ਮੁਕਤਸਰ ਪੁਲਿਸ ਨੇ ਲਿਆ ਗੈਂਗਸਟਰ ਲੌਰੈਂਸ ਬਿਸ਼ਨੋਈ ਦਾ ਰਿਮਾਂਡ

0
191
Gangster Lawrence Bishnoi remanded
Gangster Lawrence Bishnoi remanded

ਇੰਡੀਆ ਨਿਊਜ਼, ਹੋਸ਼ਿਆਰਪੂਰ (Gangster Lawrence Bishnoi remanded): ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਹੁਣ ਪੰਜਾਬ ਪੁਲਿਸ ਦੀ ਗ੍ਰਿਫ਼ਤ ਵਿੱਚ ਹੈ। ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੁਲਿਸ ਰਿਮਾਂਡ ’ਤੇ ਲੈ ਕੇ ਲਾਰੈਂਸ ਖ਼ਿਲਾਫ਼ ਚੱਲ ਰਹੇ ਕੇਸਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਪੁੱਛਗਿੱਛ ਤੋਂ ਬਾਅਦ ਲਾਰੇਂਸ ਨੂੰ ਅੰਮ੍ਰਿਤਸਰ ਪੁਲਿਸ ਨੇ ਰਿਮਾਂਡ ‘ਤੇ ਲਿਆ ਸੀ। ਅੰਮ੍ਰਿਤਸਰ ਪੁਲਿਸ ਨੇ ਰਾਣਾ ਕੰਦੋਵਾਲੀਆ ਕਤਲ ਕੇਸ ਬਾਰੇ ਲਾਰੈਂਸ ਤੋਂ ਪੁੱਛਗਿੱਛ ਕੀਤੀ। ਇਸ ਮਾਮਲੇ ਦੀ ਪੁੱਛਗਿੱਛ ਦੌਰਾਨ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕੀਤੀ ਗਈ।

ਮੁਕਤਸਰ ਪੁਲਿਸ ਨੇ ਉਸਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ

ਲਾਰੈਂਸ ਨੂੰ ਵੀਰਵਾਰ ਨੂੰ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੋਂ ਮੁਕਤਸਰ ਪੁਲਿਸ ਨੇ ਉਸਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ। ਉਸ ਤੋਂ ਦੋ ਸਾਲ ਪਹਿਲਾਂ ਫਾਇਨਾਂਸਰ ਕਤਲ ਕੇਸ ਵਿੱਚ ਮਲੋਟ ਵਿੱਚ ਪੁੱਛਗਿੱਛ ਕੀਤੀ ਜਾਵੇਗੀ। ਜਿਸ ਦੇ ਕਤਲ ਤੋਂ ਬਾਅਦ ਲਾਰੈਂਸ ਗੈਂਗ ਨੇ ਜ਼ਿੰਮੇਵਾਰੀ ਲਈ ਸੀ। ਲਾਰੈਂਸ ਨੂੰ ਮੁਕਤਸਰ ਦੀ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਲਿਆ ਜਾਵੇਗਾ।

ਹੁਸ਼ਿਆਰਪੁਰ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਕੀਤੀ

2019 ਵਿੱਚ ਹੁਸ਼ਿਆਰਪੁਰ ਦੇ ਇੱਕ ਸ਼ਰਾਬ ਕਾਰੋਬਾਰੀ ਨਰੇਸ਼ ਅਗਰਵਾਲ ਦੇ ਘਰ ਗੋਲੀਬਾਰੀ ਹੋਈ ਸੀ। ਇਸ ਗੋਲੀਬਾਰੀ ਵਿੱਚ ਨਰੇਸ਼ ਅਗਰਵਾਲ ਦਾ ਸੁਰੱਖਿਆ ਗਾਰਡ ਜ਼ਖ਼ਮੀ ਹੋ ਗਿਆ। ਇਹ ਗੋਲੀਬਾਰੀ 20 ਨਵੰਬਰ 2019 ਨੂੰ ਹੋਈ ਸੀ। ਇਸ ਮਾਮਲੇ ਵਿੱਚ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਪੁੱਛਗਿੱਛ ਦੌਰਾਨ ਲਾਰੈਂਸ ਬਿਸ਼ਨੋਈ ਦਾ ਨਾਂ ਸਾਹਮਣੇ ਆਇਆ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਲਾਰੈਂਸ ਨੇ ਸ਼ਰਾਬ ਕਾਰੋਬਾਰੀ ਤੋਂ ਫਿਰੌਤੀ ਦੀ ਮੰਗ ਕੀਤੀ ਸੀ। ਇਸੇ ਮਾਮਲੇ ਵਿੱਚ ਹੁਸ਼ਿਆਰਪੁਰ ਪੁਲਿਸ ਨੇ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਲੈ ਕੇ ਪੁੱਛ ਗਿੱਛ ਕੀਤੀ l

ਇਹ ਵੀ ਪੜ੍ਹੋ: ਮਾਨ ਨੇ DGP ਤੇ AGTF ਚੀਫ਼ ਨਾਲ ਕੀਤੀ ਮੀਟਿੰਗ

ਸਾਡੇ ਨਾਲ ਜੁੜੋ :  Twitter Facebook youtube

SHARE