ਇੰਡੀਆ ਨਿਊਜ਼, ਨਵੀਂ ਦਿੱਲੀ (Weather Update 19 July): ਉੱਤਰ ਪ੍ਰਦੇਸ਼ ਦੇ ਪੂਰਬੀ ਅਤੇ ਪੱਛਮੀ ਖੇਤਰਾਂ ਵਿੱਚ ਦੋ-ਤਿੰਨ ਦਿਨਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ, ਜਦਕਿ ਉੱਤਰਾਖੰਡ ਵਿੱਚ ਮੌਸਮ ਵਿਭਾਗ ਨੇ ਭਲਕੇ ਬੇਹੱਦ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਅਸਾਮ, ਗੁਜਰਾਤ, ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਸਮੇਤ ਦੇਸ਼ ਦੇ ਕਈ ਰਾਜਾਂ ਵਿੱਚ ਪਹਿਲਾਂ ਹੀ ਭਾਰੀ ਮੀਂਹ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਮਾਨਸੂਨ ਦੀ ਬਾਰਿਸ਼ ਚੰਗੀ ਨਹੀਂ ਹੋਈ ਹੈ ਅਤੇ ਦਿੱਲੀ ਸਮੇਤ ਆਸ-ਪਾਸ ਦੇ ਰਾਜਾਂ ਵਿੱਚ ਲੋਕ ਮਾਨਸੂਨ ਦੀ ਬਾਰਿਸ਼ ਦਾ ਇੰਤਜ਼ਾਰ ਕਰ ਰਹੇ ਹਨ।
ਦੂਜੇ ਪਾਸੇ ਪੰਜਾਬ ਦੇ ਲੋਕ ਘੱਟ ਮੀਂਹ ਪੈਣ ਕਰਕੇ ਉਮਸ ਨਾਲ ਦੋ ਚਾਰ ਹੋਣ ਲਈ ਮਜਬੂਰ ਹਨ ਪਰ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਕੱਲ ਯਾਨੀ ਬੁਧਵਾਰ ਤੋਂ ਸੂਬੇ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ l ਸੂਬੇ ਵਿੱਚ ਕੱਲ ਤੋਂ ਚੰਗਾ ਮੀਂਹ ਪੈਣ ਦੀ ਉਮੀਦ ਹੈ l
ਦਿੱਲੀ ‘ਚ ਭਲਕੇ ਮੀਂਹ ਦੀ ਸੰਭਾਵਨਾ
ਮੌਸਮ ਵਿਭਾਗ ਮੁਤਾਬਕ ਮਾਨਸੂਨ ਦਾ ਧੁਰਾ ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਲੰਘਣ ਦੀ ਸੰਭਾਵਨਾ ਹੈ, ਜਿਸ ਕਾਰਨ ਭਲਕੇ ਦਿੱਲੀ ਅਤੇ ਆਸ-ਪਾਸ ਦੇ ਸੂਬਿਆਂ ‘ਚ ਵੱਖ-ਵੱਖ ਥਾਵਾਂ ‘ਤੇ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੱਜ ਦਿੱਲੀ ਵਿੱਚ ਨਮੀ ਰਹੇਗੀ। ਥਾਂ-ਥਾਂ ਮੀਂਹ ਪੈ ਸਕਦਾ ਹੈ। ਇਸ ਦੌਰਾਨ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਰਹੇਗਾ।
ਉੱਤਰੀ ਬਿਹਾਰ ਦੇ 5 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਸੰਭਾਵਨਾ
ਮੌਸਮ ਵਿਭਾਗ ਅਨੁਸਾਰ ਅੱਜ ਉੱਤਰੀ ਬਿਹਾਰ ਦੇ ਪੰਜ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਪੱਛਮੀ ਅਤੇ ਪੂਰਬੀ ਚੰਪਾਰਨ, ਅਰਰੀਆ, ਕਿਸ਼ਨਗੰਜ ਅਤੇ ਸੀਤਾਮੜੀ ਵਿੱਚ ਮੀਂਹ ਦੇ ਨਾਲ ਬਿਜਲੀ ਵੀ ਚਮਕੇਗੀ। ਰਾਜਧਾਨੀ ਪਟਨਾ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ‘ਚ ਅੰਸ਼ਕ ਤੌਰ ‘ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਹਲਕੀ ਬਾਰਿਸ਼ ਵੀ ਹੋ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਦੋ ਦਿਨਾਂ ਵਿੱਚ ਮਾਨਸੂਨ ਦੇ ਸਰਗਰਮ ਹੋਣ ਨਾਲ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਰਸਾਤ ਦੀਆਂ ਸਰਗਰਮੀਆਂ ਤੇਜ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਬੰਗਲਾਦੇਸ਼ ‘ਚ ਮੰਦਰ ਤੇ ਹਮਲਾ, ਇੱਕ ਘਰ ਨੂੰ ਲਾਇ ਅੱਗ
ਸਾਡੇ ਨਾਲ ਜੁੜੋ : Twitter Facebook youtube