ਰਾਜਪਾਲ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਵਜ਼ਾਰਤ ਦੇ ਪੰਜ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ

0
153
Five new cabinet ministers have been sworn in to keep positions and secrets secret, Banwari Lal Purohit, Chief Minister Bhagwant Mann
Five new cabinet ministers have been sworn in to keep positions and secrets secret, Banwari Lal Purohit, Chief Minister Bhagwant Mann
  • ਇੱਕ ਹਿੰਦੂ ਅਤੇ ਚਾਰ ਸਿੱਖ ਚਿਹਰਿਆਂ ਦਾ ਸਮੀਕਰਨ
ਇੰਡੀਆ ਨਿਊਜ਼ PUNJAB NEWS: ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਯੂ.ਟੀ. ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਸੋਮਵਾਰ ਨੂੰ ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਰੋਹ ਵਿੱਚ ਸੂਬੇ ਦੇ ਪੰਜ ਨਵੇਂ ਕੈਬਨਿਟ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦਾ ਹਲਫ਼ ਦਿਵਾਇਆ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ।

ਪੰਜਾਬ ਰਾਜ ਭਵਨ ਦੇ ਕੰਪਲੈਕਸ ਅੰਦਰ ਗੁਰੂ ਨਾਨਕ ਦੇਵ ਆਡੀਟੋਰੀਅਮ ਵਿੱਚ ਸਹੁੰ ਚੁੱਕਣ ਵਾਲੇ ਕੈਬਨਿਟ ਮੰਤਰੀਆਂ ਵਿੱਚ ਅਮਨ ਅਰੋੜਾ (ਵਿਧਾਇਕ ਸੁਨਾਮ), ਇੰਦਰਬੀਰ ਸਿੰਘ ਨਿੱਝਰ (ਵਿਧਾਇਕ ਅੰਮ੍ਰਿਤਸਰ ਦੱਖਣੀ), ਫੌਜਾ ਸਿੰਘ (ਵਿਧਾਇਕ ਗੁਰੂ ਹਰਸਹਾਏ), ਚੇਤਨ ਸਿੰਘ ਜੌੜਾਮਾਜਰਾ (ਵਿਧਾਇਕ ਸਮਾਣਾ) ਅਤੇ ਅਨਮੋਲ ਗਗਨ ਮਾਨ (ਵਿਧਾਇਕ ਖਰੜ) ਨੂੰ ਸਮਾਰੋਹ ਦੌਰਾਨ ਰਾਜਪਾਲ ਵਲੋਂ ਸਹੁੰ ਚੁਕਾਈ ਗਈ।

ਸਹੁੰ ਚੁੱਕ ਸਮਾਗਮ ਵਿੱਚ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਡਿਪਟੀ ਸਪੀਕਰ ਜੈ ਕਿਸ਼ਨ ਰੌੜੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਜੀਤ ਕੌਰ, ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ, ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਬ੍ਰਹਮ ਸ਼ੰਕਰ ਜਿੰਪਾ ਅਤੇ ਹਰਜੋਤ ਸਿੰਘ ਬੈਂਸ ਸ਼ਾਮਲ ਹਨ।

ਇਨ੍ਹਾਂ ਤੋਂ ਇਲਾਵਾ ਸੰਸਦ ਮੈਂਬਰ, ਪੰਜਾਬ ਤੋਂ ‘ਆਪ’ ਵਿਧਾਇਕ, ਪਾਰਟੀ ਦੇ ਸੀਨੀਅਰ ਆਗੂ, ਵਰਕਰ ਅਤੇ ਵਲੰਟੀਅਰਾਂ ਤੋਂ ਇਲਾਵਾ ਵੱਖ-ਵੱਖ ਖੇਤਰਾਂ ਦੀਆਂ ਸ਼ਖ਼ਸੀਅਤਾਂ ਵੀ ਹਾਜ਼ਰ ਸਨ। ਸਮਾਗਮ ਵਿੱਚ ਸੂਬੇ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਨਵੇਂ ਬਣੇ ਕੈਬਨਿਟ ਮੰਤਰੀਆਂ ਦੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਮਿੱਤਰਾਂ ਨੇ ਸ਼ਿਰਕਤ ਕੀਤੀ।

ਡਾਕਟਰ ਇੰਦਰਬੀਰ ਸਿੰਘ ਨਿੱਝਰ

ਡਾ: ਨਿੱਝਰ ਪੇਸ਼ੇ ਤੋਂ ਡਾਕਟਰ ਹਨ ਅਤੇ ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਹਨ। ਉਹ ਸਿੱਖਾਂ ਦੀ ਸਭ ਤੋਂ ਪੁਰਾਣੀ ਧਾਰਮਿਕ ਅਤੇ ਵਿਦਿਅਕ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਵੀ ਹਨ। ਉਹ ਪੰਜਾਬ ਵਿਧਾਨ ਸਭਾ ਦੇ ਪ੍ਰੋ-ਟੇਮ ਸਪੀਕਰ ਵੀ ਰਹਿ ਚੁੱਕੇ ਹਨ।

ਅਮਨ ਅਰੋੜਾ

ਭੜਕਾਊ ਬੁਲਾਰੇ ਮੰਨੇ ਜਾਂਦੇ ਅਮਨ ਅਰੋੜਾ ਸੁਨਾਮ ਤੋਂ ਦੂਜੀ ਵਾਰ ਵਿਧਾਇਕ ਬਣੇ ਹਨ। ਉਸ ਨੇ ਵੱਡੀ ਬੜ੍ਹਤ ਨਾਲ ਜਿੱਤ ਦਰਜ ਕੀਤੀ। ਉਨ੍ਹਾਂ ਦੇ ਪਿਤਾ ਬਾਬੂ ਭਗਵਾਨ ਦਾਸ ਅਰੋੜਾ ਕਾਂਗਰਸ ਦੇ ਸੀਨੀਅਰ ਨੇਤਾਵਾਂ ਵਿੱਚੋਂ ਇੱਕ ਸਨ ਅਤੇ ਕਾਂਗਰਸ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਹਨ।

ਅਨਮੋਲ ਗਗਨ ਮਾਨ

ਖਰੜ ਦੇ ਵਿਧਾਇਕ ਅਨਮੋਲ ਗਗਨ ਮਾਨ ਪ੍ਰਸਿੱਧ ਗਾਇਕ ਹਨ ਅਤੇ ‘ਆਪ’ ਦੇ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਵੀ ਰਹਿ ਚੁੱਕੇ ਹਨ।

ਚੇਤਨ ਸਿੰਘ ਜੌੜੇਮਾਜਰਾ

54 ਸਾਲਾ ਚੇਤਨ ਸਿੰਘ ਜੋੜਾਮਾਜਰਾ ਸਮਾਣਾ ਤੋਂ ਵਿਧਾਇਕ ਹਨ ਅਤੇ ਗੈਰ-ਸਿਆਸੀ ਪਰਿਵਾਰ ਨਾਲ ਸਬੰਧ ਰੱਖਦੇ ਹਨ। ਉਹ ਆਮ ਆਦਮੀ ਪਾਰਟੀ ਦੀ ਪਟਿਆਲਾ ਜ਼ਿਲ੍ਹੇ ਦੀ ਦਿਹਾਤੀ ਇਕਾਈ ਦੇ ਪ੍ਰਧਾਨ ਰਹਿ ਚੁੱਕੇ ਹਨ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜੌੜਾ ਮਾਜਰਾ ਤੋਂ ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਨੂੰ ਵੱਡੇ ਫਰਕ ਨਾਲ ਹਰਾਇਆ ਸੀ।

ਫੌਜਾ ਸਿੰਘ ਸਰਾਰੀ

ਫੌਜਾ ਸਿੰਘ ਸਰਾਰੀ ਗੁਰੂਹਰਸਹਾਏ ਦੇ ਵਿਧਾਇਕ ਹਨ ਅਤੇ ਸਾਬਕਾ ਪੁਲਿਸ ਮੁਲਾਜ਼ਮ ਹਨ। ਸੇਵਾਮੁਕਤੀ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਅਤੇ ਵੱਡੀ ਜਿੱਤ ਹਾਸਲ ਕੀਤੀ।

SHARE