਨੇ ਕੀਤੀ। ਇਨ੍ਹਾਂ ਆਗੂਆਂ ਨੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਤਿੱਖਾ ਰੋਹ ਪ੍ਰਗਟ ਕੀਤਾ।
ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰੇ
ਇਨ੍ਹਾਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਜਲਦੀ ਤੋਂ ਜਲਦੀ ਪੱਕਾ ਕਰੇ, ਨਹੀਂ ਤਾਂ ਇਹ ਸੰਘਰਸ਼ ਹੋਰ ਤੇਜ਼ ਹੋਵੇਗਾ। ਇਸ ਮੌਕੇ ਰਾਹੁਲ, ਕਨੌਜ, ਡੈਮਨ ਰਿੰਕਲ, ਵਿੱਕੀ, ਸੁਨੀਲ ਹੰਸ, ਰੌਬਿਨ ਅਟਵਾਲ, ਅਸ਼ੋਕ, ਨੀਰਜ, ਪਿੰਕਾ, ਦੀਪੂ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ | ਜ਼ਿਕਰਯੋਗ ਹੈ ਕਿ ਇਸ ਤੋਂ ਕੁਝ ਦਿਨ ਪਹਿਲਾਂ ਇਸ ਸੰਘਰਸ਼ ਕਮੇਟੀ ਨੇ ਨਗਰ ਨਿਗਮ ਜ਼ੋਨ ਏ ਦੇ ਬਾਹਰ ਧਰਨਾ ਦੇ ਕੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਸੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਅਤੇ ਕੱਚੇ ਕਾਮਿਆਂ ਨੂੰ ਪੱਕਾ ਨਾ ਕੀਤਾ ਗਿਆ ਤਾਂ ਸੋਮਵਾਰ ਤੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਕਾਰਨ ਅੱਜ ਇਸ ਸੰਘਰਸ਼ ਕਮੇਟੀ ਨੇ ਸਵੇਰੇ 11:30 ਵਜੇ ਚੌਕ ਘੰਟਾਘਰ ਵਿਖੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਅਤੇ ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ।
ਮੰਗਲਵਾਰ ਤੋਂ ਭੁੱਖ ਹੜਤਾਲ ‘ਤੇ ਬੈਠਣਗੇ
ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੀ ਸੀਵਰੇਜ ਸਫਾਈ ਕਰਮਚਾਰੀ ਸੰਘਰਸ਼ ਕਮੇਟੀ ਦੇ ਆਗੂ ਮੰਗਲਵਾਰ ਤੋਂ ਭੁੱਖ ਹੜਤਾਲ ‘ਤੇ ਬੈਠਣਗੇ। ਇਸ ਲਗਾਤਾਰ ਭੁੱਖ ਹੜਤਾਲ ਦੇ ਪਹਿਲੇ ਦਿਨ ਵਿਜੇ ਦਾਨਵ ਆਪਣੇ ਸਾਥੀਆਂ ਸਮੇਤ ਭੁੱਖ ਹੜਤਾਲ ‘ਤੇ ਬੈਠਣਗੇ। ਇਹ ਐਲਾਨ ਅੱਜ ਧਰਨੇ ਦੌਰਾਨ ਕੀਤਾ ਗਿਆ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇੱਕ ਹੋਰ ਸ਼ਾਰਪ ਸ਼ੂਟਰ ਗ੍ਰਿਫਤਾਰ
ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੇ ਲਾਰੇਂਸ ਬਿਸ਼ਨੋਈ ਦੀ ਸੁਰੱਖਿਆ ਵਧਾਈ
ਸਾਡੇ ਨਾਲ ਜੁੜੋ : Twitter Facebook youtube