- “ਸਬਸਿਡੀ ਸਿਰਫ ਉਹਨਾਂ ਕਿਸਾਨਾਂ ਨੂੰ ਮਿਲੇ ਜੋ ਇਸਦੇ ਹੱਕਦਾਰ ਹਨ”
- ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਵੱਲੋਂ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ
ਇੰਡੀਆ ਨਿਊਜ਼ PUNJAB NEWS : ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਦੇ ਕਿਸਾਨਾਂ ਨੂੰ ਸਹਾਇਕ ਧੰਦਿਆਂ ਵੱਲ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੰਦਿਆਂ ਕਿਹਾ ਹੈ ਕਿ ਜੇਕਰ ਕਿਸਾਨਾਂ ਦੀ ਆਮਦਨ ਵਧੇਗੀ ਤਾਂ ਇਸ ਨਾਲ ਸਮੁੱਚੇ ਸੂਬੇ ਦੀ ਵਿੱਤੀ ਸਿਹਤ ਵਿਚ ਸੁਧਾਰ ਆਵੇਗਾ।
ਇਸ ਲਈ ਉਹ ਪੂਰੀ ਕੋਸ਼ਿਸ਼ ਕਰਨਗੇ ਕਿ ਕਿਸਾਨ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਦੇ ਕੰਮਾਂ ਵਿਚ ਵੱਧ ਤੋਂ ਵੱਧ ਹਿੱਸਾ ਲੈਣ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਤਰੀ ਮੰਡਲ ਦੇ ਵਿਸਥਾਰ ਤੋਂ ਬਾਅਦ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦਾ ਜ਼ਿੰਮਾ ਸੰਭਾਲਣ ਵਾਲੇ ਲਾਲਜੀਤ ਸਿੰਘ ਭੁੱਲਰ ਦੀ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਇਹ ਪਹਿਲੀ ਮੀਟਿੰਗ ਸੀ।
ਪੰਜਾਬ ਭਵਨ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਕ ਇਮਾਨਦਾਰ ਤੇ ਪਾਰਦਰਸ਼ੀ ਸਰਕਾਰ ਨੂੰ ਲੋਕਾਂ ਨੇ ਸੇਵਾ ਕਰਨ ਲਈ ਚੁਣਿਆ ਹੈ ਅਤੇ ਉਹਨਾਂ ਦੀ ਕੋਸ਼ਿਸ਼ ਹੋਵੇਗੀ ਕਿ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵਿਚ ਮਿਲਣ ਵਾਲੀਆਂ ਸਬਸਿਡੀਆਂ ਸਿਰਫ ਉਹਨਾਂ ਕਿਸਾਨਾਂ ਨੂੰ ਮਿਲਣ ਜੋ ਇਸਦੇ ਯੋਗ ਅਤੇ ਹੱਕਦਾਰ ਹਨ। ਸਬਸਿਡੀ ਪ੍ਰਾਪਤ ਕਰਨ ਲਈ ਕਿਸੇ ਵੀ ਕਿਸਾਨ ਨੂੰ ਸਿਫਾਰਿਸ਼ ਦੀ ਲੋੜ ਨਹੀਂ ਪਵੇਗੀ। ਸਹੀ ਲਾਭਪਾਤਰੀਆਂ ਨੂੰ ਲਾਭ ਦੇਣ ਲਈ ਉਹਨਾਂ ਅਧਿਕਾਰੀਆਂ ਨੂੰ ਖਾਸ ਹਦਾਇਤਾਂ ਵੀ ਜਾਰੀ ਕੀਤੀਆਂ।
ਉਹਨਾਂ ਸਹਾਇਕ ਧੰਦਿਆਂ ਨੂੰ ਅਪਣਾਉਣ ਵਾਲੇ ਕਿਸਾਨਾਂ ਦੀ ਸਿਖਲਾਈ ਉੱਤੇ ਵੀ ਖਾਸ ਜ਼ੋਰ ਦਿੱਤਾ। ਭੁੱਲਰ ਨੇ ਕਿਹਾ ਕਿ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਸਿਖਾਉਣ ਲਈ ਵਿਭਾਗ ਦੇ ਮਾਹਿਰਾਂ ਨੂੰ ਵਿਸ਼ੇਸ਼ ਤਵੱਜੋ ਦੇਣੀ ਚਾਹੀਦੀ ਹੈ ਤਾਂ ਜੋ ਕਿਸਾਨ ਸਮੇਂ ਦੇ ਹਾਣੀ ਹੋ ਸਕਣ। ਉਹਨਾਂ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਕਿਸਾਨਾਂ ਤੱਕ ਪੁੱਜਦਾ ਕਰਨ ਲਈ ਵੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ। ਭੁੱਲਰ ਨੇ ਕਿਹਾ ਕਿ ਸਾਨੂੰ ਨਤੀਜਾਮੁਖੀ ਪਹੁੰਚ ਅਪਣਾਉਣੀ ਪਵੇਗੀ ਤਾਂ ਜੋ ਲੋਕਮੁਖੀ ਯੋਜਨਾਵਾਂ ਨੂੰ ਸਹੀ ਢੰਗ ਨਾਲ ਲਾਗੂ ਕੀਤਾ ਜਾ ਸਕੇ।
ਸਬਸਿਡੀ ਪ੍ਰਾਪਤ ਕਰਨ ਲਈ ਕਿਸੇ ਵੀ ਕਿਸਾਨ ਨੂੰ ਸਿਫਾਰਿਸ਼ ਦੀ ਲੋੜ ਨਹੀਂ ਪਵੇਗੀ
ਉਹਨਾਂ ਨਵੀਂ ਭਰਤੀ ਵੱਲ ਵੀ ਅਧਿਕਾਰੀਆਂ ਨੂੰ ਵਿਸ਼ੇਸ਼ ਤਵੱਜੋ ਦੇਣ ਲਈ ਕਿਹਾ ਤਾਂ ਜੋ ਵਿਭਾਗ ਦੇ ਕੰਮਕਾਰ ਵਿਚ ਤੇਜ਼ੀ ਆ ਸਕੇ। ਇਸ ਤੋਂ ਪਹਿਲਾਂ ਵਿਭਾਗ ਦੇ ਵੱਖ ਵੱਖ ਅਧਿਕਾਰੀਆਂ ਵਲੋਂ ਮੰਤਰੀ ਨੂੰ ਵਿਭਾਗ ਦੇ ਕੰਮਾਂ ਅਤੇ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।
ਮੀਟਿੰਗ ਵਿੱਚ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ, ਜੁਆਇੰਟ ਸਕੱਤਰ ਰਾਜਪਾਲ ਸਿੰਘ, ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਸੁਭਾਸ਼ ਚੰਦਰ, ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਕੁਲਦੀਪ ਸਿੰਘ, ਮੱਛੀ ਪਾਲਣ ਵਿਭਾਗ ਦੇ ਡਾਇਰੈਕਟਰ ਜਸਵੀਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਿਰ ਸਨ।
ਇਹ ਵੀ ਪੜੋ : ਰੀਜ਼ਨਲ ਸਪਾਈਨਲ ਇੰਜਰੀਜ਼ ਸੈਂਟਰ ਲਈ 10.73 ਕਰੋੜ ਰੁਪਏ ਮੰਜੂਰ
ਇਹ ਵੀ ਪੜੋ : ਸਕੂਲ ‘ਚ ਡਿੱਗਿਆ ਕਈਂ ਸੌ ਸਾਲ ਪੁਰਾਣਾ ਪਿੱਪਲ ਦਾ ਦਰੱਖਤ, ਇੱਕ ਦੀ ਮੌਤ
ਸਾਡੇ ਨਾਲ ਜੁੜੋ : Twitter Facebook youtube