- ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਭੂਮੀ ਤੇ ਜਲ ਸੰਭਾਲ ਅਤੇ ਪ੍ਰਸ਼ਾਸਨਿਕ ਸੁਧਾਰ ਵਿਭਾਗਾਂ ਦਾ ਕਾਰਜਭਾਰ ਸੰਭਾਲ ਲਿਆ
- ਸੂਬੇ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਣਾ ਮਾਣ ਵਾਲੀ ਗੱਲ ਹੈ
ਇੰਡੀਆ ਨਿਊਜ਼ PUNJAB NEWS: ਆਪਣੀ ਪੇਸ਼ੇਵਰ ਵਚਨਬੱਧਤਾ ਲਈ ਜਾਣੇ ਜਾਂਦੇ ਪੰਜਾਬ ਦੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਭੂਮੀ ਤੇ ਜਲ ਸੰਭਾਲ ਅਤੇ ਪ੍ਰਸ਼ਾਸਨਿਕ ਸੁਧਾਰ ਵਿਭਾਗਾਂ ਦਾ ਕਾਰਜਭਾਰ ਸੰਭਾਲ ਲਿਆ।
ਇਸ ਦੌਰਾਨ ਡਾ. ਨਿੱਝਰ ਨੇ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਮੰਤਰੀ ਨੇ ਕਿਹਾ, ”ਸੂਬੇ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਣਾ ਮਾਣ ਵਾਲੀ ਗੱਲ ਹੈ ਅਤੇ ਮੈਂ ਪੰਜਾਬੀਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਉਨ੍ਹਾਂ ਨੂੰ ਅਤਿ-ਆਧੁਨਿਕ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਾਂਗਾ।”
ਮੈਂ ਪੰਜਾਬੀਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਉਨ੍ਹਾਂ ਨੂੰ ਅਤਿ-ਆਧੁਨਿਕ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਾਂਗਾ
ਉਨ੍ਹਾਂ ਕਿਹਾ ਕਿ ਅਸੀਂ ਆਮ ਲੋਕ ਹਾਂ ਅਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਾਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਡੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਪਹਿਲੇ ਦਿਨ ਤੋਂ ਹੀ ਪੂਰੀ ਦ੍ਰਿੜ੍ਹਤਾ ਨਾਲ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਮੁੱਖ ਮੰਤਰੀ ਯਕੀਨਨ ਸੂਬੇ ਨੂੰ ਵਿਕਾਸ ਦੀਆਂ ਲੀਹਾਂ ‘ਤੇ ਲੈ ਆਉਣਗੇ।
ਇਸ ਉਪਰੰਤ ਕੈਬਨਿਟ ਮੰਤਰੀ ਹਰਮੀਤ ਸਿੰਘ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ ਅਤੇ ਲਾਲਜੀਤ ਸਿੰਘ ਭੁੱਲਰ ਵੀ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਵਧਾਈ ਦੇਣ ਲਈ ਪੁੱਜੇ। ਉਨ੍ਹਾਂ ਆਸ ਪ੍ਰਗਟਾਈ ਕਿ ਡਾ. ਨਿੱਝਰ ਦੀ ਮਿਹਨਤ, ਕੁਸ਼ਲਤਾ ਅਤੇ ਦੂਰਅੰਦੇਸ਼ ਅਗਵਾਈ ਵਿੱਚ ਉਨ੍ਹਾਂ ਦੇ ਵਿਭਾਗ ਵਿਕਾਸ ਦੀਆਂ ਨਵੀਆਂ ਪੁਲਾਂਘਾਂ ਪੁੱਟਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਬਲਬੀਰ ਸਿੰਘ, ਲਖਬੀਰ ਸਿੰਘ ਰਾਏ, ਸ਼ੈਰੀ ਕਲਸੀ, ਜਗਦੀਪ ਕੰਬੋਜ ਅਤੇ ਰਜਨੀਸ਼ ਦਹੀਆ (ਸਾਰੇ ਵਿਧਾਇਕ), ਪਰਿਵਾਰਕ ਮੈਂਬਰ ਡਾ. ਗੁਰਲਾਲ ਸਿੰਘ, ਮੰਨਤ ਕੌਰ, ਅਵਤਾਰ ਕੌਰ, ਭਲਿੰਦਰ ਸਿੰਘ, ਸੁਖਦਿਆਲ ਸਿੰਘ, ਕਿਰਨ ਕੌਰ, ਸੁਖਮਨ, ਅਮਾਨਤ, ਰਾਜਦਿਆਲ ਸਿੰਘ, ਹਰਪ੍ਰੀਤ ਸਿੰਘ ਚੱਢਾ, ਸਾਹਿਲਜੀਤ ਸਿੰਘ ਸੰਧੂ, ਮਹਿਜ਼ਬੀਨ ਪੀਰਜ਼ਾਦਾ ਸੰਧੂ, ਡਾ. ਗੁਰਬਿਲਾਸ ਪੰਨੂ, ਨਮਰਤਾ ਪੰਨੂ ਅਤੇ ਸਾਹਿਬਨਿਹਾਲ ਪੰਨੂ ਮੌਜੂਦ ਸਨ।
ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਅਹੁਦਾ ਸੰਭਾਲਿਆ
ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਕੱਲ ਕਰਣਗੇ ਦੂਜਾ ਵਿਆਹ
ਇਹ ਵੀ ਪੜ੍ਹੋ : ਮਾਨ ਨੇ 100 ਦਿਨਾਂ ‘ਚ ਸੂਬੇ ‘ਚ ਕੀ ਅਤੇ ਕਿੰਨਾ ਬਦਲਿਆ?
ਸਾਡੇ ਨਾਲ ਜੁੜੋ : TwitterFacebook youtube