ਇੰਡੀਆ ਨਿਊਜ਼, Amritsar News (DGP Gourav Yadav Visit in Amritsar) : ਸੂਬੇ ਦੇ ਨਵ-ਨਿਯੁਕਤ ਕਾਰਜਕਾਰੀ ਡੀਜੀਪੀ ਗੌਰਵ ਯਾਦਵ ਅੱਜ ਸਵੇਰੇ ਅੰਮ੍ਰਿਤਸਰ ਪੁੱਜੇ। ਇੱਥੇ ਉਹ ਸਭ ਤੋਂ ਪਹਿਲਾਂ ਦਰਬਾਰ ਸਾਹਿਬ ਪੁੱਜੇ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਤੋਂ ਬਾਅਦ ਉਹ ਦੁਰਗਿਆਣਾ ਮੰਦਰ ਗਏ ਜਿੱਥੇ ਉਨ੍ਹਾਂ ਨੇ ਮੱਥਾ ਟੇਕਿਆ। ਇਸ ਦੌਰਾਨ ਡੀਜੀਪੀ ਦੇ ਨਾਲ ਅੰਮ੍ਰਿਤਸਰ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਡੀਜੀਪੀ ਵੀਕੇ ਭਾਵਰਾ ਦੇ ਲੰਬੀ ਛੁੱਟੀ ‘ਤੇ ਚਲੇ ਜਾਣ ਤੋਂ ਬਾਅਦ ਗੌਰਵ ਯਾਦਵ ਨੂੰ ਕਾਰਜਕਾਰੀ ਡੀਜੀਪੀ ਬਣਾਇਆ ਗਿਆ ਸੀ।
ਅੰਮ੍ਰਿਤਸਰ ਅਤੇ ਆਸਪਾਸ ਦੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ
ਡੀਜੀਪੀ ਗੌਰਵ ਯਾਦਵ ਦਾ ਧਿਆਨ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਅਤੇ ਨਸ਼ਿਆਂ ਦੀ ਸਪਲਾਈ ਦੀ ਲੜੀ ਨੂੰ ਤੋੜਨ ‘ਤੇ ਹੈ। ਇਸ ਦੇ ਲਈ ਉਹ ਲਗਾਤਾਰ ਯਤਨਸ਼ੀਲ ਹਨ। ਇਸ ਕਾਰਨ ਉਹ ਅੰਮ੍ਰਿਤਸਰ ਅਤੇ ਆਸਪਾਸ ਦੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਰਣਨੀਤੀ ਤਿਆਰ ਕਰਨਗੇ। ਚੇਤੇ ਰਹੇ ਕਿ ਪਾਕਿਸਤਾਨ ਵਾਲੇ ਪਾਸਿਓਂ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਅਤੇ ਹਥਿਆਰ ਭਾਰਤ ਵਿਚ ਆਉਂਦੇ ਹਨ ਅਤੇ ਹੈਰੋਇਨ ਅਤੇ ਹਥਿਆਰਾਂ ਦੀ ਅਕਸਰ ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕਿਆਂ ਵਿਚ ਤਸਕਰੀ ਕੀਤੀ ਜਾਂਦੀ ਹੈ।
ਇਹ ਵੀ ਪੜੋ : ਸਰਕਾਰੀ ਹਸਪਤਾਲਾਂ ਵਿੱਚ ਸਟਾਫ ਦੀ ਘਾਟ ਨੂੰ ਪੂਰਾ ਕਰਾਂਗੇ : ਸਿਹਤ ਮੰਤਰੀ
ਇਹ ਵੀ ਪੜੋ : ਲੁਧਿਆਣਾ ਨਾਲ ਜੁੜੇ ਗੁਜਰਾਤ ‘ਚ ਫੜੀ ਗਈ ਹੈਰੋਇਨ ਦੇ ਤਾਰ
ਇਹ ਵੀ ਪੜੋ : ਜੰਗਲਾਤ ਵਿਭਾਗ ਵਿੱਚ ਭਿ੍ਰਸਟਾਚਾਰ ਦਾ ਮਾਮਲਾ : ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਦਾ ਭਤੀਜਾ ਗ੍ਰਿਫਤਾਰ
ਸਾਡੇ ਨਾਲ ਜੁੜੋ : Twitter Facebook youtube