ਇੰਡੀਆ ਨਿਊਜ਼, Covid-19 in Punjab 22 July : ਪੰਜਾਬ ਵਿੱਚ ਕੋਰੋਨਾ ਵਾਇਰਸ ਹੁਣ ਲਗਾਤਾਰ ਖਤਰਨਾਖ ਹੁੰਦਾ ਜਾ ਰਿਹਾ ਹੈ | ਪਿੱਛਲੇ 24 ਘੰਟਿਆਂ ਵਿੱਚ ਸੂਬੇ ਵਿੱਚ 394 ਨਵੇਂ ਕੋਰੋਨਾ ਮਰੀਜ ਮਿਲੇ l ਚਿੰਤਾ ਦੀ ਗੱਲ ਇਹ ਹੈ ਕਿ ਅਜੇ ਵੀ 65 ਲੋਕਾਂ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈl ਮੋਹਾਲੀ ਅਤੇ ਲੁਧਿਆਣਾ ਵਿੱਚ ਕੋਰੋਨਾ ਦੇ ਕੇਸ ਲਗਾਤਾਰ ਵੱਧ ਰਹੇ ਹਨl ਦੂਜੇ ਪਾਸੇ ਅਜੇ ਵੀ ਸਰਕਾਰ ਨੇ ਕੋਈ ਪਾਬੰਦੀ ਨਹੀਂ ਲਗਾਈ ਹੈ l 394 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 2073 ਹੋ ਗਈ ਹੈl
ਸਭ ਤੋਂ ਵੱਧ ਸੰਕਰਮਿਤ ਐਸਏਐਸ ਨਗਰ (ਮੋਹਾਲੀ) ਵਿੱਚ ਮਿਲੇ
ਪਿਛਲੇ 24 ਘੰਟਿਆਂ ਦੌਰਾਨ ਐਸਏਐਸ ਨਗਰ (ਮੋਹਾਲੀ) ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਐਸਏਐਸ ਨਗਰ (ਮੋਹਾਲੀ) ਵਿੱਚ 89 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ । ਸੂਬੇ ਵਿੱਚ ਦੂਜੇ ਨੰਬਰ ਤੇ ਜਲੰਧਰ ਵਿੱਚ 75 ਅਤੇ ਲੁਧਿਆਣਾ ਵਿੱਚ 50 ਮਰੀਜ ਕੋਰੋਨਾ ਪੋਜਟਿਵ ਪਾਏ ਗਏ । ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 11666 ਕੋਰੋਨਾ ਟੈਸਟ ਕੀਤੇ ਗਏ ਹਨ।
284 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ
ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 284 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 74 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 61 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।
ਇਹ ਵੀ ਪੜ੍ਹੋ: ਭਾਰਤ ਨੇ 200 ਕਰੋੜ ਟੀਕਾਕਰਨ ਦਾ ਟੀਚਾ ਹਾਸਲ ਕੀਤਾ
ਸਾਡੇ ਨਾਲ ਜੁੜੋ : Twitter Facebook youtube