ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ

0
174
Gurdwara Sri Fatehgarh Sahib, Chief Minister Bhagwant mann, Praying for the peace, progress and prosperity of Punjab
Gurdwara Sri Fatehgarh Sahib, Chief Minister Bhagwant mann, Praying for the peace, progress and prosperity of Punjab
  • ਸੂਬੇ ਦੀ ਸ਼ਾਂਤੀ, ਤਰੱਕੀ ਤੇ ਖ਼ੁਸ਼ਹਾਲੀ ਲਈ ਕੀਤੀ ਅਰਦਾਸ

ਫ਼ਤਹਿਗੜ੍ਹ ਸਾਹਿਬ PUNJAB NEWS : ਮੁੱਖ ਮੰਤਰੀ ਭਗਵੰਤ ਮਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਪੰਜਾਬ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ।

ਇਹ ਪਵਿੱਤਰ ਧਰਤੀ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਸਰੋਤ

ਮੁੱਖ ਮੰਤਰੀ ਨੇ ਕਿਹਾ ਕਿ ਇਹ ਪਵਿੱਤਰ ਧਰਤੀ ਨਾ ਸਿਰਫ਼ ਸਿੱਖਾਂ ਲਈ, ਸਗੋਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਸਰੋਤ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਪਵਿੱਤਰ ਧਰਤੀ ‘ਤੇ ਮਾਤਾ ਗੁਜਰੀ ਜੀ ਸਮੇਤ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਵੱਲੋਂ ਦਿੱਤੀ ਸ਼ਹਾਦਤ ਸਦੀਆਂ ਤੋਂ ਪੰਜਾਬੀਆਂ ਨੂੰ ਨਾਇਨਸਾਫੀ, ਜ਼ੁਲਮ ਅਤੇ ਦਮਨ ਵਿਰੁੱਧ ਲੜਨ ਲਈ ਪ੍ਰੇਰ ਰਹੀ ਹੈ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਵੱਲੋਂ ਨਿੱਕੀ ਉਮਰ ਵਿੱਚ ਜੋ ਮਹਾਨ ਕੁਰਬਾਨੀ ਦਿੱਤੀ ਗਈ ਹੈ, ਉਸ ਦੀ ਦੁਨੀਆਂ ਦੇ ਇਤਿਹਾਸ ਵਿੱਚ ਸ਼ਾਇਦ ਹੀ ਕੋਈ ਮਿਸਾਲ ਹੋਵੇ।

ਸਰਕਾਰ ਦਾ ਹਰ ਕਦਮ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਉਦੇਸ਼ ਨਾਲ ਹੋਵੇ

ਭਗਵੰਤ ਮਾਨ ਨੇ ਕਿਹਾ ਕਿ ਉਹ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਕਦਮ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਉਦੇਸ਼ ਨਾਲ ਹੋਵੇ। ਮੁੱਖ ਮੰਤਰੀ ਨੇ ਇਹ ਵੀ ਅਰਦਾਸ ਕੀਤੀ ਕਿ ਸੂਬੇ ਵਿੱਚ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਕਦਰਾਂ-ਕੀਮਤਾਂ ਹਰ ਲੰਘਦੇ ਦਿਨ ਨਾਲ ਹੋਰ ਮਜ਼ਬੂਤ ​​ਹੋਣ।

Gurdwara Sri Fatehgarh Sahib, Chief Minister Bhagwant mann, Praying for the peace, progress and prosperity of Punjab
Gurdwara Sri Fatehgarh Sahib, Chief Minister Bhagwant mann, Praying for the peace, progress and prosperity of Punjab

ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ ਦੀ ਸਰਕਾਰ ਨੂੰ ਵੱਡਾ ਫਤਵਾ ਦਿੱਤਾ ਹੈ, ਜਿਸ ਕਰ ਕੇ ਉਨ੍ਹਾਂ ਇਸ ਪਵਿੱਤਰ ਅਸਥਾਨ ‘ਤੇ ਅਕੀਦਤ ਭੇਟ ਕੀਤੀ ਅਤੇ ਲੋਕਾਂ ਦੀਆਂ ਸਾਰੀਆਂ ਆਸਾਂ ਪੂਰੀਆਂ ਕਰਨ ਲਈ ਪਰਮਾਤਮਾ ਦਾ ਅਸ਼ੀਰਵਾਦ ਲਿਆ।

ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਸ਼ਹੀਦੀ ਸਭਾ ਦੌਰਾਨ ਲੱਖਾਂ ਸ਼ਰਧਾਲੂ ਇਸ ਅਸਥਾਨ ਦੇ ਦਰਸ਼ਨ ਕਰਨ ਆਉਂਦੇ ਹਨ। ਇਸ ਲਈ ਸੂਬਾ ਸਰਕਾਰ ਇਸ ਨਗਰ ਨੂੰ ਪੂਰਨ ਰੂਪ ਵਿੱਚ ਨਵਾਂ ਰੂਪ ਦੇਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਧਾਲੂ ਨੂੰ ਯਾਤਰਾ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਨੂੰ ਯਕੀਨੀ ਬਣਾਉਣ ਲਈ ਇਕ ਵਿਹਾਰਕ ਢਾਂਚਾ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ: ਐਮਐਸਪੀ ਕਮੇਟੀ ਵਿੱਚ ਪੰਜਾਬ ਦੇ ਨੁਮਾਇੰਦੇ ਸ਼ਾਮਲ ਕਰਣ ਦੀ ਮੰਗ

ਸਾਡੇ ਨਾਲ ਜੁੜੋ :  Twitter Facebook youtube

SHARE