ਸੂਬੇ ਵਿੱਚ 229 ਕੇਸ ਕੋਰੋਨਾ ਪੋਜਟਿਵ, ਦੋ ਦੀ ਮੌਤ

0
172
Corona cases in Punjab 8 July
Corona cases in Punjab 8 July

ਇੰਡੀਆ ਨਿਊਜ਼, Corona cases in Punjab 8 July : ਪੰਜਾਬ ਵਿੱਚ ਕੋਰੋਨਾ ਨਾਲ ਸੰਕ੍ਰਮਿਤ ਲੋਕਾਂ ਦੀ ਗਿਣਤੀ ਵਿੱਚ ਪਿੱਛਲੇ ਕਈਂ ਦਿਨਾਂ ਤੋਂ ਵਾਧਾ ਹੋ ਰਿਹਾ ਹੈ l ਸੇਹਤ ਵਿਭਾਗ ਵਲੋਂ ਜਾਰੀ ਵੇਰਵੇ ਦੀ ਗੱਲ ਕਰੀਏ ਤਾਂ ਪਿੱਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ 229 ਕੇਸ ਕੋਰੋਨਾ ਪੋਜਟਿਵ ਮਿਲੇ ਹਨ l ਕੱਲ ਇਹ ਗਿਣਤੀ 190 ਸੀ l ਇਸ ਦੌਰਾਨ ਸੂਬੇ ਵਿੱਚ ਦੋ ਲੋਕਾਂ ਦੀ ਮੌਤ ਵੀ ਹੋਈ ਹੈ ਇਨ੍ਹਾਂ ਵਿੱਚੋਂ ਇੱਕ ਲੁਧਿਆਣਾ ਅਤੇ ਇੱਕ ਮੌਤ ਐਸਏਐਸ ਨਗਰ (ਮੋਹਾਲੀ) ਵਿੱਚ ਹੋਈ ਹੈ l 229 ਕੇਸਾਂ ਨਾਲ, ਰਾਜ ਵਿੱਚ ਸੰਕਰਮਣ ਦੇ ਸਰਗਰਮ ਕੇਸ 1070 ਹੋ ਗਏ ਹਨ।

ਸਭ ਤੋਂ ਵੱਧ ਸੰਕਰਮਿਤ ਐਸਏਐਸ ਨਗਰ (ਮੋਹਾਲੀ) ਵਿੱਚ ਮਿਲੇ

ਪਿਛਲੇ 24 ਘੰਟਿਆਂ ਦੌਰਾਨ ਐਸਏਐਸ ਨਗਰ (ਮੋਹਾਲੀ) ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਐਸਏਐਸ ਨਗਰ (ਮੋਹਾਲੀ) ਵਿੱਚ 54 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ, ਜਿਸ ਤੋਂ ਬਾਅਦ ਲੁਧਿਆਣਾ ਵਿੱਚ 35 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 12144 ਕੋਰੋਨਾ ਟੈਸਟ ਕੀਤੇ ਗਏ ਹਨ।

188 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ

ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 188 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 28 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 64 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।

ਇਹ ਵੀ ਪੜ੍ਹੋ : ਮਾਨ ਨੇ 100 ਦਿਨਾਂ ‘ਚ ਸੂਬੇ ‘ਚ ਕੀ ਅਤੇ ਕਿੰਨਾ ਬਦਲਿਆ?

ਸਾਡੇ ਨਾਲ ਜੁੜੋ : Twitter Facebook youtube

SHARE