ਸਕੂਲਾਂ ਅਤੇ ਕਾਲਜਾਂ ਵਿੱਚ ਐਨਸੀਸੀ ਨੂੰ ਪ੍ਰਫੁੱਲਤ ਕਰਨ ਵੱਲ ਤਵੱਜੋ

0
169
NCC in schools and colleges of Punjab
NCC in schools and colleges of Punjab
ਇੰਡੀਆ ਨਿਊਜ਼, ਚੰਡੀਗੜ੍ਹ (NCC in schools and colleges of Punjab): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸੂਬੇ ਦੇ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਖ਼ਾਸ ਕਰਕੇ ਭਾਰਤੀ ਫ਼ੌਜ ਵਿੱਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀਆਂ ਹਦਾਇਤਾਂ ਦੇ ਸਨਮੁਖ ਸੂਬਾ ਸਰਕਾਰ ਕਿੱਤਾਮੁਖੀ ਐਨਸੀਸੀ ਨੂੰ ਸਕੂਲਾਂ-ਕਾਲਜਾਂ ਵਿੱਚ ਪ੍ਰਫੁੱਲਤ ਕਰਨ ਵੱਲ ਤਵੱਜੋ ਦੇ ਰਹੀ ਹੈ।
ਹਥਿਆਰਬੰਦ ਸੈਨਾਵਾਂ ਵਿੱਚ ਕਰੀਅਰ ਬਣਾਉਣ ਲਈ ਨੌਜਵਾਨਾਂ ਦੀ ਐਨਸੀਸੀ ਵਿੱਚ ਰੁਚੀ ਵਧਾਉਣ ਲਈ ਸਰਹੱਦੀ ਸੂਬੇ ਦੇ ਐਨਸੀਸੀ ਯੂਨਿਟਾਂ ਅਤੇ ਐਨਸੀਸੀ ਸਿਖਲਾਈ ਕੇਂਦਰਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਨਵੀਆਂ ਸਹੂਲਤਾਂ ਦੀ ਸਿਰਜਣਾ ਲਈ ਸਰਕਾਰ ਨੇ ਜਿੱਥੇ ਹਾਲੀਆ ਬਜਟ ਵਿੱਚ 5 ਕਰੋੜ ਰੁਪਏ ਰੱਖੇ ਹਨ, ਉਥੇ ਭਾਰਤੀ ਫ਼ੌਜ ਨਾਲ ਵੀ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ।

ਫੋਜ ਦੇ ਅਧਿਕਾਰੀਆਂ ਨੂੰ ਮਿਲੇ ਗੁਰਮੀਤ ਸਿੰਘ ਮੀਤ ਹੇਅਰ

ਇਸ ਉਦੇਸ਼ ਦੀ ਪੂਰਤੀ ਲਈ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਭਾਰਤੀ ਫ਼ੌਜ ਦੇ ਲੈਫਟੀਨੈਂਟ ਜਨਰਲ ਗੁਰਬੀਰਪਾਲ ਸਿੰਘ (AVSM,VSM), ਡੀਜੀ,  ਐਨਸੀਸੀ ਡਾਇਰੈਕਟੋਰੇਟ, ਨਵੀਂ ਦਿੱਲੀ ਅਤੇ ਮੇਜਰ ਜਨਰਲ ਰਾਜੀਵ ਛਿੱਬਰ, ਸੈਨਾ ਮੈਡਲ, ਏਡੀਜੀ,  ਐਨਸੀਸੀ ਡਾਇਰੈਕਟੋਰੇਟ (ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਛੱਤੀਸਗੜ੍ਹ) ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਐਨਸੀਸੀ ਭਾਰਤੀ ਹਥਿਆਰਬੰਦ ਫ਼ੌਜਾਂ ਵਿੱਚ ਕਰੀਅਰ ਬਣਾਉਣ ਲਈ ਇਕ ਲਾਂਚਪੈਡ ਹੈ।

ਸਰਕਾਰ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਈ ਗੰਭੀਰ

ਉਨ੍ਹਾਂ ਫ਼ੌਜ ਦੇ ਅਧਿਕਾਰੀਆਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿਵਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਐਨਸੀਸੀ ਯੂਨਿਟਾਂ ਅਤੇ ਸਿਖਲਾਈ ਕੇਂਦਰਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਈ ਗੰਭੀਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸੇ ਬਜਟ ਸੈਸ਼ਨ ਵਿੱਚ ਐਨਸੀਸੀ ਯੂਨਿਟਾਂ ਅਤੇ ਸਿਖਲਾਈ ਕੇਂਦਰਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਨਵੀਆਂ ਸਹੂਲਤਾਂ ਦੀ ਸਿਰਜਣਾ ਲਈ 5 ਕਰੋੜ ਰੁਪਏ ਰਾਖਵੇਂ ਰੱਖੇ ਹਨ।
SHARE