ਮੁੱਖ ਮੰਤਰੀ ਵੱਲੋਂ ‘ਮੱਤੇਵਾੜਾ ਇੰਡਸਟਰੀਅਲ ਪਾਰਕ ਯੋਜਨਾ’  ਰੱਦ ਕਰਨ ਦੇ ਫੈਸਲੇ ਦਾ ਵਿਧਾਨ ਸਭਾ ਦੇ ਸਪੀਕਰ ਵੱਲੋਂ ਸਵਾਗਤ

0
152
Responsibility towards a prosperous Punjab, Mattewara Industrial Park Plan, Environmentalists
Responsibility towards a prosperous Punjab, Mattewara Industrial Park Plan, Environmentalists
  • ‘ਮੱਤੇਵਾੜਾ ਇੰਡਸਟਰੀਅਲ ਪਾਰਕ ਯੋਜਨਾ’ ਨੂੰ ਰੱਦ
ਇੰਡੀਆ ਨਿਊਜ਼ PUNJAB NEWS: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਮੱਤੇਵਾੜਾ ਇੰਡਸਟਰੀਅਲ ਪਾਰਕ ਯੋਜਨਾ’  ਨੂੰ ਰੱਦ ਕਰਨ ਦੇ ਫੈਸਲੇ ਦਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਾਗਤ ਕੀਤਾ ਹੈ।
ਅੱਜ ਏਥੇ ਜਾਰੀ ਇੱਕ ਬਿਆਨ ਵਿੱਚ ਉਨਾਂ ਕਿਹਾ ਕਿ ਮੁੱਖ ਮੰਤਰੀ ਨੇ ਇਹ ਫੈਸਲਾ ਪੰਜਾਬ ਦੇ ਲੋਕਾਂ ਅਤੇ ਵਾਤਾਵਰਨ ਪ੍ਰੇਮੀਆਂ ਦੀ ਭਾਵਨਾ ਦੇ ਮੱਦੇ ਨਜ਼ਰ ਲਿਆ ਹੈ।

ਖੁਸ਼ਹਾਲ ਪੰਜਾਬ ਪ੍ਰਤੀ ਆਪਣੀ ਜ਼ਿੰਮੇਵਾਰੀ ਦਾ ਪ੍ਰਗਟਾਵਾ ਕੀਤਾ

ਸੰਧਵਾਂ ਨੇ ਕਿਹਾ ਕਿ ਇਸ ਨਾਲ ਪੰਜਾਬ ਦੇ ਵਾਤਾਵਰਣ ਨੂੰ ਅਤੇ ਸੱਤਲੁਜ ਦੇ ਪਾਣੀ ਨੂੰ ਹੋਣ ਵਾਲੇ ਸੰਭਵੀ ਨੁਕਸਾਨ ਤੋਂ ਬਚਿਆ ਜਾ ਸਕੇਗਾ। ਉਨਾਂ ਕਿਹਾ ਕਿ ਭਗਵੰਤ ਮਾਨ ਨੇ ਅਜਿਹਾ ਕਰਕੇ ਖੁਸ਼ਹਾਲ ਪੰਜਾਬ ਪ੍ਰਤੀ ਆਪਣੀ ਜ਼ਿੰਮੇਵਾਰੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਪੁਰਾਣੀ ਸਰਕਾਰ ਵਲੋਂ ਸ਼ੁਰੂ ਕੀਤੇ ‘ਮੱਤੇਵਾੜਾ ਇੰਡਸਟਰੀਅਲ ਪਾਰਕ ਯੋਜਨਾ’ ਨੂੰ ਆਉਣ ਵਾਲੀਆਂ ਪੀੜੀਆਂ ਦੇ ਬਿਹਤਰ ਭਵਿੱਖ ਲਈ ਰੱਦ ਕੀਤਾ ਹੈ।
ਸੰਧਵਾਂ ਨੇ ਕਿਹਾ ਕਿ ਇਹ ਇੱਕ ਲੋਕ ਪੱਖੀ ਫੈਸਲਾ ਹੈ ਅਤੇ ਉਹ ਮੁੱਖ ਮੰਤਰੀ ਦੇ ਇਸ ਲੋਕ ਪੱਖੀ ਫੈਸਲੇ ਦਾ ਤਹਿ ਦਿਲੋਂ ਸਵਾਗਤ ਕਰਦੇ ਹਨ।
SHARE