New Variants of Corona ਕਿਸੇ ਵੀ ਹਾਲਾਤ ਨਾਲ ਨਜਿੱਠਣ ਲਈ ਦਿਤੇ ਨਿਰਦੇਸ਼

0
291
New Variants of Corona
New Variants of Corona
ਡਾ. ਵੇਰਕਾ ਵੱਲੋਂ ਕਰੋਨਾ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼
ਮੈਡੀਕਲ ਕਾਲਜਾਂ ਤੇ ਹਸਪਤਾਲਾਂ ’ਚ ਚੱਲ ਰਹੇ ਪ੍ਰੋਜੈਕਟਾਂ ਨੂੰ ਸਮੇਂ ਸੀਮਾਂ ਵਿੱਚ ਮੁਕੰਮਲ ਕਰਨ ਲਈ ਆਖਿਆ
ਇੰਡੀਆ ਨਿਊਜ਼, ਚੰਡੀਗੜ:
New Variants of Corona ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਰੋਨਾ ਦੇ ਨਵੇਂ ਵੇਰੀਐਂਟ ਨਾਲ ਨਿਪਟਣ ਅਤੇ ਇਸ ਸਬੰਧ ਵਿੱਚ ਪ੍ਰਭਾਵੀ ਜਾਗਰੂਤਾ ਮੁਹਿੰਮ ਅਰੰਭਣ ਲਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਅੱਜ ਪੰਜਾਬ ਭਵਨ ਵਿਖੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਵੱਖ ਵੱਖ ਮੈਡੀਕਲ ਕਾਲਜਾਂ ਦੇ ਪਿ੍ਰੰਸੀਪਲਾਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਡਾ. ਵੇਰਕਾ ਨੇ ਓਮੀਕਰੋਨ ਨਾਂ ਦੇ ਇਸ ਨਵੇਂ ਵੇਰੀਐਂਟ ਨਾਲ ਨਿਪਟਣ ਲਈ ਸਾਰੇ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿੱਚ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ।

New Variants of Corona ਪ੍ਰਤੀ ਦਿਨ 35000 ਆਰਟੀਪੀਸੀਆਰ ਟੈਸਟਾਂ ਦੀ ਸਮਰੱਥਾ

ਇਸ ਦੌਰਾਨ ਡਾ. ਵੇਰਕਾ ਨੂੰ ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਕਰੋਨਾ ਦੀ ਟੈਸਟਿੰਗ ਲਈ 3 ਵੀ.ਆਰ.ਡੀ.ਐਲ. ਲੈਬਜ਼ ਹਨ ਅਤੇ ਪ੍ਰਤੀ ਦਿਨ 35000 ਆਰ.ਟੀ.ਪੀ.ਸੀ.ਆਰ. ਟੈਸਟਾਂ ਦੀ ਸਮਰੱਥਾ ਹੈ। ਉਨਾਂ ਇਹ ਵੀ ਦੱਸਿਆ ਕਿ ਚਾਰ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਆਈਸੋਲੇਸ਼ਨ ਵਾਰਡ ਬਣਾਈਆਂ ਗਈਆਂ ਹਨ ਅਤੇ ਇਨਾਂ ਵਿੱਚ 1440 ਐਲ2 ਬੈਡ ਅਤੇ 830 ਐਲ3 ਬੈਡ ਹਨ। ਇਸ ਸਮੇਂ ਸਰਕਾਰੀ ਮੈਡੀਕਲ ਕਾਲਜਾਂ ਵਿੱਚ 358 ਕੋਵਿਡ ਵੈਂਟੀਲੇਟਰ ਅਤੇ 67 ਨਾਨ ਕੋਵਿਡ ਵੈਂਟੀਲੇਟਰ ਹਨ।
SHARE