- ਸੁਤੰਤਰਤਾ ਸੈਨਾਨੀ ਦੀ ਭਲਾਈ, ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਵਿਭਾਗ ਦੇ ਵਜ਼ੀਰ ਬਣੇ
ਇੰਡੀਆ ਨਿਊਜ਼ PUNJAB NEWS: ਪੰਜਾਬ ਦੇ ਨਵ-ਨਿਯੁਕਤ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਸ. ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ ਸੁਤੰਤਰਤਾ ਸੈਨਾਨੀ ਦੀ ਭਲਾਈ, ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਵਿਭਾਗ ਦੇ ਵਜ਼ੀਰ ਵਜੋਂ ਅਹੁਦਾ ਸੰਭਾਲ ਲਿਆ।
ਅਹੁਦਾ ਸੰਭਾਲਨ ਉਪਰੰਤ ਸਰਾਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਤੰਤਰਤਾ ਸੈਨਾਨੀਆਂ, ਸਾਬਕਾ ਫੌਜੀਆਂ ਦੀ ਭਲਾਈ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸਰਕਾਰ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਖੇਤਰ ਨੂੰ ਹੋਰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ।
ਇਸ ਮੌਕੇ ਸਰਾਰੀ ਦੀ ਪਤਨੀ ਚਰਨਜੀਤ ਕੌਰ, ਪੁੱਤਰੀ ਸਿਮਰਨਜੀਤ ਕੌਰ, ਐਮ.ਐਲ.ਏ. ਰਣਬੀਰ ਸਿੰਘ ਭੁੱਲਰ, ਐਮ.ਐਲ.ਏ. ਰਜਨੀਸ਼ ਦਹੀਆ, ਨਰੇਸ਼ ਕਟਾਰੀਆ ਅਤੇ ਸ਼ੇਲਿੰਦਰ ਕੌਰ ਡਾਇਰੈਕਟਰ ਬਾਗਬਾਨੀ, ਜਥੇਦਾਰ ਦਰਸ਼ਨ ਸਿੰਘ ਜਗਾਰਾਮ ਤੀਰਥ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਕੱਲ ਕਰਣਗੇ ਦੂਜਾ ਵਿਆਹ
ਇਹ ਵੀ ਪੜ੍ਹੋ : ਮਾਨ ਨੇ 100 ਦਿਨਾਂ ‘ਚ ਸੂਬੇ ‘ਚ ਕੀ ਅਤੇ ਕਿੰਨਾ ਬਦਲਿਆ?
ਸਾਡੇ ਨਾਲ ਜੁੜੋ : Twitter Facebook youtube