- ਵਿਧਾਇਕ ਭੋਲਾ ਵੱਲੋਂ ਸਥਾਨਕ ਸਰਕਾਰਾਂ ਮੰਤਰੀ ਇੰਦਰਬੀਰ ਸਿੰਘ ਨਿੱਜਰ ਨਾਲ ਖ਼ਾਸ ਮੁਲਾਕਾਤ
ਦਿਨੇਸ਼ ਮੌਦਗਿਲ, Ludhiana News : ਹਲਕਾ ਲੁਧਿਆਣਾ (ਪੂਰਬੀ) ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਸਥਾਨਕ ਸਰਕਾਰਾਂ ਮੰਤਰੀ ਇੰਦਰਬੀਰ ਸਿੰਘ ਨਿੱਜਰ ਨਾਲ ਖ਼ਾਸ ਮੁਲਾਕਾਤ ਕਰਦਿਆਂ ਲੁਧਿਆਣਾ ਵਿੱਚ ਬੁੱਢੇ ਨਾਲੇ ਨਾਲ ਸਬੰਧਤ ਅਤੇ ਲੁਧਿਆਣਾ ਸ਼ਹਿਰ ਦੇ ਵਿਕਾਸ ਕਾਰਜ਼ਾ ਸਬੰਧੀ ਵਿਚਾਰ ਚਰਚਾ ਕੀਤੀ ਗਈ। ਮੰਤਰੀ ਵੱਲੋਂ ਵੀ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਗਿਆ।
ਵਿਧਾਇਕ ਭੋਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਦੌਰਾਨ ਉਨ੍ਹਾਂ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਸ਼ਹਿਰ ਵਿੱਚ ਸਫਾਈ ਵਿਵਸਥਾ ਦਾ ਮੰਦਾ ਹਾਲ ਹੈ। ਉਨ੍ਹਾਂ ਦੱਸਿਆ ਕਿ ਟਿੱਬਾ ਰੋਡ ‘ਤੇ ਲੱਗੇ ਕੂੜੇ ਦੇ ਢੇਰ ਦਾ ਵੀ ਢੁੱਕਵਾਂ ਹੱਲ ਕੱਢਿਆ ਜਾਵੇ ਜਿੱਥੇ ਬੀਤੇ ਸਮੇਂ ਦੌਰਾਨ ਇੱਕ ਪੂਰਾ ਪ੍ਰਵਾਸੀ ਪਰਿਵਾਰ ਅੱਗ ਦੀ ਭੇਂਟ ਚੜ੍ਹ ਗਿਆ। ਉਨ੍ਹਾਂ ਬੁੱਢੇ ਨਾਲੇ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ਤੋਂ ਵੀ ਜਾਣੂੰ ਕਰਵਾਇਆ।
ਇਸ ਤੋਂ ਇਲਾਵਾ ਉਨ੍ਹਾਂ ਕਈ ਹੋਰ ਵਿਕਾਸ ਸਬੰਧੀ ਮੁੱਦਿਆਂ ਬਾਰੇ ਵੀ ਕੈਬਨਿਟ ਮੰਤਰੀ ਨਾਲ ਵਿਚਾਰ ਸਾਂਝੇ ਕੀਤੇ। ਸਥਾਨਕ ਸਰਕਾਰਾਂ ਮੰਤਰੀ ਇੰਦਰਬੀਰ ਸਿੰਘ ਨਿੱਜਰ ਵਲੋਂ ਵੀ ਵਿਧਾਇਕ ਭੋਲਾ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਅਤੇ ਕਿਹਾ ਹੈ ਕਿ ਜਲਦ ਹੀ ਸ਼ਹਿਰ ਵਾਸੀਆਂ ਦੇ ਵੱਖ-ਵੱਖ ਸੰਵੇਦਨਸ਼ੀਲ ਮੁੱਦਿਆਂ ਦਾ ਢੁੱਕਵਾਂ ਹੱਲ ਕੱਢਿਆ ਜਾਵੇਗਾ।
ਇਹ ਵੀ ਪੜ੍ਹੋ: ਮੰਦਰ ਦੇ ਬਾਹਰ ਖਾਲਿਸਤਾਨ ਪੱਖੀ ਪੋਸਟਰ ਲਗਾਉਣ ਵਾਲੇ ਦੋ ਕਾਬੂ
ਇਹ ਵੀ ਪੜ੍ਹੋ: ਸੂਬੇ ਵਿੱਚ ਨਵੀਂ ਖੇਡ ਨੀਤੀ ਬਣੇਗੀ : ਮੀਤ ਹੇਅਰ
ਸਾਡੇ ਨਾਲ ਜੁੜੋ : Twitter Facebook youtube