ਸਰਕਾਰ ਦੀਆਂ ਨੀਤੀਆਂ ਦਾ ਜ਼ਮੀਨੀ ਪੱਧਰ ‘ਤੇ ਪ੍ਰਚਾਰ ਯਕੀਨੀ ਬਣਾਇਆ ਜਾਵੇ: ਅਮਨ ਅਰੋੜਾ

0
154
review of the functioning of the department, social media, A link between the government and the people
review of the functioning of the department, social media, A link between the government and the people
  • ਸੂਚਨਾ ਤੇ ਲੋਕ ਸੰਪਰਕ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਕੀਤੀ ਪ੍ਰਧਾਨਗੀ
ਇੰਡੀਆ ਨਿਊਜ਼ PUNJAB NEWS : ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨਾਲ ਆਪਣੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕੀਤੀ ਅਤੇ ਬਦਲਦੇ ਸਮੇਂ ਨਾਲ ਇਸ ਵਿੱਚ ਹੋਰ ਸੁਧਾਰਾਂ ਲਈ ਵੀ ਚਰਚਾ ਕੀਤੀ।
ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਵੱਲੋਂ ਮੰਤਰੀ ਨੂੰ ਵਿਭਾਗ ਦੇ ਵੱਖ-ਵੱਖ ਸੈਕਸ਼ਨਾਂ ਜਿਵੇਂ ਪ੍ਰੈੱਸ ਸਾਖ਼ਾ, ਇਸ਼ਤਿਹਾਰ ਸਾਖ਼ਾ ਅਤੇ ਪਨਮੀਡੀਆ ਸੋਸਾਇਟੀ ਆਦਿ ਬਾਰੇ ਜਾਣੂ ਕਰਵਾਇਆ ਗਿਆ।

ਸੋਸ਼ਲ ਮੀਡੀਆ ਦੇ ਪਹਿਲੂ ‘ਤੇ ਵੀ ਵਿਸ਼ੇਸ਼ ਧਿਆਨ

ਸਕੱਤਰ ਨੇ ਅੱਗੇ ਕਿਹਾ ਕਿ ਅਧਿਕਾਰੀਆਂ ਦੀ ਮਿਹਨਤੀ ਅਤੇ ਸਮਰਪਿਤ ਟੀਮ ਜ਼ਮੀਨੀ ਪੱਧਰ ‘ਤੇ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਦਾ ਪ੍ਰਚਾਰ ਕਰਨ ਵਿੱਚ ਪੂਰੀ ਤਨਦੇਹੀ ਨਾਲ ਲੱਗੀ ਹੋਈ ਹੈ। ਇਸ ਤੋਂ ਇਲਾਵਾ ਨਵੇਂ ਉੱਭਰ ਰਹੇ ਰੁਝਾਨਾਂ ਦੇ ਹਾਣੀ ਬਣਨ ਲਈ ਸੋਸ਼ਲ ਮੀਡੀਆ ਦੇ ਪਹਿਲੂ ‘ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
review of the functioning of the department, social media, A link between the government and the people
review of the functioning of the department, social media, A link between the government and the people
ਮੰਤਰੀ ਨੇ ਅਧਿਕਾਰੀਆਂ ਨੂੰ ਇੱਕ ਟੀਮ ਦੇ ਰੂਪ ਵਿੱਚ ਇੱਕਜੁਟ ਹੋ ਕੇ ਕੰਮ ਕਰਨ ਅਤੇ ਸਰਕਾਰ ਤੇ ਲੋਕਾਂ ਦਰਮਿਆਨ ਇੱਕ ਕੜੀ ਵਜੋਂ ਕੰਮ ਕਰਨ ਲਈ ਯਤਨ ਜਾਰੀ ਰੱਖਣ ਵਾਸਤੇ ਪ੍ਰੇਰਿਤ ਕੀਤਾ ਤਾਂ ਜੋ ਉਹਨਾਂ ਨੂੰ ਸੂਬਾ ਸਰਕਾਰ ਦੀਆਂ ਪ੍ਰਗਤੀ ਸਬੰਧੀ ਨੀਤੀਆਂ ਤੋਂ ਜਾਣੂੰ ਕਰਵਾਇਆ ਜਾ ਸਕੇ। ਮੰਤਰੀ ਨੇ ਅੱਗੇ ਕਿਹਾ, “ਫ਼ਰਜ਼ ਨਿਭਾਉਣ ਵਿੱਚ ਢਿੱਲ-ਮੱਠ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।”
review of the functioning of the department, social media, A link between the government and the people
review of the functioning of the department, social media, A link between the government and the people
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਸੋਨਾਲੀ ਗਿਰਿ, ਮੁੱਖ ਮੰਤਰੀ ਦੇ ਸੰਯੁਕਤ ਪ੍ਰਮੁੱਖ ਸਕੱਤਰ ਅਤੇ ਵਧੀਕ ਡਾਇਰੈਕਟਰ ਸੰਦੀਪ ਸਿੰਘ ਗੜ੍ਹਾ, ਵਧੀਕ ਡਾਇਰੈਕਟਰ ਡਾ. ਓਪਿੰਦਰ ਸਿੰਘ ਲਾਂਬਾ, ਜੁਆਇੰਟ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ ਅਤੇ ਹਰਜੀਤ ਸਿੰਘ ਗਰੇਵਾਲ, ਡਿਪਟੀ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ ਅਤੇ ਮਨਵਿੰਦਰ ਸਿੰਘ ਹਾਜ਼ਰ ਸਨ।
SHARE